Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਚੀਨ ਦਾ ਦਬਕਾ: ਹਾਂਗਕਾਂਗ ਦੇ ਪ੍ਰਦਰਸ਼ਨਕਾਰੀਆਂ ਨੂੰ ਗ਼ਲਤ ਸੰਦੇਸ਼ ਭੇਜਣਾ ਬੰਦ ਕਰੇ ਅਮਰੀਕਾ

August 09, 2019 08:29 AM

ਹਾਂਗਕਾਂਗ, 8 ਅਗਸਤ (ਪੋਸਟ ਬਿਊਰੋ)- ਚੀਨ ਸਰਕਾਰ ਦੇ ਵਿਰੁੱਧ ਹਾਂਗਕਾਂਗ ਵਿੱਚ ਹੁੰਦੇ ਪਰਦਰਸ਼ਨਾਂ ਦੇ ਮਾਮਲੇ ਵਿੱਚ ਅਮਰੀਕਾ ਦੇ ਦਖ਼ਲ ਉੱਤੇ ਚੀਨ ਨੇ ਨਾਰਾਜ਼ਗੀ ਪ੍ਰਗਟਾਈ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਹਾਂਗਕਾਂਗ ਦਫ਼ਤਰ ਨੇ ਵੀਰਵਾਰ ਨੂੰ ਅਮਰੀਕੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਹਾਂਗਕਾਂਗ ਦੇ ਹਿੰਸਕ ਪ੍ਰਦਰਸ਼ਨਕਾਰੀਆਂ ਨੂੰ ਗ਼ਲਤ ਸੰਦੇਸ਼ ਦੇਣਾ ਬੰਦ ਕਰ ਦੇਣ। ਉਨ੍ਹਾਂ ਨੇ ਅਮਰੀਕਾ ਤੋਂ ਮੀਡੀਆ ਵਿੱਚ ਆਈਆਂ ਉਨ੍ਹਾਂ ਖ਼ਬਰਾਂ ਉੱਤੇ ਸਪਸ਼ਟੀਕਰਨ ਮੰਗਿਆ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਕਿ ਅਮਰੀਕੀ ਅਧਿਕਾਰੀ ਹਾਂਗਕਾਂਗ ਦੇ ਪ੍ਰਦਰਸ਼ਨਕਾਰੀਆਂ ਦੇ ਸੰਪਰਕ ਵਿੱਚ ਹਨ।
ਅਸਲ ਵਿੱਚ ਹਾਂਗਕਾਂਗ ਵਿੱਚ ਬਣ ਰਹੇ ਇੱਕ ਨਵੇਂ ਹਵਾਲਗੀ ਕਾਨੂੰਨ ਦੇ ਖ਼ਿਲਾਫ਼ ਪਿਛਲੀ ਜੂਨ ਤੋਂ ਪ੍ਰਦਰਸ਼ਨ ਹੋ ਰਹੇ ਹਨ। ਇਸ ਕਾਨੂੰਨ ਵਿੱਚ ਦੋਸ਼ੀਆਂ ਨੂੰ ਚੀਨ ਹਵਾਲੇ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਹੈ ਕਿ ਉਹ ਹਫ਼ਤੇ ਦੇ ਅਖ਼ੀਰ ਵਿੱਚ ਹਾਂਗਕਾਂਗ ਦੇ ਕਈ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ਉੱਤੇ ਪ੍ਰਦਰਸ਼ਨ ਕਰਨਗੇ। ਹਾਂਗਕਾਂਗ ਪੁਲਿਸ ਨੇ ਸ਼ਾਂਤਮਈ ਪ੍ਰਦਰਸ਼ਨ ਦੀ ਅਪੀਲ ਕੀਤੀ ਹੈ। ਪੁਲਿਸ ਨੇ ਪਿਛਲੀ ਜੂਨ ਤੋਂ ਅੱਜ ਤਕ 600 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਲੋਕਾਂ ਵਿੱਚ 13 ਸਾਲ ਦਾ ਇਕ ਬੱਚਾ ਵੀ ਹੈ।
ਇਸ ਵਿੱਚ ਅਮਰੀਕਾ, ਬ੍ਰਿਟੇਨ ਅਤੇ ਯੂਰਪੀ ਯੂਨੀਅਨ (ਈ ਯੂ) ਦੇ ਦਖ਼ਲ ਪਿੱਛੋਂ ਚੀਨ ਪਿਛਲੇ ਮਹੀਨੇ ਵੀ ਭੜਕ ਗਿਆ ਸੀ। ਉਦੋਂ ਉਸ ਨੇ ਕਿਹਾ ਸੀ ਕਿ ਹਾਂਗਕਾਂਗ, ਚੀਨ ਦਾ ਵਿਸ਼ੇਸ਼ ਪ੍ਰਸ਼ਾਸਕੀ ਖੇਤਰ ਹੈ। ਇਹ ਪੂਰੀ ਤਰ੍ਹਾਂ ਅੰਦਰੂਨੀ ਕੇਸ ਹੈ ਤੇ ਅਸੀਂ ਇਨ੍ਹਾਂ ਦੇਸ਼ਾਂ ਦੇ ਦਖ਼ਲ ਦਾ ਵਿਰੋਧ ਕਰਦੇ ਹਾਂ। ਉਸ ਸਮੇਂ ਅਮਰੀਕਾ, ਬ੍ਰਿਟੇਨ ਤੇ ਈ ਯੂ ਨੇ ਕਿਹਾ ਸੀ ਕਿ ਹਾਂਗਕਾਂਗ ਦੇ ਲੋਕਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਦਾ ਅਧਿਕਾਰ ਚਾਹੀਦਾ ਹੈ। ਅਮਰੀਕੀ ਸਰਕਾਰ ਨੇ ਅੱਜ ਇੱਕ ਐਡਵਾਈਜ਼ਰੀ ਜਾਰੀ ਕਰ ਕੇ ਆਪਣੇ ਨਾਗਰਿਕਾਂ ਨੂੰ ਹਾਂਗਕਾਂਗ ਦੀ ਯਾਤਰਾ ਬਾਰੇ ਸਲਾਹ ਦਿੱਤੀ ਹੈ ਕਿ ਉਹ ਪ੍ਰਦਰਸ਼ਨਾਂ ਤੋਂ ਦੂਰ ਰਹਿਣ। ਆਸਟਰੇਲੀਆ ਨੇ ਵੀ ਆਪਣੇ ਨਾਗਰਿਕਾਂ ਦੇ ਲਈ ਇਸੇ ਤਰ੍ਹਾਂ ਦੀ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ