Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਮੋਦੀ ਦਾ ਦੇਸ਼ ਦੇ ਨਾਂਅ ਭਾਸ਼ਣ: ਜੰਮੂ-ਕਸ਼ਮੀਰ ਨੂੰ ਪਰਵਾਰਵਾਦ, ਭ੍ਰਿਸ਼ਟਾਚਾਰ,ਅੱਤਵਾਦ ਦੇ ਬਿਨਾਂ ਧਾਰਾ 370 ਅਤੇ 35ਏ ਨੇ ਕੀ ਦਿੱਤੈ

August 09, 2019 11:24 AM

ਨਵੀਂ ਦਿੱਲੀ, 8 ਅਗਸਤ, (ਪੋਸਟ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਜੰਮੂ-ਕਸ਼ਮੀਰ ਨੂੰ ਧਾਰਾ 370 ਅਤੇ 35 ਏ ਨਾਲਵੱਖਵਾਦ, ਅੱਤਵਾਦ, ਪਰਵਾਰਵਾਦ ਅਤੇ ਵਿਵਸਥਾ ਵਿੱਚ ਵੱਡੇ ਪੱਧਰ ਉੱਤੇ ਭ੍ਰਿਸ਼ਟਾਚਾਰ ਤੋਂ ਇਲਾਵਾ ਕੁਝ ਨਹੀਂਮਿਲ ਸਕਿਆ।
ਟੈਵੀਵਿਜ਼ਨ ਉੱਤੇਦੇਸ਼ ਵਾਸੀਆਂ ਦੇ ਨਾਂਅ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਧਾਰਾ 370 ਖ਼ਤਮ ਕਰਨਨੂੰ ਇਤਿਹਾਸਕ ਕਦਮ ਕਰਾਰ ਦੇਂਦੇ ਹੋਏਕਿਹਾ ਕਿ ਪਾਕਿਸਤਾਨ ਵਲੋਂਜੰਮੂ ਕਸ਼ਮੀਰ ਦੀਆਂ ਦੋ ਧਾਰਾਵਾਂ ਨੂੰ ਭਾਰਤ ਵਿਰੁੱਧ ਕੁਝ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਲਈ ਹਥਿਆਰ ਵਜੋਂਵਰਤਿਆ ਜਾਂਦਾ ਸੀ। ਮੋਦੀ ਨੇ ਕਿਹਾ ਕਿ ਧਾਰਾ 370 ਅਤੇ 35 ਏ ਕਾਰਨ ਤਿੰਨ ਦਹਾਕਿਆਂ ਵਿੱਚਇਸ ਰਾਜ ਵਿਚ 42 ਹਜ਼ਾਰ ਬੇਦੋਸ਼ੇ ਲੋਕ ਮਾਰੇ ਗਏ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੋਈ ਵੀ ਸਰਕਾਰ ਹੋਵੇ, ਉਹ ਪਾਰਲੀਮੈਂਟ ਵਿੱਚ ਕਾਨੂੰਨ ਬਣਾ ਕਿ ਦੇਸ਼ ਦੀ ਭਲਾਈ ਦੇ ਕੰਮ ਕਰਦੀ ਹੈ, ਪਰ ਕੋਈ ਸੋਚਨਹੀਂਸਕਦਾ ਕਿ ਪਾਰਲੀਮੈਂਟ ਵੱਡੀ ਗਿਣਤੀ ਵਿੱਚ ਕਾਨੂੰਨ ਬਣਾਵੇ ਅੇ ਉਹ ਕਾਨੂੰਨ ਇਸ ਦੇਸ਼ ਦੇ ਇਕ ਹਿੱਸੇ ਵਿੱਚ ਲਾਗੂ ਹੀ ਨਾ ਹੋਣ, ਇਹ ਸਥਿਤੀ ਬਣੀ ਹੋਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਜੰਮੂ-ਕਸ਼ਮੀਰ ਨੂੰ ਸਿੱਧੇ ਕੇਂਦਰ ਦੇ ਸ਼ਾਸਨ ਵਿੱਚ ਰੱਖਣ ਦਾ ਫ਼ੈਸਲਾ ਕਾਫ਼ੀ ਸੋਚ-ਵਿਚਾਰ ਕੇ ਲਿਆ ਹੈ। ਨਰਿੰਦਰ ਮੋਦੀ ਨੇ ਕਿਹਾ ਕਿ ਇਕ ਰਾਸ਼ਟਰ ਵਜੋਂ, ਇੱਕ ਪਰਵਾਰ ਵਜੋਂ ਤੁਸੀਂ, ਅਸੀਂ, ਪੂਰੇ ਦੇਸ਼ ਨੇ ਸਾਂਝਾ ਇਤਿਹਾਸਕ ਫ਼ੈਸਲਾ ਲਿਆ ਹੈ। ਇਕ ਅਜਿਹੀ ਵਿਵਸਥਾ, ਜਿਸ ਕਾਰਨ ਜੰਮੂ-ਕਸ਼ਮੀਰ ਤੇ ਲੱਦਾਖ ਦੇ ਸਾਡੇ ਭਰਾ-ਭੈਣ ਕਈ ਅਧਿਕਾਰਾਂ ਤੋਂ ਵਾਂਝੇ ਸਨ, ਜੋ ਉਨ੍ਹਾਂ ਦੇ ਵਿਕਾਸ ਵਿੱਚ ਵੱਡੀ ਸਮੱਸਿਆ ਸੀ, ਦੂਰ ਕਰ ਦਿੱਤੀ ਹੈਤੇਨਵੀਂ ਵਿਵਸਥਾ ਵਿੱਚ ਕੇਂਦਰ ਸਰਕਾਰ ਦਾ ਇਹ ਮੁੱਖ ਕੰਮ ਹੈ ਕਿ ਏਥੋਂ ਦੇ ਲੋਕਾਂ, ਜੰਮੂ-ਕਸ਼ਮੀਰ ਪੁਲਿਸ, ਦੂਜੇ ਕੇਂਦਰ ਸ਼ਾਸ਼ਿਤ ਪ੍ਰਦੇਸ਼ ਦੇ ਮੁਲਾਜ਼ਮਾਂ ਤੇ ਓਥੇ ਦੀ ਪੁਲਿਸ ਨੂੰ ਬਰਾਬਰ ਸਹੂਲਤਾਂ ਮਿਲਣ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕਿਸੇ ਨਾਲ ਗੱਲ ਕਰੋ ਤਾਂ ਕੋਈ ਨਹੀਂ ਦੱਸਦਾ ਕਿ ਧਾਰਾ 370 ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਕੀ ਲਾਭ ਹੋਇਆ। ਉਨ੍ਹਾਂ ਕਿਹਾ ਕਿ ਛੇਤੀ ਹੀ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਕੇਂਦਰੀ ਤੇ ਸੂਬਾਈਸਰਕਾਰ ਦੇ ਖਾਲੀ ਅਹੁਦੇ ਭਰਨ ਦਾਕੰਮ ਸ਼ੁਰੂ ਹੋਵੇਗਾ, ਜਿਸ ਦੇ ਨਾਲ ਸਥਾਨਕ ਲੋਕਾਂ ਨੂੰ ਰੁਜ਼ਗਾਰ ਮਿਲੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼