Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਬੀਸੀ ਵਿੱਚ ਹੋਏ ਤਿੰਨ ਕਤਲਾਂ ਦੇ ਮਸ਼ਕੂਕਾਂ ਦੀਆਂ ਲਾਸ਼ਾਂ ਮਿਲੀਆਂ

August 08, 2019 06:01 AM

ਮੈਨੀਟੋਬਾ, 7 ਅਗਸਤ (ਪੋਸਟ ਬਿਊਰੋ) : ਮੈਨੀਟੋਬਾ ਦੀ ਆਰਸੀਐਮਪੀ ਦਾ ਕਹਿਣਾ ਹੈ ਕਿ ਬੀਸੀ ਵਿੱਚ ਹੋਏ ਕਤਲਾਂ ਦੇ ਮਸ਼ਕੂਕਾਂ ਦੀ ਭਾਲ ਦੌਰਾਨ ਮਿਲੀਆਂ ਦੋ ਲਾਸ਼ਾਂ ਬ੍ਰਾਇਅਰ ਸ਼ਮੈਗੈਲਸਕੀ ਤੇ ਕੈਮ ਮੈਕਲਿਓਡ ਦੀਆਂ ਹੀ ਲੱਗ ਰਹੀਆਂ ਹਨ।
ਪੁਲਿਸ ਅਧਿਕਾਰੀਆਂ ਨੂੰ ਇਹ ਲਾਸ਼ਾਂ ਬੁੱਧਵਾਰ ਨੂੰ ਸਵੇਰੇ 10:00 ਵਜੇ ਦੇ ਨੇੜੇ ਤੇੜੇ ਉਸ ਥਾਂ ਤੋਂ ਇੱਕ ਕਿਲੋਮੀਟਰ ਦੀ ਦੂਰੀ ਉੱਤੇ ਮਿਲੀਆਂ ਜਿੱਥੋਂ ਮਸ਼ਕੂਕਾਂ ਨਾਲ ਸਬੰਧਤ ਕੁੱਝ ਚੀਜ਼ਾਂ ਪਹਿਲਾਂ ਹੀ ਮਿਲ ਚੁੱਕੀਆਂ ਸਨ। ਇਹ ਥਾਂ ਉਸ ਥਾਂ ਤੋਂ ਅੱਠ ਕਿਲੋਮੀਟਰ ਦੀ ਦੂਰੀ ਉੱਤੇ ਸੀ ਜਿੱਥੇ ਤਿੰਨ ਹਫਤੇ ਪਹਿਲਾਂ ਮਸ਼ਕੂਕਾਂ ਨਾਲ ਸਬੰਧਤ ਐਸਯੂਵੀ ਸੜੀ ਹੋਈ ਪਾਈ ਗਈ ਸੀ। ਆਰਸੀਐਮਪੀ ਮੈਨੀਟੋਬਾ ਦੇ ਅਸਿਸਟੈਂਟ ਕਮਿਸ਼ਨਰ ਜੇਨ ਮੈਕਲੈਚੀ ਨੇ ਬੁੱਧਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਸਮੇਂ ਅਸੀਂ ਇਹੋ ਮੰਨ ਕੇ ਚੱਲ ਰਹੇ ਹਾਂ ਕਿ ਇਹ ਲਾਸ਼ਾਂ ਉਨ੍ਹਾਂ ਮਸ਼ਕੂਕਾਂ ਦੀਆਂ ਹੀ ਹਨ ਜਿਨ੍ਹਾਂ ਨੇ ਬ੍ਰਿਟਿਸ਼ ਕੋਲੰਬੀਆ ਵਿੱਚ ਤਿੰਨ ਕਤਲਾਂ ਨੂੰ ਅੰਜਾਮ ਦਿੱਤਾ।
ਮੈਕਲੈਚੀ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪੈਦਲ ਹੀ ਇਲਾਕੇ ਦੀ ਜਾਂਚ ਕਰ ਰਹੇ ਸਨ ਉਨ੍ਹਾਂ ਨੂੰ ਹੀ ਇਹ ਲਾਸ਼ਾਂ ਮਿਲੀਆਂ। ਉਨ੍ਹਾਂ ਆਖਿਆ ਕਿ ਅਜੇ ਵੀ ਇਨ੍ਹਾਂ ਦੀ ਸ਼ਨਾਖ਼ਤ ਕਰਨ ਲਈ ਪੋਸਟਮਾਰਟਮ ਕਰਵਾਇਆ ਜਾਣਾ ਬੇਹੱਦ ਜ਼ਰੂਰੀ ਹੈ ਤੇ ਇਹ ਪਤਾ ਲਾਇਆ ਜਾਣਾ ਵੀ ਜ਼ਰੂਰੀ ਹੈ ਕਿ ਇਨ੍ਹਾਂ ਦੀ ਮੌਤ ਦਾ ਕਾਰਨ ਕੀ ਰਿਹਾ। ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਿਟਿਸ਼ ਕੋਲੰਬੀਆ ਆਰਸੀਐਮਪੀ ਦੇ ਅਸਿਸਟੈਂਟ ਕਮਿਸ਼ਨਰ ਕੈਵਿਨ ਹੈਕੇਟ ਨੇ ਆਖਿਆ ਕਿ ਸਾਰੇ ਸਬੂਤ ਲੱਭ ਲਏ ਜਾਣ ਤੱਕ ਜਾਂਚ ਚੱਲਦੀ ਰਹੇਗੀ। ਉਨ੍ਹਾਂ ਇਹ ਵੀ ਆਖਿਆ ਕਿ ਕਤਲਾਂ ਦਾ ਕਾਰਨ ਹਮੇਸ਼ਾਂ ਲਈ ਰਹੱਸ ਬਣ ਕੇ ਹੀ ਰਹਿ ਜਾਵੇਗਾ।
ਪਬਲਿਕ ਸੇਫਟੀ ਮੰਤਰੀ ਰਾਲਫ ਗੁਡੇਲ ਨੇ ਆਰਸੀਐਮਪੀ ਤੇ ਲੋਕਲ ਪੁਲਿਸ ਡਿਪਾਰਟਮੈਂਟਸ ਵੱਲੋਂ ਕੀਤੀਆਂ ਅਣਥੱਕ ਕੋਸਿ਼ਸ਼ਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਆਖਿਆ ਕਿ ਇਹ ਜਾਂਚ ਤੇ ਤਲਾਸ਼ ਦਾ ਕੰਮ ਕੋਈ ਆਸਾਨ ਨਹੀਂ ਰਿਹਾ। ਉਨ੍ਹਾਂ ਆਖਿਆ ਕਿ ਇਸ ਜਾਂਚ ਮੁਹਿੰਮ ਦੌਰਾਨ ਲੰਡਨ, ਇੰਗਲੈਂਡ ਤੋਂ ਲੈ ਕੇ ਮਾਸਕੋ, ਰੂਸ ਤੱਕ ਦਾ ਸਫਰ ਕਰਨ ਜਿੰਨਾ ਇਲਾਕਾ ਛਾਣ ਮਾਰਿਆ ਗਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ