Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਪਿਤਾ ਨਵਾਜ਼ ਸ਼ਰੀਫ ਨੂੰ ਮਿਲਣ ਜੇਲ੍ਹ ਗਈ ਧੀ ਮਰੀਅਮ ਨਵਾਜ਼ ਵੀ ਗ੍ਰਿਫ਼ਤਾਰ

August 09, 2019 08:27 AM

ਕਰਾਚੀ, 8 ਅਗਸਤ (ਪੋਸਟ ਬਿਊਰੋ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨੂੰ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਐੱਨ ਏ ਬੀ) ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੀ ਗ੍ਰਿਫਤਾਰੀ ਉਦੋਂ ਹੋਈ, ਜਦੋਂ ਉਹ ਆਪਣੇ ਪਿਤਾ ਨੂੰ ਮਿਲਣ ਲਈ ਅੱਜ ਜੇਲ੍ਹ ਵਿੱਚ ਪਹੁੰਚੀ ਸੀ।
ਵਰਨਣ ਯੋਗ ਹੈ ਕਿ ਤਿੰਨ ਵਾਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪਿਛਲੇ ਸਾਲ 24 ਦਸੰਬਰ ਤੋਂ ਲਾਹੌਰ ਦੀ ਕੋਟ ਲਖਪਤ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਪਾਕਿਸਤਾਨੀ ਮੀਡੀਆ ਨੇ ਅੱਜ ਮਰੀਅਮ ਨਵਾਜ਼ ਦੀ ਗ੍ਰਿਫਤਾਰੀ ਹੋਣ ਬਾਰੇ ਜਾਣਕਾਰੀ ਦਿੱਤੀ ਹੈ। ਪਿਛਲੇ ਦਿਨੀਂ ਐੱਨ ਏ ਬੀ ਨੇ ਮਨੀ ਲਾਂਡਰਿੰਗ ਤੇ ਆਮਦਨ ਤੋਂ ਵੱਧ ਸੰਪਤੀ ਨਾਲ ਜੁੜੇ ਕੇਸ ਵਿੱਚ ਵਿਰੋਧੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ ਐੱਮ ਐੱਲ-ਐੱਨ) ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਤੋਂ ਪੁੱਛਗਿੱਛ ਕੀਤੀ ਸੀ। 45 ਸਾਲਾ ਮਰੀਅਮ ਤੋਂ ਇਹ ਪੁੱਛਗਿੱਛ ਬੁੱਧਵਾਰ ਨੂੰ ਠੋਕਰ ਨਿਆਜ਼ ਬੇਗ ਵਾਲੇ ਐੱਨ ਏ ਬੀ ਦੇ ਦਫਤਰ ਵਿੱਚ ਹੋਈ ਸੀ। ਓਸੇ ਕੇਸ ਵਿੱਚ ਉਨ੍ਹਾਂ ਦੀ ਗ੍ਰਿਫਤਾਰੀ ਹੋਈ ਹੈ।
ਪੁੱਛਗਿੱਛ ਵੇਲੇ ਐੱਨ ਏ ਬੀ ਨੇ ਮਰੀਅਮ ਨੂੰ ਚੌਧਰੀ ਖੰਡ ਮਿੱਲ ਨਾਲ ਅਰਬਾਂ ਰੁਪਏ ਦੇ ਲੈਣ-ਦੇਣ ਦੀ ਜਾਣਕਾਰੀ ਮੰਗੀ ਸੀ। ਇਸ ਖੰਡ ਮਿੱਲ ਵਿੱਚ ਨਵਾਜ਼ ਸ਼ਰੀਫ ਪਰਵਾਰ ਦੇ ਹੋਰ ਮੈਂਬਰਾਂ ਨਾਲ ਮਰੀਅਮ ਦਾ ਵੀ ਹਿੱਸਾ ਹੈ। ਮਰੀਅਮ ਨੇ ਆਪਣੇ ਜਵਾਬ ਵਿੱਚ ਦੱਸਿਆ ਕਿ ਇਸ ਦੀ ਸਾਰੀ ਜਾਣਕਾਰੀ ਪਨਾਮਾ ਪੇਪਰ ਲੀਕ ਕੇਸ ਦੀ ਜਾਂਚ ਕਰ ਰਹੀ ਸਾਂਝੀ ਜਾਂਚ ਕਮੇਟੀ ਨੂੰ ਦੇ ਦਿੱਤੀ ਗਈ ਸੀ। ਮਰੀਅਮ ਤੋਂ ਇਸ ਕੰਪਨੀ ਦੇ ਵਿਦੇਸ਼ੀ ਹਿੱਸੇਦਾਰਾਂ ਬਾਰੇ ਵੀ ਪੁੱਛਿਆ ਗਿਆ ਹੈ। ਐੱਨ ਏ ਬੀ ਨੇ ਮਰੀਅਮ ਨੂੰ ਕੇਸ ਦੀ ਪੂਰੀ ਜਾਣਕਾਰੀ ਨਾਲ 8 ਅਗਸਤ ਨੂੰ ਫਿਰ ਹਾਜ਼ਰ ਨੂੰ ਕਿਹਾ ਸੀ। ਉਸ ਦਿਨ ਐੱਨ ਏ ਬੀ ਦੇ ਦਫਤਰ ਤੋਂ ਪਰਤਣ ਪਿੱਛੋਂ ਮਰੀਅਮ ਨੇ ਇਕ ਟਵੀਟ ਵਿੱਚ ਇਹ ਕਿਹਾ ਸੀ ਕਿ ਯੋਜਨਾਬੱਧ ਤਰੀਕੇ ਨਾਲ ਉਨ੍ਹਾਂ ਤੇ ਉਨ੍ਹਾਂ ਦੇ ਪਰਵਾਰ ਨਾਲ ਸਖਤੀ ਵਰਤਣ ਦੀ ਕੋਸ਼ਿਸ਼ ਕੀਤੀ ਜਾਵੇਗੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ