Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਹਾਈਕੋਰਟ ਨੇ ਕਿਹਾ: ਸੁਮੇਧ ਸੈਣੀ `ਤੇ ਕਾਰਵਾਈ ਸ਼ੁਰੂ ਕਰਨ ਤੋਂ 7 ਦਿਨ ਪਹਿਲਾਂ ਜਾਣਕਾਰੀ ਦੇਣੀ ਹੋਵੇਗੀ

October 11, 2018 07:27 PM

ਚੰਡੀਗੜ੍ਹ, 11 ਅਕਤੂਬਰ (ਪੋਸਟ ਬਿਊਰੋ): ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਕਿਸੇ ਕੇਸ 'ਚ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇੱਕ ਹਫ਼ਤੇ ਦਾ ਨੋਟਿਸ ਦੇਣ ਦੀ ਹਦਾਇਤ ਪੰਜਾਬ ਸਰਕਾਰ ਨੂੰ ਦਿੱਤੀ ਹੈ। ਇਸ ਦੇ ਨਾਲ ਹੀ ਸਹਿਣੀ ਦੀ ਪਟੀਸ਼ਨ ਤੇ ਜਵਾਬ ਦੇਣ ਲਈ ਸਰਕਾਰ ਨੂੰ 28 ਨਵੰਬਰ ਲਈ ਨੋਟਿਸ ਜਾਰੀ ਕੀਤਾ ਹੈ।
ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੇ ਪੰਜਾਬ ਸਰਕਾਰ ਵੱਲੋਂ ਰਾਜਨੀਤਕ ਰੰਜਿਸ਼ ਦੇ ਚਲਦੇ ਉਨ੍ਹਾਂ ਨੂੰ ਝੂਠੇ ਕੇਸ `ਚ ਫਸਾਉਣ ਦੀ ਸੰਭਾਵਨਾ ਜਤਾਕੇ ਹਾਈਕੋਰਟ `ਚ ਪਟੀਸ਼ਨ ਦਰਜ ਕੀਤੀ ਹੈ। ਸੈਣੀ ਨੇ ਕਿਹਾ ਹੈ ਕਿ ਉਨ੍ਹਾਂ ਦੇ 2007 ਤੋਂ 12 ਤੱਕ ਵਿਜੀਲੈਂਸ ਹੈੱਡ ਰਹਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਸਮੇਤ ਹੋਰ ਕਈ ਸਿਆਸਤਦਾਨਾਂ `ਤੇ ਵਿਜੀਲੈਂਸ `ਚ ਕੇਸ ਦਰਜ ਹੋਏ ਸਨ। ਰਿ. ਡੀ. ਜੀ. ਪੀ.ਸੁਮੇਧ ਸੈਣੀ ਨੇ ਪੰਜਾਬ ਸਰਕਾਰ ਅਤੇ ਸੀ. ਬੀ. ਆਈ. ਨੂੰ ਪਾਰਟੀ ਬਣਾਉਂਦੇ ਹੋਏ ਇਹ ਪਟੀਸ਼ਨ ਦਰਜ ਕੀਤੀ ਹੈ। ਸੈਣੀ ਨੇ ਮੰਗ ਰੱਖੀ ਕਿ ਸਰਕਾਰ ਨੂੰ ਆਦੇਸ਼ ਦਿੱਤੇ ਜਾਣ ਕਿ ਕਿਸੇ ਵੀ ਮਾਮਲੇ `ਚ ਜੇਕਰ ਉਨ੍ਹਾਂ ਖਿਲਾਫ ਕੇਸ ਦਰਜ ਹੁੰਦਾ ਹੈ ਤਾਂ ਉਸਦੀ ਜਾਂਚ ਸੀ. ਬੀ. ਆਈ. ਜਾਂ ਕਿਸੇ ਹੋਰ ਆਜ਼ਾਦ ਜਾਂਚ ਏਜੰਸੀ ਨੂੰ ਰਾਜ ਦੇ ਬਾਹਰ ਦਿੱਤੀ ਜਾਵੇ। ਜਿਸਦੇ ਪਿੱਛੇ ਸ਼ੱਕ ਜਤਾਇਆ ਹੈ ਕਿ ਕਾਂਗਰਸ ਸਰਕਾਰ ਵੱਲੋਂ ਦੁਰਭਾਵਨਾ ਤੋਂ ਪ੍ਰੇਰਿਤ ਹੋਕੇ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਇਆ ਜਾ ਸਕਦਾ ਹੈ।
ਸੈਣੀ ਨੇ ਹਾਈਕੋਰਟ ਪਹੁੰਚ ਕਰ ਕੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਅਧਾਰ 'ਤੇ ਉਨ੍ਹਾਂ ਵਿਰੁੱਧ ਵਿੱਢੀ ਜਾਣ ਵਾਲੀ ਕਿਸੇ ਸੰਭਾਵੀ ਕਾਰਵਾਈ ਦਾ ਖ਼ਦਸ਼ਾ ਪ੍ਰਗਟਾਇਆ ਸੀ ਤੇ ਮੰਗ ਕੀਤੀ ਗਈ ਸੀ ਕਿ ਰਿਪੋਰਟ ਦੇ ਅਧਾਰ 'ਤੇ ਜੇਕਰ ਕੋਈ ਕਾਰਵਾਈ ਜਾਂ ਗ੍ਰਿਫ਼ਤਾਰੀ ਕੀਤੀ ਜਾਣੀ ਹੈ ਤਾਂ ਪਹਿਲਾਂ ਨੋਟਿਸ ਦਿੱਤਾ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ