Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਸੁਰਜੀਤ ਪਾਤਰ 17 ਅਗਸਤ ਨੂੰ ਆਪਣੀਆਂ ਕਾਵਿ-ਰਚਨਾਵਾਂ ਦੀ ਛਹਿਬਰ ਲਗਾਉਣਗੇ

August 01, 2019 09:33 AM

ਬਰੈਂਪਟਨ, (ਡਾ. ਝੰਡ) -ਸਾਹਿਤਕ ਹਲਕਿਆਂ ਵਿਚ ਖ਼ਾਸ ਕਰਕੇ ਅਤੇ ਪੰਜਾਬੀ-ਬੋਲੀ ਨਾਲ ਮੋਹ ਰੱਖਣ ਵਾਲਿਆਂ ਲਈ ਵੀ ਇਹ ਖ਼ਾਸ ਖ਼ਬਰ ਹੈ ਕਿ ਪੰਜਾਬੀ ਦੇ ਸਿਰਮੌਰ ਕਵੀ ਸੁਰਜੀਤ ਪਾਤਰ 17 ਅਗਸਤ ਦਿਨ ਸ਼ਨੀਵਾਰ ਨੂੰ ਸ਼ਾਮ ਦੇ ਪੰਜ ਵਜੇ ਬਰੈਂਪਟਨ ਦੇ 'ਰੋਜ਼ ਥੀਏਟਰ' ਵਿਚ ਆਪਣੀਆਂ ਕਾਵਿ-ਰਚਨਾਵਾਂ ਦੀ ਛਹਿਬਰ ਲਗਾਉਣਗੇ। ਇਸ ਦੌਰਾਨ ਪ੍ਰਸਿੱਧ ਲੇਖਕ ਡਾ. ਵਰਿਆਮ ਸਿੰਘ ਸੰਧੂ ਸੁਰਜੀਤ ਪਾਤਰ ਨੂੰ ਆਪਣੇ ਹੀ ਅੰਦਾਜ਼ ਵਿਚ ਸਰੋਤਿਆਂ ਦੇ ਸਾਹਮਣੇ ਪੇਸ਼ ਕਰਨਗੇ ਅਤੇ ਉਨ੍ਹਾਂ ਬਾਰੇ ਆਪਣੇ ਵਿਚਾਰ ਵੀ ਪੇਸ਼ ਕਰਨਗੇ। ਇਸ ਸਮਾਗ਼ਮ ਵਿਚ ਉੱਘੇ-ਗਾਇਕ ਪ੍ਰੋ. ਉਪਕਾਰ ਸਿੰਘ, ਮੋਹਸਿਨ ਸ਼ੌਕਤ ਅਲੀ ਅਤੇ ਮਨਰਾਜ ਪਾਤਰ ਉਨ੍ਹਾਂ ਦੀਆਂ ਰਚਨਾਵਾਂ ਦਾ ਗਾਇਨ ਕਰਨਗੇ।
'ਪ੍ਰਾਈਮ ਏਸ਼ੀਆ ਟੀ.ਵੀ' ਅਤੇ 'ਸੀਰਤ ਐਂਟਰਟੇਨਮੈਂਟ' ਦੇ ਸਾਂਝੇ ਉੱਦਮ ਨਾਲ ਪੇਸ਼ ਕੀਤਾ ਜਾ ਰਿਹਾ ਇਹ ਸੰਗੀਤਮਈ-ਪ੍ਰੋਗਰਾਮ ਆਪਣੀ ਕਿਸਮ ਦਾ ਵਿਲੱਖਣ ਪ੍ਰੋਗਰਾਮ ਹੋਵੇਗਾ ਜਿਸ ਵਿਚ ਸਾਹਿਤਕ ਅਤੇ ਮਨੋਰੰਜਨ ਦੋਹਾਂ ਕਿਸਮਾਂ ਦੇ ਵੱਖ-ਵੱਖ ਰੰਗ ਮੌਜੂਦ ਹੋਣਗੇ। ਉਮੀਦ ਕੀਤੀ ਜਾਂਦੀ ਹੈ ਕਿ ਪੰਜਾਬੀ-ਸਰੋਤਿਆਂ ਨੂੰ ਇਹ ਰੰਗ ਜ਼ਰੂਰ ਪਸੰਦ ਆਉਣਗੇ।
ਇਸ ਮਿਆਰੀ ਪ੍ਰੋਗਰਾਮ ਦਾ ਆਨੰਦ ਮਾਣਨ ਲਈ ਅੱਜ ਹੀ ਆਪਣੀ ਟਿਕਟ ਬੁੱਕ ਕਰਾਓ। ਇਸ ਮੰਤਵ ਲਈ ਸੁਪਨ ਸੰਧੂ ਦੇ ਫੰੋਨ ਨੰਬਰ +1 (647-620-6280 'ਤੇ ਕਾਲ ਕੀਤੀ ਜਾ ਸਕਦੀ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ