Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਕੈਪਟਨ ਵੱਲੋਂ ਅੰਮਿ੍ਰਤਸਰ ਵਿੱਚ ਜਨਰਲ ਐਲਾਰਡ ਦਾ ਬੁੱਤ ਸਥਾਪਤ ਕਰਨ ਲਈ ਰੂਪ-ਰੇਖਾ ਉਲੀਕਣ ਦੇ ਨਿਰਦੇਸ਼

October 11, 2018 06:20 PM

ਚੰਡੀਗੜ੍ਹ, 11 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਘੋੜ ਸਵਾਰ ਸੈਨਾ ‘ਫੌਜ-ਏ-ਖਾਸ’ ਦੇ ਮੁਖੀ ਫਰੈਂਕੋਇਸ ਐਲਾਰਡ ਦਾ ਬੁੱਤ ਅੰਮਿ੍ਰਤਸਰ ਵਿੱਚ ਸਥਾਪਤ ਕਰਨ ਲਈ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਰੂਪ-ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਇਹ ਹਦਾਇਤਾਂ ਸੈਂਟ-ਟ੍ਰੋਪੇਜ਼ ਦੇ ਡਿਪਟੀ ਮੇਅਰ ਦੇ ਹੈਨਰੀ ਪ੍ਰੀਵੋਸਟ ਐਲਾਰਡ ਜੋ ਜਨਰਲ ਫਰੈਂਕੋਇਸ ਐਲਾਰਡ ਦੇ ਪਰਿਵਾਰ ਵਿੱਚੋਂ ਹਨ, ਦੀ ਅਗਵਾਈ ਵਿੱਚ ਇਕ ਵਫ਼ਦ ਨਾਲ ਮੁਲਾਕਾਤ ਦੌਰਾਨ ਦਿੱਤੀਆਂ। ਦੱਸਣਯੋਗ ਹੈ ਕਿ ਹੈਨਰੀ ਐਲਾਰਡ, ਜਨਰਲ ਐਲਾਰਡ ਦੀ ਚੌਥੀ ਪੀੜ੍ਹੀ ਵਿੱਚੋਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਮਰਹੂਮ ਜਨਰਲ ਐਲਾਰਡ ਦੀ ਬਹਾਦਰੀ ਬਾਰੇ ਨੌਜਵਾਨਾਂ ਨੂੰ ਜਾਣੰੂ ਕਰਵਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਬੁੱਤ ਮਹਾਨ ਫੌਜੀ ਰਣਨੀਤੀਕਾਰ ਨੂੰ ਸ਼ਰਧਾਂਜਲੀ ਹੋਵੇਗਾ ਅਤੇ ਫਰਾਂਸ ਅਤੇ ਭਾਰਤ ਦੇ ਨਾਲ-ਨਾਲ ਸੇਂਟ-ਟ੍ਰੋਪੇਜ਼ ਅਤੇ ਪੰਜਾਬ ਦਰਮਿਆਨ ਮੋਹ ਪਿਆਰ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।
ਵਫ਼ਦ ਨੇ ਮੁੱਖ ਮੰਤਰੀ ਨੂੰ ਅਗਲੇ ਸਾਲ ਜੂਨ ਮਹੀਨੇ ਵਿੱਚ ਸੇਂਟ-ਟ੍ਰੋਪੇਜ਼ ਵਿਖੇ ਭਾਰਤ-ਫਰਾਂਸ ਫੌਜੀ ਇਤਿਹਾਸ ਦੀ ਅਮੀਰ ਵਿਰਾਸਤ ਦੇ ਪਾਸਾਰ ਲਈ ਕਰਵਾਏ ਜਾ ਰਹੇ ਸਾਲਾਨਾ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸੱਦੇ ਲਈ ਵਫ਼ਦ ਦਾ ਧੰਨਵਾਦ ਕਰਦਿਆਂ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰੁਝੇਵੇਂ ਹੋਣ ਕਾਰਨ ਸ਼ਾਮਲ ਹੋਣ ਤੋਂ ਅਸਮਰਥਾ ਜ਼ਾਹਰ ਕੀਤੀ।
ਵਫ਼ਦ ਦੀ ਅਪੀਲ ਪ੍ਰਤੀ ਹੁੰਗਾਰਾ ਭਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਾਲਾਨਾ ਸਮਾਗਮ ਦੇ ਰਸਮੀ ਐਲਾਨ ਲਈ ਇਸ ਸਾਲ ਦਸੰਬਰ ਮਹੀਨੇ ’ਚ ਦਿੱਲੀ ਵਿਖੇ ਹੋਣ ਵਾਲੇ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸਹਿਮਤੀ ਦਿੱਤੀ।
ਮੁੱਖ ਮੰਤਰੀ ਨੇ ਵਫ਼ਦ ਮੈਂਬਰਾਂ ਨੂੰ ਆਪਣੀ ਕਿਤਾਬ ‘ਦਾ ਲਾਸਟ ਸਨਸੈੱਟ’ ਭੇਟ ਕੀਤੀ। ਇਹ ਕਿਤਾਬ ਸਿੱਖ ਰਾਜ ਦੇ ਉਤਰਾਅ-ਚੜ੍ਹਾਅ ਦੇ ਬਿਰਤਾਂਤ ਤੋਂ ਇਲਾਵਾ ਐਂਗਲੋ-ਸਿੱਖ ਯੁੱਧਾਂ ਅਤੇ ਮਹਾਰਾਜਾ ਦਲੀਪ ਸਿੰਘ ਦੀ ਜਲਾਵਤਨੀ ਦੀਆਂ ਘਟਨਾਵਾਂ ’ਤੇ ਅਧਾਰਿਤ ਹੈ। ਉਨ੍ਹਾਂ ਨੇ ਵਫ਼ਦ ਨੂੰ ਫਰਾਂਸ ਦੇ ਨੌਜਵਾਨਾਂ ਨੂੰ ਵੀ ਇਸ ਗੱਲ ਪ੍ਰਤੀ ਜਾਗਰੂਕ ਕਰਨ ਲਈ ਆਖਿਆ ਕਿ ਕਿਵੇਂ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਤਿਆਰ ਕਰਨ ਵਿੱਚ ਜਨਰਲ ਐਲਾਰਡ ਨੂੰ ਉਨ੍ਹਾਂ ਦੇ ਬਹਾਦਰੀ ਭਰੇ ਕਾਰਨਾਮਿਆਂ ਅਤੇ ਲਾਮਿਸਾਲ ਯੋਗਦਾਨ ਸਦਕਾ ਉਨ੍ਹਾਂ ਨੂੰ ਪੰਜਾਬੀ ਕਿੰਨਾ ਸਤਿਕਾਰ ਦਿੰਦੇ ਹਨ ਜਿਸ ਨਾਲ ਵਿਸ਼ਾਲ ਸਿੱਖ ਰਾਜ ਦੀ ਸਿਰਜਣਾ ਸੰਭਵ ਹੋਈ।
ਇਹ ਜ਼ਿਕਰਯੋਗ ਹੈ ਕਿ ਦੋਵੇਂ ਪਾਸੇ ਸਦਭਾਵਨਾ, ਸਨੇਹ ਅਤੇ ਦੋਸਤਾਨਾ ਭਾਵਨਾ ਨੂੰ ਉਤਸ਼ਾਹਤ ਕਰਨ ਲਈ ਸਾਲ 2016 ਵਿੱਚ ਜਨਰਲ ਐਲਾਰਡ ਦੇ ਜਨਮ ਸਥਾਨ ਸੇਂਟ-ਟ੍ਰੋਪੇਜ਼ ਵਿਖੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਤ ਕੀਤਾ ਗਿਆ ਸੀ।।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ