Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਫਾਰਮਾਸਿਸਟਾਂ ਨੂੰ ਕੈਨੇਡਾ ਵਿੱਚ ਦਵਾਈਆਂ ਦੀ ਕਿੱਲਤ ਦਾ ਖਤਰਾ!

August 01, 2019 08:45 PM
ਓਟਵਾ, 1 ਅਗਸਤ (ਪੋਸਟ ਬਿਊਰੋ) : ਕੈਨੇਡੀਅਨ ਫਾਰਮਾਸਿਸਟਜ਼ ਨੂੰ ਇਹ ਤੌਖਲਾ ਵੱਢ ਵੱਢ ਖਾ ਰਿਹਾ ਹੈ ਕਿ ਅਮਰੀਕਾ ਵਿੱਚ ਦਵਾਈਆਂ ਦੀ ਖਰੀਦ ਸਬੰਧੀ ਨਿਯਮਾਂ ਵਿੱਚ ਹੋਣ ਵਾਲੀ ਤਬਦੀਲੀ ਨਾਲ ਸਰਹੱਦ ਦੇ ਉੱਤਰ ਵੱਲ ਦਵਾਈਆਂ ਦੀ ਹੋਰ ਕਿੱਲਤ ਪੈਦਾ ਹੋ ਜਾਵੇਗਾ। 
ਬੁੱਧਵਾਰ ਨੂੰ ਅਮਰੀਕਾ ਦੇ ਡਿਪਾਰਟਮੈਂਟ ਆਫ ਹੈਲਥ ਐਂਡ ਹਿਊਮਨ ਸਰਵਿਸਿਜ਼ ਨੇ ਐਲਾਨ ਕੀਤਾ ਕਿ ਉਹ ਅਮਰੀਕੀ ਮਰੀਜ਼ਾਂ ਤੇ ਕਾਰੋਬਾਰੀਆਂ ਨੂੰ ਕੈਨੇਡਾ ਤੋਂ ਦਵਾਈਆਂ ਖਰੀਦਣ ਦੀ ਇਜਾਜ਼ਤ ਦਿੰਦਾ ਹੈ, ਜਿੱਥੇ ਕੀਮਤਾਂ ਉੱਤੇ ਨਿਯੰਤਰਣ ਕਾਰਨ ਕੁੱਝ ਦਵਾਈਆਂ 10 ਗੁਣਾਂ ਸਸਤੀਆਂ ਹਨ। ਹੋਲ ਹੈਲਥ ਫਾਰਮੇਸੀ ਪਾਰਟਨਰਜ਼ ਦੇ ਪ੍ਰੈਜ਼ੀਡੈਂਟ ਤੇ ਸੀਈਓ ਡੀਨ ਮਿਲਰ ਨੇ ਦੱਸਿਆ ਕਿ ਪਹਿਲਾਂ ਹੀ ਕੁੱਝ ਕੈਨੇਡੀਅਨ ਫਾਰਮੇਸੀਜ਼ 1000 ਤੋਂ ਵੀ ਵੱਧ ਦਵਾਈਆਂ ਦੀ ਘਾਟ ਮਹਿਸੂਸ ਕਰ ਰਹੀਆਂ ਹਨ। ਉਨ੍ਹਾਂ ਆਖਿਆ ਕਿ ਆਪਣੇ 30 ਸਾਲ ਦੇ ਕਰੀਅਰ ਵਿੱਚ ਇਹੋ ਜਿਹੀ ਕਮੀ ਉਨ੍ਹਾਂ ਪਹਿਲਾਂ ਕਦੇ ਵੀ ਨਹੀਂ ਵੇਖੀ।
ਇਹ ਪੁੱਛੇ ਜਾਣ ਉੱਤੇ ਕਿ ਇਸ ਨੀਤੀ ਦਾ ਕਿਹੋ ਜਿਹਾ ਅਸਰ ਹੋਵੇਗਾ ਤਾਂ ਮਿਲਰ ਨੇ ਆਖਿਆ ਕਿ ਜੇ ਬਹੁਤੇ ਕੈਨੇਡੀਅਨ ਦਵਾਈਆਂ ਲਈ ਉੱਤਰ ਵੱਲ ਆਉਂਦੇ ਹਨ ਤਾਂ ਇੱਥੇ ਦਵਾਈਆਂ ਦੀ ਕਮੀ ਪੈਦਾ ਹੋ ਜਾਵੇਗੀ। ਟੋਰਾਂਟੋ ਵਿੱਚ ਵੈਲਥ ਫਾਰਮੇਸੀ ਤੋਂ ਇੰਟਰਵਿਊ ਦਿੰਦਿਆਂ ਉਨ੍ਹਾਂ ਆਖਿਆ ਕਿ ਹਾਲਾਤ ਇਸ ਤੋਂ ਵੀ ਬਦਤਰ ਹੋ ਸਕਦੇ ਹਨ ਕਿਉਂਕਿ ਦਵਾਈਆਂ ਦੀ ਘਾਟ ਕਾਰਨ ਲੋਕ ਮਰ ਵੀ ਸਕਦੇ ਹਨ। ਉਨ੍ਹਾਂ ਆਖਿਆ ਕਿ ਇੱਥੇ ਜਿਹੜੀਆਂ ਦਵਾਈਆਂ ਸਟਾਕ ਕਰਕੇ ਰੱਖੀਆਂ ਜਾਂਦੀਆਂ ਹਨ ਉਹ ਕੈਨੇਡੀਅਨਾਂ ਲਈ ਤਿਆਰ ਕੀਤੀਆਂ ਜਾਂਦੀਆਂ ਹਨ ਨਾ ਕਿ ਸਾਡੇ ਨਾਲੋਂ ਦਸ ਗੁਣਾਂ ਵੱਡੇ ਦੇਸ਼ ਲਈ ਤਿਆਰ ਕੀਤੀਆਂ ਜਾਂਦੀਆਂ ਹਨ।
ਕੈਨੇਡੀਅਨ ਫਾਰਮਾਸਿਸਟ ਐਸੋਸਿਏਸ਼ਨ ਦੀ ਪਬਲਿਕ ਅਫੇਅਰਜ਼ ਲਈ ਵਾਈਸ ਪ੍ਰੈਜ਼ੀਡੈਂਟ ਜੋਇਲ ਵਾਕਰ ਨੇ ਚਿੰਤਾ ਪ੍ਰਗਟਾਉਂਦਿਆਂ ਆਖਿਆ ਕਿ ਲੋੜੀਂਦੀਆਂ ਦਵਾਈਆਂ ਦੀ ਕਿੱਲਤ ਦੇ ਚੱਲਦਿਆਂ ਇਨ੍ਹਾਂ ਨਿਯਮਾਂ ਵਿੱਚ ਕੀਤੀ ਜਾਣ ਵਾਲੀ ਤਬਦੀਲੀ ਨਾਲ ਕੈਨੇਡੀਅਨਾਂ ਲਈ ਦਵਾਈਆਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਸੰਸਥਾ ਫੈਡਰਲ ਸਰਕਾਰ ਨਾਲ ਮੁਲਾਕਾਤ ਕਰਕੇ ਇਹ ਵਿਚਾਰ ਵਟਾਂਦਰਾ ਕਰਨਾ ਚਾਹੁੰਦੀ ਹੈ ਕਿ ਕੈਨੇਡੀਅਨਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਕਿਹੜੇ ਨਿਯਮ ਲਿਆਂਦੇ ਜਾ ਸਕਦੇ ਹਨ।   
 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ