Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਬਿਜਲੀ-ਪਾਣੀ ਮੁਫਤ ਹੋਣ ਪਿੱਛੋਂ ਦਿੱਲੀ ਦੇ ਵਾਸੀਆਂ ਨੂੰ ਇੰਟਰਨੈਟ ਵੀ ਮੁਫ਼ਤ ਮਿਲੇਗਾ

August 09, 2019 08:38 AM

ਨਵੀਂ ਦਿੱਲੀ, 8 ਅਗਸਤ (ਪੋਸਟ ਬਿਊਰੋ)- ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਔਰਤਾਂ ਲਈ ਮੈਟਰੋ ਅਤੇ ਡੀ ਟੀ ਸੀ ਬੱਸਾਂ ਵਿੱਚ ਮੁਫ਼ਤ ਸਵਾਰੀ ਤੇ ਗਰੀਬਾਂ ਲਈ ਮੁਫ਼ਤ ਬਿਜਲੀ ਦੇਣ ਦੇ ਐਲਾਨ ਮਗਰੋਂ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਮੁਫ਼ਤ ਇੰਟਰਨੈਟ ਵੀ ਦੇਣ ਜਾ ਰਹੀ ਹੈ।
ਅੱਜ ਵੀਰਵਾਰ ਨੂੰ ਦਿੱਲੀ ਸਰਕਾਰ ਨੇ ਕੈਬਨਿਟ ਬੈਠਕ ਵਿੱਚ ਕਈ ਅਹਿਮ ਫ਼ੈਸਲੇ ਲਏ, ਜਿਨ੍ਹਾਂ ਵਿੱਚ ਸਰਕਾਰ ਨੇ ਹਰ ਵਿਧਾਨ ਸਭਾ ਖੇਤਰ ਵਿੱਚ 2000 ਹੋਰ ਸੀ ਸੀ ਵੀ ਟੀ ਲਾਉਣ ਅਤੇ ਪੂਰੀ ਦਿੱਲੀ ਵਿੱਚ 11,000 ਹਾਟਸਪਾਟ ਚਾਲੂ ਕਰਨ ਦਾ ਐਲਾਨ ਕੀਤਾ ਹੈ। ਹਰ ਯੂਜ਼ਰ ਨੂੰ ਹਰ ਮਹੀਨੇ 15 ਜੀ ਬੀ ਡਾਟਾ ਮੁਫ਼ਤ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ ਸਰਕਾਰ ਨੇ ਕਿਹਾ ਹੈ ਕਿ ਅਗਲੇ 3-4 ਮਹੀਨੇ ਵਿੱਚ ਲੋਕਾਂ ਨੂੰ ਇਹ ਸੁਵਿਧਾ ਮਿਲਣ ਲੱਗ ਜਾਵੇਗੀ।
ਮੰਤਰੀ ਮੰਡਲ ਦੀ ਬੈਠਕ ਮਗਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਾਲੇ ਦਿੱਲੀ ਦੇ ਹਰ ਵਿਧਾਨ ਸਭਾ ਹਲਕੇ ਵਿੱਚ 1000 ਸੀ ਸੀ ਟੀ ਵੀ ਕੈਮਰੇ ਲਾਉਣ ਦਾ ਕੰਮ ਚੱਲਦਾ ਸੀ, ਪਰ ਲੋਕਾਂ ਦੀ ਭਾਰੀ ਮੰਗ ਕਾਰਨ ਦਿੱਲੀ ਵਿੱਚ 1 ਲੱਖ 40 ਹਜ਼ਾਰ ਸੀ ਸੀ ਟੀ ਵੀ ਕੈਮਰੇ ਲਾਏ ਜਾਣਗੇ, ਜਿਸ ਨਾਲ ਹਰ ਵਿਧਾਨ ਸਭਾ ਹਲਕੇ ਵਿੱਚ 2000 ਸੀ ਸੀ ਟੀ ਵੀ ਕੈਮਰੇ ਹੋਰ ਲੱਗਣਗੇ। ਕੇਜਰੀਵਾਲ ਨੇ ਕਿਹਾ, ‘ਕਈ ਕੇਸ ਪਤਾ ਲੱਗੇ ਹਨ, ਜਦੋਂ ਸੀ ਸੀ ਟੀ ਵੀ ਕੈਮਰਿਆਂ ਦੀ ਮਦਦ ਨਾਲ ਚੋਰੀਆਂ ਫੜੀਆਂ ਗਈਆਂ ਹਨ। ਹਰ ਵਿਧਾਨ ਸਭਾ ਖੇਤਰ ਵਿੱਚ 2000 ਹੋਰ ਸੀ ਸੀ ਟੀ ਵੀ ਕੈਮਰੇ ਲੱਗਣ ਦੇ ਨਾਲ ਦਿੱਲੀ ਦੀਆਂ ਔਰਤਾਂ ਨੂੰ ਸੁਰੱਖਿਅਤ ਰੱਖਣ ਵਿੱਚ ਬਹੁਤ ਮਦਦ ਮਿਲੇਗੀ।’
ਵਰਨਣ ਯੋਗ ਹੈ ਕਿ ਪਿਛਲੇ ਦਿਨੀਂ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ 200 ਯੂਨਿਟ ਤਕ ਬਿਜਲੀ ਮੁਫ਼ਤ ਕਰ ਦਿੱਤੀ ਅਤੇ 20 ਹਜ਼ਾਰ ਲੀਟਰ ਪਾਣੀ ਉਦੋਂ ਤੋਂ ਮੁਫ਼ਤ ਦਿੱਤਾ ਜਾ ਰਿਹਾ ਹੈ, ਜਦੋਂ ਆਪ ਸਰਕਾਰ ਬਣੀ ਸੀ। ਅੱਗੋਂ ਯੋਜਨਾ ਮੁਤਾਬਕ ਦਿੱਲੀ ਦੇ 70 ਵਿਧਾਨ ਸਭਾ ਖੇਤਰਾਂ ਵਿੱਚ ਹਰ ਇੱਕ ਵਿਚ ਲਗਭਗ 100 ਹਾਟਸਪਾਟ ਲਾਏ ਜਾਣਗੇ, ਜਿਨ੍ਹਾਂ ਦੇ ਰਾਊਟਰ ਜਨਤਕ ਥਾਵਾਂ, ਮੁਹੱਲਾ ਕਲੀਨਿਕ, ਪਾਰਕ, ਮਾਰਕਿਟ ਜਾਂ ਬਿਲਡਿੰਗਾਂ ਨੇੜੇ ਉੱਤੇ ਲੱਗਣਗੇ। ਬੱਸ ਅੱਡਿਆਂ ਉੱਤੇ ਵੀ 4000 ਹਾਟਸਪਾਟ ਲਾਏ ਜਾਣਗੇ। ਹਾਟਸਪਾਟ ਦੇ ਆਸ-ਪਾਸ 50 ਮੀਟਰ ਦੇ ਦਾਇਰੇ ਵਿੱਚ ਲੋਕ ਵਾਈ-ਫਾਈ ਦੀ ਸਹੂਲਤ ਲੈ ਸਕਣਗੇ। ਸਾਲ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਦਿੱਲੀ ਵਾਸੀਆਂ ਨੂੰ ਮੁਫ਼ਤ ਵਾਈ-ਫ਼ਾਈ ਸਹੂਲਤ ਦੇਣ ਦਾ ਵਾਅਦਾ ਕੀਤਾ ਸੀ, ਜੋ ਇਸ ਵਕਤ ਪੂਰਾ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼