Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਖੁਸ਼ਹਾਲੀ ਲਈ ਤੁਸੀਂ ਸ਼ਾਰਟਕੱਟ ਨਹੀਂ ਅਪਣਾ ਸਕਦੇ : ਟਰੂਡੋ

August 01, 2019 09:30 AM

ਓਟਵਾ, 31 ਜੁਲਾਈ (ਪੋਸਟ ਬਿਊਰੋ) : ਚੋਣਾਂ ਦੀ ਤਰੀਕ ਤੋਂ ਪਹਿਲਾਂ ਬਚੇ 82 ਦਿਨਾਂ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਪਣੇ ਉਮੀਦਵਾਰਾਂ ਲਈ ਟਰੇਨਿੰਗ ਸੈਸ਼ਨ ਲਾਇਆ ਜਾ ਰਿਹਾ ਹੈ।
ਉਨ੍ਹਾਂ ਆਪਣੇ ਉਮੀਦਵਾਰਾਂ ਨਾਲ ਗੱਲ ਕਰਦਿਆਂ ਆਖਿਆ ਕਿ ਕੈਨੇਡੀਅਨਾਂ ਨੂੰ ਜਾਂ ਤਾਂ ਕਟੌਤੀਆਂ ਤੇ ਖਰਚਿਆਂ ਨੂੰ ਘਟਾਉਣ ਲਈ ਕੀਤੀਆਂ ਜਾਣ ਵਾਲੀਆਂ ਆਰਥਿਕ ਕਟੌਤੀਆਂ ਵਾਲੀ ਸਰਕਾਰ ਚੁਣਨੀ ਹੋਵੇਗੀ ਤੇ ਜਾਂ ਫਿਰ ਕੈਨੇਡੀਅਨਾਂ ਵਿੱਚ ਨਿਵੇਸ਼ ਕਰਨ ਵਾਲੀ ਸਰਕਾਰ ਦੀ ਚੋਣ ਕਰਨੀ ਹੋਵੇਗੀ। ਚੋਣਾਂ ਲਈ ਲਿਬਰਲ ਟੋਨ ਸੈੱਟ ਕਰਦਿਆਂ ਹੋਇਆਂ ਟਰੂਡੋ ਨੇ ਆਖਿਆ ਕਿ ਮੱਧ ਵਰਗ ਹੁਣ ਇੱਕ ਹੋਰ ਡੱਗ ਫੋਰਡ ਬਰਦਾਸ਼ਤ ਨਹੀਂ ਕਰ ਸਕੇਗਾ। ਇੱਥੇ ਟਰੂਡੋ ਨੇ ਫੈਡਰਲ ਕੰਜ਼ਰਵੇਟਿਵ ਆਗੂ ਐਂਡਰੀਊ ਸ਼ੀਅਰ ਦੀ ਤੁਲਨਾ ਓਨਟਾਰੀਓ ਦੇ ਪੀਸੀ ਪ੍ਰੀਮੀਅਰ ਫੋਰਡ ਨਾਲ ਕੀਤੀ।
ਫੋਰਡ ਵੱਲੋਂ ਪਿੱਛੇ ਜਿਹੇ ਹੋਈਆਂ ਪ੍ਰੋਵਿੰਸ਼ੀਅਲ ਚੋਣਾਂ ਵਿੱਚ ਦਿੱਤੇ ਗਏ ਨਾਅਰੇ ਦਾ ਹਵਾਲਾ ਦਿੰਦਿਆਂ ਟਰੂਡੋ ਨੇ ਆਖਿਆ ਕਿ ਕੰਜ਼ਰਵੇਟਿਵ ਸਿਆਸਤਦਾਨਾਂ ਨੂੰ ਇਹ ਆਖਣਾ ਬੜਾ ਪਸੰਦ ਹੈ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਲਈ ਹੈ, ਪਰ ਅਸੀਂ ਸਾਰੇ ਜਾਣਦੇ ਹਾਂ ਕਿ ਇੱਕ ਵਾਰੀ ਸੱਤਾ ਹੱਥ ਵਿੱਚ ਆਉਣ ਤੋਂ ਬਾਅਦ ਉਹ ਕੀ ਕਰਦੇ ਹਨ। ਅਸੀਂ ਕਈ ਵਾਰੀ ਇਹ ਵੇਖ ਚੁੱਕੇ ਹਾਂ ਕਿ ਉਹ ਅਮੀਰਾਂ ਦੀ ਮਦਦ ਲਈ ਕਿਸ ਹੱਦ ਤੱਕ ਜਾ ਸਕਦੇ ਹਨ, ਜਨਤਾ ਦੀ ਸਿਹਤ ਸਬੰਧੀ ਕਟੌਤੀਆਂ ਕਰਦਿਆਂ ਨੂੰ ਉਨ੍ਹਾਂ ਨੂੰ ਕੋਈ ਦੇਰ ਨਹੀਂ ਲੱਗਦੀ, ਮਿਊਂਸਪੈਲਿਟੀਜ਼ ਵਿੱਚ ਕਟੌਤੀਆਂ, ਸਿੱਖਿਆ ਵਿੱਚ ਕਟੌਤੀਆਂ, ਜਿਨ੍ਹਾਂ ਸੇਵਾਵਾਂ ਉੱਤੇ ਕੈਨੇਡੀਅਨ ਨਿਰਭਰ ਕਰਦੇ ਹਨ ਉਨ੍ਹਾਂ ਵਿੱਚ ਕਟੌਤੀਆਂ ਰਾਹੀਂ ਉਹ ਸਰਕਾਰ ਚਲਾਉਣੀ ਚਾਹੁੰਦੇ ਹਨ ਕਿਉਂਕਿ ਉਹ ਇਹ ਨਹੀਂ ਸਮਝਦੇ ਕਿ ਤੁਸੀਂ ਖੁਸ਼ਹਾਲੀ ਲਈ ਸ਼ਾਰਟਕੱਟ ਨਹੀਂ ਅਪਣਾ ਸਕਦੇ।
ਟਰੂਡੋ ਨੇ ਆਖਿਆ ਕਿ ਉਹ ਜਾਣਦੇ ਹਨ ਕਿ ਇਸ ਕਮਰੇ ਵਿੱਚ ਮੌਜੂਦ ਸਾਰੇ ਉਮੀਦਵਾਰ ਆਪਣੀਆਂ ਕਮਿਊਨਿਟੀਜ਼ ਵਿੱਚ ਕਮਾਲ ਦਾ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਉਹ ਖੁਦ ਵੀ ਇਹੀ ਸੋਚ ਲੈ ਕੇ ਇੱਥੇ ਆਏ ਹਨ। ਟਰੂਡੋ ਨੇ ਆਪਣੀ ਟੀਮ ਨੂੰ ਹੱਲਾਸ਼ੇਰੀ ਦਿੰਦਿਆਂ ਆਖਿਆ ਕਿ ਉਹ ਵੱਧ ਤੋਂ ਵੱਧ ਜਿੰਨੇ ਦਰਵਾਜ਼ੇ ਖੜਕਾ ਸਕਦੇ ਹਨ ਉਹ ਖੜਕਾਉਣ ਤੇ ਵੱਧ ਤੋਂ ਵੱਧ ਲੋਕਾਂ ਨਾਲ ਗੱਲ ਕਰਨ ਦੀ ਕੋਸਿ਼ਸ਼ ਕਰਨ। ਉਨ੍ਹਾਂ ਆਪਣੇ ਉਮੀਦਵਾਰਾਂ ਨੂੰ ਡਰ ਤੇ ਵੰਡੀਆਂ ਪਾਉਣ ਵਾਲੀ ਸਿਆਸਤ ਤੋਂ ਦੂਰ ਰਹਿਣ ਲਈ ਆਖਿਆ। ਉਨ੍ਹਾਂ ਇਹ ਵੀ ਆਖਿਆ ਕਿ ਉਹ ਕਿਸੇ ਉੱਤੇ ਚਿੱਕੜ ਨਾ ਉਛਾਲਣ। ਟਰੂਡੋ ਨੇ ਆਪਣੇ ਨਵੇਂ ਉਮੀਦਵਾਰਾਂ,ਜਿਨ੍ਹਾਂ ਵਿੱਚ ਓਲੰਪੀਅਨ ਐਡਮ ਵੈਨ ਕੋਇਵਰਡਨ, ਵਾਤਾਵਰਣ ਪ੍ਰੇਮੀ ਸਟੀਵਨ ਗਿਲਬਿਓਤ, ਐਮੀ ਬਰੌਨਸਨ ਸ਼ਾਮਲ ਹਨ, ਦੀ ਹੌਸਲਾ ਅਫਜ਼ਾਈ ਵੀ ਕੀਤੀ।
ਇਸ ਦੌਰਾਨ ਈਮੇਲ ਰਾਹੀਂ ਭੇਜੇ ਬਿਆਨ ਵਿੱਚ ਸ਼ੀਅਰ ਦੇ ਪ੍ਰੈੱਸ ਸਕੱਤਰ ਨੇ ਆਖਿਆ ਕਿ ਟਰੂਡੋ ਦੇ ਕਦੇ ਨਾ ਮੁੱਕਣ ਵਾਲੇ ਘਾਟੇ ਕਾਰਨ ਹੀ ਉਨ੍ਹਾਂ ਪਬਲਿਕ ਸਰਵਿਸਿਜ਼ ਨੂੰ ਖਤਰਾ ਖੜ੍ਹਾ ਹੋ ਗਿਆ ਹੈ ਜਿਨ੍ਹਾਂ ਉੱਤੇ ਕੈਨੇਡੀਅਨ ਨਿਰਭਰ ਕਰਦੇ ਹਨ। ਉਨ੍ਹਾਂ ਆਖਿਆ ਕਿ ਸ਼ੀਅਰ ਇਸ ਲਈ ਬਜਟ ਨੂੰ ਸੰਤੁਲਿਤ ਕਰਨ ਦੀ ਵਚਨਬੱਧਤਾ ਪ੍ਰਗਟਾਅ ਰਹੇ ਹਨ ਤਾਂ ਕਿ ਕਰਜੇ਼ ਦੇ ਵਿਆਜ ਨੂੰ ਘਟਾਉਣ ਲਈ ਕਈ ਬਿਲੀਅਨ ਡਾਲਰ ਖਰਚਣ ਦੀ ਥਾਂ ਉਹੀ ਪੈਸਾ ਕੈਨੇਡੀਅਨਾਂ ਉੱਤੇ ਲਾਇਆ ਜਾ ਸਕੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ