Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਫੈਡਰਲ ਚੋਣਾਂ ਤੋਂ ਪਹਿਲਾਂ ਕੇਨੀ ਨੇ ਟਰੂਡੋ ਉੱਤੇ ਸਾਧਿਆ ਨਿਸ਼ਾਨਾ

August 07, 2019 01:15 AM

ਓਟਵਾ, 6 ਅਗਸਤ (ਪੋਸਟ ਬਿਊਰੋ) : ਅਲਬਰਟਾ ਦੇ ਪ੍ਰੀਮੀਅਰ ਜੇਸਨ ਕੇਨੀ ਵੱਲੋਂ ਫੈਡਰਲ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਉੱਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।
ਸਾਬਕਾ ਫੈਡਰਲ ਕੰਜ਼ਰਵੇਟਿਵ ਕੈਬਨਿਟ ਮੰਤਰੀ ਕੇਨੀ ਨੇ ਟਵਿੱਟਰ ਉੱਤੇ ਕੀਤੇ ਟਵੀਟ ਵਿੱਚ ਆਖਿਆ ਕਿ ਉਨ੍ਹਾਂ ਦੀ ਪ੍ਰੋਵਿੰਸ ਦੇ ਲੋਕ ਫੈਡਰਲ ਸਰਕਾਰ ਵੱਲੋਂ ਕੀਤੀ ਗਈ ਗੈਰਵਾਜਿਬ ਡੀਲ ਕਾਰਨ ਬਹੁਤ ਪਰੇਸ਼ਾਨ ਹਨ। ਉਨ੍ਹਾਂ ਆਖਿਆ ਕਿ ਅਲਬਰਟਾ ਵਾਸੀਆਂ ਨੂੰ ਕੈਨੇਡੀਅਨ ਹੋਣ ਉੱਤੇ ਮਾਣ ਹੈ ਤੇ ਉਹ ਨਹੀਂ ਚਾਹੁੰਦੇ ਕਿ ਟਰੂਡੋ ਸਾਨੂੰ ਸਾਡੇ ਹੀ ਦੇਸ਼ ਵਿੱਚੋਂ ਬਾਹਰ ਕਰ ਦੇਣ। ਉਨ੍ਹਾਂ ਇਹ ਵੀ ਆਖਿਆ ਕਿ ਇਸ ਤੋਂ ਪਹਿਲਾਂ ਕਿ ਟਰੂਡੋ ਦੇਸ਼ ਦੇ ਲੋਕਾਂ ਨੂੰ ਹੋਰ ਪਰੇਸ਼ਾਨ ਕਰਨ ਉਨ੍ਹਾਂ ਨੂੰ ਹੀ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰ ਦੇਣਾ ਚਾਹੀਦਾ ਹੈ।
ਟਰੂਡੋ ਦੇ ਆਫਿਸ ਵੱਲੋਂ ਪ੍ਰੀਮੀਅਰ ਦੇ ਇਸ ਬਿਆਨ ਦੇ ਸਬੰਧ ਵਿੱਚ ਕੋਈ ਪ੍ਰਤੀਕਿਰਿਆ ਨਹੀਂ ਪ੍ਰਗਟਾਈ ਗਈ। ਇਸ ਦੀ ਥਾਂ ਉੱਤੇ ਅਲਬਰਟਾ ਤੋਂ ਲਿਬਰਲ ਕੈਬਨਿਟ ਮੰਤਰੀ ਅਮਰਜੀਤ ਸੋਹੀ ਨੇ ਆਖਿਆ ਕਿ ਪ੍ਰੀਮੀਅਰ ਦੀਆਂ ਇਸ ਤਰ੍ਹਾਂ ਦੀਆਂ ਟੀਕਾ ਟਿੱਪਣੀਆਂ ਦੇ ਬਾਵਜੂਦ ਫੈਡਰਲ ਸਰਕਾਰ ਪ੍ਰੋਵਿੰਸ ਦੇ ਲੋਕਾਂ ਦੀ ਸੇਵਾ ਹੀ ਕਰ ਰਹੀ ਹੈ।
ਜਿ਼ਕਰਯੋਗ ਹੈ ਕਿ ਪ੍ਰੀਮੀਅਰ ਬਣਨ ਦੀ ਆਪਣੀ ਕੈਂਪੇਨ ਦੌਰਾਨ ਕੇਨੀ ਨੇ ਕਾਰਬਨ ਟੈਕਸ ਤੇ ਬਰਾਬਰ ਅਦਾਇਗੀਆਂ ਦੇ ਮੁੱਦਿਆਂ ਉੱਤੇ ਟਰੂਡੋ ਦਾ ਖੁੱਲ੍ਹ ਕੇ ਵਿਰੋਧ ਕੀਤਾ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ