Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਮਿਸ਼ਨ ਮੰਗਲ’ ਦੇ ਡਾਇਰੈਕਟਰ ਨਾਲ ਇੱਕ ਹੋਰ ਫਿਲਮ ਕਰਨਗੇ ਅਕਸ਼ੈ

August 06, 2019 10:28 AM

ਅਭਿਨੇਤਾ ਅਕਸ਼ੈ ਕੁਮਾਰ ਦੀਆਂ ਕਈ ਫਿਲਮਾਂ ਰਿਲੀਜ਼ ਹੋਣ ਵਾਲੀਆਂ ਹਨ। ਇਸ ਸਮੇਂ ਉਹ ਫਿਲਮ ‘ਮਿਸ਼ਨ ਮੰਗਲ’ ਬਾਰੇ ਚਰਚਾ ਵਿੱਚ ਹਨ, ਜੋ ਪੰਦਰਾਂ ਅਗਸਤ ਨੂੰ ਰਿਲੀਜ਼ ਹੋਣੀ ਹੈ। ਇਸ ਦਾ ਟਰੇਲਰ ਆਉਣ ਦੇ ਕੁਝ ਹੀ ਦਿਨ ਬਾਅਦ ਉਨ੍ਹਾਂ ਦੀ ਅਗਲੀ ਫਿਲਮ ‘ਬੱਚਨ ਪਾਂਡੇ’ ਦਾ ਪੋਸਟਰ ਜਾਰੀ ਕਰ ਦਿੱਤਾ ਗਿਆ ਹੈ। ਤਾਜ਼ਾ ਖਬਰ ਹੈ ਕਿ ਅਕਸ਼ੈ ਕੁਮਾਰ ਤਮਿਲ ਫਿਲਮ ‘ਕੱਥੀ’ ਦੇ ਹਿੰਦੀ ਰੀਮੇਕ ਵਿੱਚ ਵੀ ਮੁੱਖ ਭੂਮਿਕਾ ਕਰਨਗੇ। ਸਾਲ 2014 ਵਿੱਚ ਰਿਲੀਜ਼ ਫਿਲਮ ‘ਕੱਥੀ’ ਵਿੱਚ ਦੱਖਣ ਦੇ ਸੁਪਰ ਸਟਾਰ ਵਿਜੈ ਹੀਰੋ ਅਤੇ ਏ ਆਰ ਮੁਰਗਦਾਸ ਡਾਇਰੈਕਟਰ ਸਨ। ਹਿੰਦੀ ਵਿੱਚ ਇਸ ਦਾ ਨਾਂਅ ‘ਇੱਕਾ’ ਹੋਵੇਗਾ ਅਤੇ ‘ਮਿਸ਼ਨ ਮੰਗਲ’ ਦੇ ਡਾਇਰੈਕਟਰ ਜਗਨ ਸ਼ਕਤੀ ਇਸ ਦਾ ਨਿਰਦੇਸ਼ਨ ਕਰਨਗੇ। ‘ਇੱਕਾ’ ਵਿੱਚ ਅਕਸ਼ੈ ਕੁਮਾਰ ਅਜਿਹੇ ਵਿਅਕਤੀ ਦਾ ਕਿਰਦਾਰ ਨਿਭਾਉਣਗੇ, ਜੋ ਕਿਸਾਨਾਂ ਦੇ ਅਧਿਕਾਰਾਂ ਲਈ ਲੜਦਾ ਹੈ। ਕਿਹਾ ਜਾ ਰਿਹਾ ਹੈ ਕਿ ਇਸ ਫਿਲਮ ਵਿੱਚ ਅਕਸ਼ੈ ਕੁਮਾਰ ਆਪਣੇ ਪੁਰਾਣੇ ਐਕਸ਼ਨ ਅਵਤਾਰ ਵਿੱਚ ਹੋਣਗੇ। ਉਹ ਡਬਲ ਰੋਲ ਵਿੱਚ ਨਜ਼ਰ ਆਉਣਗੇ। ਗੌਰਤਲਬ ਹੈ ਕਿ ਫਿਲਮ ‘ਕੱਥੀ’ ਦੇ ਹਿੰਦੀ ਰੀਮੇਕ ਦੀ ਯੋਜਨਾ ਤਿੰਨ-ਚਾਰ ਸਾਲ ਪਹਿਲਾਂ ਬਣੀ ਸੀ, ਪਰ ਬਾਅਦ ਵਿੱਚ ਮਾਮਲਾ ਠੰਢੇ ਬਸਤੇ ਵਿੱਚ ਚਲਾ ਗਿਆ। ਜਗਨ ਸ਼ਕਤੀ ਨੇ ਕਿਹਾ ਕਿ ‘ਮਿਸ਼ਨ ਮੰਗਲ' ਦੇ ਲਈ ਮੈਂ ‘ਇੱਕਾ’ ਹੋਲਡ 'ਤੇ ਰੱਖ ਦਿੱਤਾ ਸੀ। ਇਸ ਵਾਰ ਫਿਰ ਇਸ ਨੂੰ ਸ਼ੁਰੂ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ