Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਨਸਲੀ ਵਿਤਕਰੇ ਦੀ ਤਸਵੀਰ ਵਾਇਰਲ ਹੋਣ ਨਾਲ ਹਲਚਲ

August 08, 2019 12:28 PM

ਵਾਸ਼ਿੰਗਟਨ, 7 ਅਗਸਤ (ਪੋਸਟ ਬਿਊਰੋ)- ਅਮਰੀਕਾ ਵਿਚ ਨਸਲੀ ਵਿਤਕਰੇ ਦਾ ਕੇਸ ਸਾਹਮਣੇ ਆਇਆ ਹੈ। ਟੈਕਸਾਸ ਦੇ ਗੈਲਵੇਸਟੋਨ ਇਲਾਕੇ ਵਿਚ ਦੋ ਗੋਰੇ ਪੁਲਸ ਅਫਸਰਾਂ ਵੱਲੋਂ ਇਕ ਗੈਰ ਗੋਰੇ ਵਿਅਕਤੀ ਨੂੰ ਰੱਸੀ ਨਾਲ ਬੰਨ੍ਹ ਕੇ ਲਿਜਾਣ ਦੀ ਤਸਵੀਰ ਵਾਇਰਲ ਹੋਣ ਤੋਂ ਕਾਫੀ ਵੱਡਾ ਵਿਵਾਦ ਪੈਦਾ ਹੋ ਗਿਆ ਹੈ। ਟੈਕਸਾਸ ਪੁਲਸ ਦੇ ਪ੍ਰਮੁੱਖ ਨੇ ਆਪਣੇ ਪੁਲਸ ਅਧਿਕਾਰੀਆ ਦੀ ਇਸ ਹਰਕਤ ਦੇ ਲਈ ਮਾਫੀ ਮੰਗੀ ਹੈ।
ਇਸ ਬਾਰੇ ਟੈਕਸਾਸ ਦੇ ਤੱਟੀ ਸ਼ਹਿਰ ਗੈਲਵੇਸਟੋਨ ਦੇ ਪੁਲਸ ਪ੍ਰਮੁੱਖ ਵੇਰਨੌਨ ਹੇਲੇ ਨੇ ਦੱਸਿਆ ਕਿ ਸ਼ਨੀਵਾਰ ਨੂੰ ਡੋਨਾਲਡ ਨੀਲੇ ਨੂੰ ਅਣ-ਅਧਿਕਾਰਤ ਰੂਪ ਨਾਲ ਦਾਖਲ ਹੋਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਪੁਲਸ ਨੇ ਕਾਰ ਤੋਂ ਥਾਣੇ ਤੱਕ ਲਿਜਾਣਾ ਸੀ। ਕਿਉਂਕਿ ਉਸ ਸਮੇਂ ਘੁੜਸਵਾਰ ਪੁਲਸ ਹੀ ਸੀ, ਇਸ ਲਈ ਉਸ ਨੂੰ ਰੱਸੀ ਨਾਲ ਬੰਨ੍ਹ ਕੇ ਪੈਦਲ ਲਿਜਾਣਾ ਪਿਆ। ਉਸ ਨੇ ਸੋਮਵਾਰ ਨੂੰ ਫੇਸਬੁੱਕ ਪੋਸਟ ਵਿਚ ਲਿਖਿਆ, ‘ਭਾਵੇਂ ਇਹ ਨਿਰਧਾਰਤ ਪ੍ਰਕਿਰਿਆ ਹੈ ਤੇ ਕੁਝ ਮਾਮਲਿਆਂ ਵਿਚ ਸਹੀ ਹੈ, ਮੇਰਾ ਮੰਨਣਾ ਹੈ ਕਿ ਇਸ ਕੇਸ ਵਿਚ ਅਧਿਕਾਰੀਆਂ ਨੇ ਗਲਤ ਮੁਲੰਕਣ ਕੀਤਾ। ਸਭ ਤੋਂ ਪਹਿਲਾਂ ਮੈਂ ਨੀਲੇ ਨੂੰ ਹੋਈ ਬੇਲੋੜੀ ਸ਼ਰਮਿੰਦਗੀ ਲਈ ਮਾਫੀ ਮੰਗਦਾ ਹਾਂ।` ਹੇਲੇ ਨੇ ਐਲਾਨ ਕੀਤਾ ਕਿ ਨੀਤੀ ਨੂੰ ਬਦਲ ਦਿੱਤਾ ਗਿਆ ਹੈ ਤੇ ਭਵਿੱਖ ਵਿਚ ਇਹ ਤਰੀਕਾ ਨਹੀਂ ਅਪਣਾਇਆ ਜਾਵੇਗਾ।
ਹੇਲੇ ਦੇ ਇਸ ਬਿਆਨ ਪਿੱਛੋਂ ਲੋਕਾਂ ਦੀ ਨਾਰਾਜ਼ਗੀ ਹੋਰ ਵਧੀ ਹੈ। ਕੁਝ ਲੋਕਾਂ ਨੇ ਇਸ ਨੂੰ ਕਮਜ਼ੋਰ ਪ੍ਰਤੀਕਿਰਿਆ ਕਿਹਾ ਤੇ ਕੁਝ ਹੋਰ ਲੋਕਾਂ ਨੇ ਦੋਸ਼ੀ ਅਧਿਕਾਰੀਆਂ ਨੂੰ ਬਰਖਾਸਤ ਕਰਨ ਜਾਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਨੀਲੇ ਨੂੰ ਅਪਮਾਨਿਤ ਕੀਤਾ ਗਿਆ, ਉਸ ਨੇ ਦੇਸ਼ ਦੇ ਨਸਲਵਾਦੀ ਇਤਿਹਾਸ ਯਾਦ ਕਰਾਇਆ ਹੈ। ਨੈਸ਼ਨਲ ਐਸੋਸੀਏਸ਼ਨ ਫਾਰ ਦੀ ਐਡਵਾਂਸਡ ਆਫ ਕਲਰਡ ਪੀਪਲਜ਼ ਦੇ ਹਿਊਸਟਨ ਚੈਪਟਰ ਦੇ ਪ੍ਰਧਾਨ ਜੇਮਜ਼ ਡਗਲਸ ਨੇ ਹਿਊਸਟਨ ਕ੍ਰੋਨੀਕਲ ਨੂੰ ਕਿਹਾ ਕਿ ਇਹ 2019 ਨਹੀਂ, ਸਗੋਂ 1819 ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ