Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਪਾਕਿ ਵਿਦੇਸ਼ ਮੰਤਰਾਲੇ ਨੇ ਕਿਹਾ: ਭਾਰਤ-ਪਾਕਿ ਤਣਾਅ ਦੇ ਬਾਵਜੂਦ ਕਰਤਾਰਪੁਰ ਲਾਂਘੇ ਵਾਲਾ ਕੰਮ ਨਹੀਂ ਰੁਕੇਗਾ

August 09, 2019 11:25 AM

ਨਵੀਂ ਦਿੱਲੀ, 8 ਅਗਸਤ, (ਪੋਸਟ ਬਿਊਰੋ)- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਰਤਾਰਪੁਰ ਸਾਹਿਬ ਦੇ ਲਈ ਭਾਰਤੀ ਪੰਜਾਬ ਦੇ ਡੇਰਾ ਬਾਬਾ ਨਾਨਕ ਤੋਂ ਦਿੱਤੇ ਜਾਣ ਵਾਲੇ ਲਾਂਘੇ ਦਾ ਕੰਮ ਏਸੇ ਤਰ੍ਹਾਂ ਚੱਲਦਾ ਰਹੇਗਾ ਤੇ ਇਸ ਕੰਮ ਉੱਤੇ ਭਾਰਤ ਨਾਲ ਰਿਸ਼ਤਿਆਂ ਦੀ ਜੰਮੂ-ਕਸ਼ਮੀਰ ਵਾਲੇ ਤਣਾਅ ਦਾ ਕੋਈ ਅਸਰ ਨਹੀਂ ਪਵੇਗਾ।
ਵਰਨਣ ਯੋਗ ਹੈ ਕਿ ਭਾਰਤ ਵੱਲੋਂ ਜੰਮੂ-ਕਸ਼ਮੀਰ ਦਾ ਪੂਰੇ ਸੂਬੇ ਦਾ ਦਰਜਾ ਖ਼ਤਮ ਕੀਤੇ ਜਾਣ ਤੇ ਇਸ ਦੇ ਵਿਰੋਧ ਵਿੱਚ ਪਾਕਿਸਤਾਨ ਵੱਲੋਂ ਭਾਰਤੀ ਹਾਈ ਕਮਿਸ਼ਨਰ ਨੂੰ ਵਾਪਸ ਭੇਜੇ ਜਾਣ ਦੇ ਨਾਲ ਕਾਰੋਬਾਰੀ ਰਿਸ਼ਤੇ ਖ਼ਤਮ ਕਰਨ ਪਿੱਛੋਂਪਾਕਿਸਤਾਨ ਵਿਦੇਸ਼ ਮੰਤਰਾਲੇਨੇ ਇਹ ਬਿਆਨ ਦਿੱਤਾ ਹੈ। ਉਨ੍ਹਾਂ ਵੱਲੋਂ ਭਾਰਤ ਨਾਲ ਕੂਟਨੀਤਕ ਸਬੰਧਾਂ ਦਾਫ਼ੈਸਲੈ ਲੈਣ ਤੋਂ ਬਾਅਦ ਭਾਰਤੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਬੁਧਵਾਰ ਨੂੰ ਕਰਤਾਰਪੁਰ ਲਾਂਘੇ ਦੇ ਕੰਮ ਬਾਰੇ ਚਿੰਤਾ ਪ੍ਰਗਟ ਕੀਤੀ ਤੇ ਕਿਹਾ ਸੀ ਕਿ ਉਹ ਆਸ ਕਰਦੇ ਹਨ ਕਿ ਇਸ ਘਟਨਾ ਦਾ ਪ੍ਰਭਾਵ ਕਰਤਾਰਪੁਰ ਲਾਂਘੇ ਉੱਤੇ ਨਹੀਂ ਪਵੇਗਾ ਤੇ ਪਾਕਿਸਤਾਨ ਇਹ ਕੰਮ ਰੋਕ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਨਹੀਂ ਮਾਰੇਗਾ। ਪਾਕਿ ਵਿਦੇਸ਼ ਮੰਤਰਾਲਾ ਨੇ ਅੱਜ ਸਾਫ ਕਰ ਦਿੱਤਾ ਹੈ ਕਿ ਕਰਤਾਰਪੁਰ ਲਾਂਘੇ ਦਾ ਕੰਮ ਅੱਗੇ ਵਾਂਗ ਹੀ ਚੱਲਦਾ ਰਹੇਗਾ।
ਇਸ ਦੌਰਾਨ ਪਾਕਿਸਤਾਨੀ ਮੀਡੀਆ ਨੇ ਜਾਣਕਾਰੀ ਦਿੱਤੀ ਹੈ ਕਿ ਕਰਤਾਰਪੁਰ ਲਾਂਘੇ ਦਾ ਕੰਮ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਜ਼ੀਰੋ ਲਾਈਨ ਤੋਂ ਗੁਰਦੁਆਰਾ ਸਾਹਿਬ ਤਕ ਲਗਭਗ 90 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ। ਇਸ ਸਾਲ ਨਵੰਬਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਦਾ ਉਦਘਾਟਨ ਕੀਤੇ ਜਾਣ ਦੀ ਯੋਜਨਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ