Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਚੀਨ ਵੱਲੋਂ ਭਾਰਤ-ਪਾਕਿ ਦੋਵਾਂ ਨੂੰ ਸੰਜਮ ਵਰਤਣ ਦੀ ਨਸੀਹਤ

August 08, 2019 12:30 PM

ਬੀਜਿੰਗ, 7 ਅਗਸਤ (ਪੋਸਟ ਬਿਊਰੋ)- ਕਸ਼ਮੀਰ ਦੇ ਤਾਜ਼ਾ ਹਾਲਾਤ ਉਤੇ ਚਿੰਤਾ ਪ੍ਰਗਟਾਉਂਦੇ ਹੋਏ ਚੀਨ ਨੇ ਭਾਰਤ ਤੇ ਪਾਕਿਸਤਾਨ ਦੋਵਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਅਤੇ ਨਾਲ ਹੀ ਕਿਹਾ ਕਿ ਅਜਿਹੇ ਇਕਪਾਸੜ ਫੈਸਲਿਆਂ ਤੋਂ ਬਚਣ, ਜਿਸ ਨਾਲ ਮੌਜੂਦਾ ਹਾਲਾਤ ਬਦਲੇ ਤੇ ਦੋਵਾਂ ਵਿਚਕਾਰ ਤਣਾਅ ਵਧੇ।
ਚੀਨ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਹੁਆ ਚੁਨਯਿੰਗ ਨੇ ਕੱਲ੍ਹ ਭਾਰਤ 'ਚ ਧਾਰਾ 370 ਭੰਗ ਕਰਨ ਦਾ ਜ਼ਿਕਰ ਕੀਤੇ ਬਗੈਰ ਕਿਹਾ ਕਿ ਕਸ਼ਮੀਰ ਦੇ ਤਾਜ਼ਾ ਹਾਲਾਤ 'ਤੇ ਚੀਨ ਬੇਹੱਦ ਚਿੰਤਤ ਹੈ। ਕਸ਼ਮੀਰ ਦੇ ਮੁੱਦੇ 'ਤੇ ਚੀਨ ਦੀ ਸਥਿਤੀ ਸਪੱਸ਼ਟ ਹੈ। ਇਹ ਮੁੱਦਾ ਭਾਰਤ ਅਤੇ ਪਾਕਿਸਤਾਨ ਨੂੰ ਵਿਰਾਸਤ ਵਿੱਚ ਮਿਲਿਆ ਹੈ। ਇਸ ਬਾਰੇ ਕੌਮਾਂਤਰੀ ਭਾਈਚਾਰੇ ਦੀ ਵੀ ਇਹੀ ਰਾਏ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋਵਾਂ ਧਿਰਾਂ ਨੂੰ ਸੱਦਾ ਦਿੰਦੇ ਹਾਂ ਕਿ ਉਹ ਗੱਲਬਾਤ ਰਾਹੀਂ ਤਾਜ਼ਾ ਵਿਵਾਦਾਂ ਦਾ ਹੱਲ ਕਰਨ ਅਤੇ ਨਾਲ ਹੀ ਖੇਤਰੀ ਸ਼ਾਂਤੀ ਤੇ ਸਥਿਰਤਾ ਨੂੰ ਕਾਇਮ ਰੱਖਣ।
ਪਿਛਲੇ ਹਫਤਿਆਂ 'ਚ ਕਸ਼ਮੀਰ ਮੁੱਦੇ 'ਤੇ ਚੀਨ ਦਾ ਇਹ ਦੂਜਾ ਬਿਆਨ ਹੈ। ਬੀਤੀ 26 ਜੁਲਾਈ ਨੂੰ ਚੀਨ ਨੇ ਕਿਹਾ ਸੀ ਕਿ ਭਾਰਤ ਤੇ ਪਾਕਿਸਤਾਨ ਨੂੰ ਸ਼ਾਂਤਮਈ ਗੱਲਬਾਤ ਰਾਹੀਂ ਕਸ਼ਮੀਰ ਮੁੱਦੇ ਨੂੰ ਹੱਲ ਕਰਨਾ ਚਾਹੀਦਾ ਹੈ। ਨਾਲ ਉਸ ਨੇ ਦੋਵਾਂ ਦੇਸ਼ਾਂ ਵਿਚਕਾਰ ਅਮਰੀਕਾ ਦੇ ‘ਸਕਾਰਾਤਮਕ ਭੂਮਿਕਾ' ਨਿਭਾਉਣ ਦੀ ਗੱਲ ਦੀ ਵੀ ਹਮਾਇਤ ਕੀਤੀ ਸੀ। ਵਰਨਣ ਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਮੁੱਦੇ 'ਤੇ ਭਾਰਤ ਤੇ ਪਾਕਿ ਵਿਚਕਾਰ ਵਿਚੋਲਗੀ ਕਰਨ ਦੀ ਗੱਲ ਕਹੀ ਸੀ। ਇਹ ਗੱਲ ਵੀ ਉਨ੍ਹਾਂ ਨੇ ਵਾਸ਼ਿੰਗਟਨ 'ਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ ਵਿੱਚ ਕਹੀ ਸੀ, ਪਰ ਭਾਰਤ ਨੇ ਸਖਤ ਰੁਖ਼ ਦਾਰਨ ਕਰਦਿਆਂ ਟਰੰਪ ਦੀ ਪੇਸ਼ਕਸ਼ ਨੂੰ ਇਹ ਕਹਿ ਕੇ ਠੁਕਰਾ ਦਿੱਤਾ ਸੀ ਕਿ ਕਸ਼ਮੀਰ ਦੁਵੱਲਾ ਮੁੱਦਾ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਆਪਣੀ ਪੱਛਮੀ ਸਰਹੱਦ ਨਾਲ ਲੱਗੇ ਲੱਦਾਖ ਨੂੰ ਇਕ ਵੱਖਰਾ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦਾ ਵਿਰੋਧ ਕਰਦਿਆਂ ਚੀਨ ਹਮੇਸ਼ਾ ਤੋਂ ਆਪਣੇ ਪੱਛਮੀ ਧੜੇ ਨੂੰ ਉਸ ਦੇ ਪ੍ਰਸ਼ਾਸਨਿਕ ਖੇਤਰ 'ਚ ਸ਼ਾਮਲ ਕਰਨ ਦਾ ਵਿਰੋਧ ਕਰਦਾ ਆ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ