Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਤਾਲਿਬਾਨ ਸਰਗਣੇ ਨੇ ਅਮਰੀਕਾ ਸਰਕਾਰ ਦੇ ਇਰਾਦੇ ਉੱਤੇ ਸ਼ੱਕ ਪ੍ਰਗਟਾਇਆ

August 09, 2019 08:28 AM

ਕਾਬੁਲ, 8 ਅਗਸਤ (ਪੋਸਟ ਬਿਊਰੋ)- ਅਫ਼ਗਾਨਿਸਤਾਨ ਵਿੱਚ 18 ਸਾਲਾਂ ਤੋਂ ਚੱਲਦਾ ਸੰਘਰਸ਼ ਮੁਕਾਉਣ ਲਈ ਸ਼ਾਂਤੀ ਵਾਰਤਾ ਕਰ ਰਹੇ ਤਾਲਿਬਾਨ ਦੇ ਸਰਗਣਾ ਮੁੱਲਾ ਹੈਬਤੁੱਲਾ ਅਖੁੰਦਜ਼ਾਦਾ ਨੂੰ ਅਮਰੀਕਾ ਦੇ ਇਰਾਦੇ ਉੱਤੇ ਸ਼ੰਕਾ ਹੈ। ਉਸ ਨੇ ਕਿਹਾ ਕਿ ਸੰਭਾਵੀ ਸਮਝੌਤੇ ਬਾਰੇ ਅਮਰੀਕਾ ਨੇ ਸ਼ੰਕੇ ਤੇ ਬੇਵਸਾਹੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਤਾਲਿਬਾਨ ਦੇ ਸਰਗਣੇ ਦਾ ਇਹ ਬਿਆਨ ਓਦੋਂ ਆਇਆ ਹੈ ਜਦੋਂ ਅਮਰੀਕਾ ਤੇ ਤਾਲਿਬਾਨ ਵਿਚਾਲੇ ਇਸੇ ਹਫ਼ਤੇ ਕਤਰ ਦੀ ਰਾਜਧਾਨੀ ਦੋਹਾ ਵਿੱਚ ਫਿਰ ਵਾਰਤਾ ਸ਼ੁਰੂ ਹੋ ਚੁੱਕੀ ਹੈ। ਮੰਨਿਆ ਜਾਂਦਾ ਹੈ ਕਿ ਇਸ ਵਾਰ ਅਫ਼ਗਾਨਿਸਤਾਨ ਤੋਂ ਅਮਰੀਕੀ ਬਲਾਂ ਦੀ ਵਾਪਸੀ ਸਮੇਤ ਕਈ ਅਹਿਮ ਗੱਲਾਂ ਦੇ ਸਮਝੌਤੇ ਉੱਤੇ ਮੋਹਰ ਲੱਗ ਸਕਦੀ ਹੈ। ਹੈਬਤੁੱਲਾ ਨੇ ਵੀਰਵਾਰ ਨੂੰ ਕਿਹਾ, ‘ਤਾਲਿਬਾਨ ਅਮਰੀਕੀ ਵਫ਼ਦ ਨਾਲ ਬੜੀ ਗੰਭੀਰਤਾ ਨਾਲ ਗੱਲ ਕਰ ਰਿਹਾ ਹੈ ਤੇ 18 ਸਾਲ ਤੋਂ ਜਾਰੀ ਸੰਘਰਸ਼ ਨੂੰ ਖ਼ਤਮ ਕਰਨ ਲਈ ਇਮਾਨਦਾਰੀ ਦੀ ਮੰਗ ਕਰਦਾ ਹੈ, ਪਰ ਗੱਲਬਾਤ ਦੀ ਪ੍ਰਕਿਰਿਆ ਦੌਰਾਨ ਅਮਰੀਕਾ ਨੇ ਸਿਵਲ ਇਲਾਕਿਆਂ ਵਿੱਚ ਹਵਾਈ ਹਮਲੇ ਤੇਜ਼ ਕਰ ਦਿੱਤੇ ਹਨ। ਉਨ੍ਹਾਂ ਦੀ ਫ਼ੌਜ ਤੇ ਸਿਆਸੀ ਅਧਿਕਾਰੀਆਂ ਦੇ ਵੱਖ-ਵੱਖ ਬਿਆਨਾਂ ਨਾਲ ਗੱਲਬਾਤ ਦੀ ਪ੍ਰਕਿਰਿਆ ਅਤੇ ਉਨ੍ਹਾਂ ਦੇ ਇਰਾਦੇ ਉੱਤੇ ਬੇਭਰੋਸਗੀ ਦੇ ਬੱਦਲ ਮੰਡਲਾ ਰਹੇ ਹਨ। ਕਿਸੇ ਵੀ ਸਫਲ ਗੱਲਬਾਤ ਦੀ ਬੁਨਿਆਦ ਦੁਵੱਲਾ ਭਰੋਸਾ ਹੈ। ਇਸ ਲਈ ਏਦਾਂ ਦੇ ਨਕਾਰਾਤਮਕ ਕੰਮਾਂ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ।`
ਅਮਰੀਕਾ ਤੇ ਤਾਲਿਬਾਨ ਵਿਚਾਲੇ ਪਿਛਲੇ ਸਾਲ ਦੇ ਅੰਤ ਤੋਂ ਦੋਹਾ ਵਿੱਚ ਗੱਲਬਾਤ ਚੱਲ ਰਹੀ ਹੈ। ਇਸ ਦੇ ਚੱਲਣ ਦੌਰਾਨ ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਹਮਲਿਆਂ ਵਿੱਚ ਕਮੀ ਨਹੀਂ ਆਈ। ਵਾਰਤਾ ਵਿੱਚ ਤਾਲਿਬਾਨ ਦੇ ਵਿਰੋਧ ਕਾਰਨ ਅਫ਼ਗਾਨ ਸਰਕਾਰ ਨੂੰ ਸ਼ਾਮਲ ਨਹੀਂ ਕੀਤਾ ਗਿਆ। ਅਫ਼ਗਾਨਿਸਤਾਨ ਵਿੱਚ ਇਸ ਸਮੇਂ ਕਰੀਬ 20 ਹਜ਼ਾਰ ਵਿਦੇਸ਼ੀ ਫੌਜੀ ਹਨ। ਇਨ੍ਹਾਂ ਵਿੱਚ ਬਹੁਤੇ ਅਮਰੀਕੀ ਹਨ। ਇਹ ਸੈਨਿਕ ਅਮਰੀਕਾ ਦੀ ਅਗਵਾਈ ਵਾਲੇ ਨਾਟੋ ਮਿਸ਼ਨ ਹੇਠ ਅਫ਼ਗਾਨ ਬਲਾਂ ਨੂੰ ਸਿਖਲਾਈ, ਸਹਾਇਤਾ ਅਤੇ ਸਲਾਹ ਦੇ ਰਹੇ ਦੱਸੇ ਜਾਂਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ