Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਦੂਜੀ ਤਿਮਾਹੀ ਵਿੱਚ ਫੰਡਰੇਜਿ਼ੰਗ ਦੇ ਮਾਮਲੇ ਵਿੱਚ ਟੋਰੀਜ਼ ਨੇ ਲਿਬਰਲਾਂ ਤੋਂ ਮਾਰੀ ਬਾਜ਼ੀ

August 01, 2019 09:29 AM

ਗ੍ਰੀਨ ਪਾਰਟੀ ਐਨਡੀਪੀ ਤੋਂ ਅੱਗੇ ਨਿਕਲੀ

ਓਟਵਾ, 31 ਜੁਲਾਈ (ਪੋਸਟ ਬਿਊਰੋ) : ਲਿਬਰਲ ਤੇ ਕੰਜ਼ਰਵੇਟਿਵ ਪਾਰਟੀਆਂ ਵੱਲੋਂ ਇਸ ਸਾਲ ਰਿਕਾਰਡ ਤੋੜ ਫੰਡਰੇਜਿ਼ੰਗ ਦੇ ਦਾਅਵੇ ਕੀਤੇ ਜਾ ਰਹੇ ਹਨ। ਦੋਵੇਂ ਧਿਰਾਂ ਇੱਕ ਦੂਜੀ ਤੋਂ ਵੱਧ ਚੜ੍ਹ ਕੇ ਫੜ੍ਹਾਂ ਮਾਰ ਰਹੀਆਂ ਹਨ।
ਇਲੈਕਸ਼ਨ ਕੈਨੇਡਾ ਵੱਲੋਂ ਜਾਰੀ ਕੀਤੇ ਗਏ ਨਵੇਂ ਅੰਕੜਿਆਂ ਤੋਂ ਸਾਹਮਣੇ ਆਇਆ ਹੈ ਕਿ ਕੰਜ਼ਰਵੇਟਿਵਾਂ ਨੇ ਇਸ ਸਾਲ ਦੀ ਦੂਜੀ ਤਿਮਾਹੀ ਵਿੱਚ 8.5 ਮਿਲੀਅਨ ਡਾਲਰ ਇੱਕਠੇ ਕੀਤੇ। ਇਹ ਰਕਮ ਕੰਜ਼ਰਵੇਟਿਵਾਂ ਨੂੰ 53,000 ਡੋਨਰਜ਼ ਵੱਲੋਂ ਡੋਨੇਟ ਕੀਤੀ ਗਈ। ਪਾਰਟੀ ਦਾ ਕਹਿਣਾ ਹੈ ਕਿ 2011 ਵਿੱਚ ਉਨ੍ਹਾਂ ਵੱਲੋਂ ਦੂਜੀ ਤਿਮਾਹੀ ਵਿੱਚ ਕਾਇਮ ਕੀਤੇ ਗਏ ਰਿਕਾਰਡ ਨੂੰ ਵੀ ਉਨ੍ਹਾਂ ਇਸ ਵਾਰੀ ਤੋੜ ਦਿੱਤਾ ਹੈ।
ਦੂਜੇ ਪਾਸੇ ਲਿਬਰਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇੱਕਠੇ ਕੀਤੇ ਗਏ 5 ਮਿਲੀਅਨ ਡਾਲਰ ਪਹਿਲੀ ਅਪਰੈਲ ਤੋਂ 30 ਜੂਨ ਤੱਕ 41,500 ਡੋਨਰਜ਼ ਵੱਲੋਂ ਡੋਨੇਟ ਕੀਤੇ ਗਏ ਹਨ। ਜਿੱਥੋਂ ਤੱਕ ਇਸ ਰਕਮ ਦਾ ਸਵਾਲ ਹੈ ਤਾਂ ਲਿਬਰਲਾਂ ਦਾ ਦਾਅਵਾ ਹੈ ਕਿ ਇਹ ਪਾਰਟੀ ਵੱਲੋਂ ਦੂਜੀ ਤਿਮਾਹੀ ਵਿੱਚ ਇੱਕਠੀ ਕੀਤੀ ਗਈ ਰਕਮ ਹੈ।
ਇਸ ਦੌਰਾਨ ਜਿਹੜਾ ਇੱਕ ਹੋਰ ਖੁਲਾਸਾ ਹੋਇਆ ਹੈ ਉਹ ਇਹ ਹੈ ਕਿ ਐਨਡੀਪੀ ਨਾਲੋਂ ਗ੍ਰੀਨ ਪਾਰਟੀ ਬਾਜ਼ੀ ਮਾਰ ਗਈ ਹੈ। ਗ੍ਰੀਨ ਪਾਰਟੀ ਵੱਲੋਂ 14,600 ਡੋਨਰਜ਼ ਕੋਲੋਂ 1.44 ਮਿਲੀਅਨ ਡਾਲਰ ਇੱਕਠੇ ਕੀਤੇ ਗਏ ਹਨ ਜਦਕਿ ਐਨਡੀਪੀ 14,900 ਡੋਨਰਜ਼ ਕੋਲੋਂ 1.43 ਮਿਲੀਅਨ ਡਾਲਰ ਹੀ ਜੁਟਾ ਸਕੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ