Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖ਼ਰਜੀ ਨੂੰ ‘ਭਾਰਤ ਰਤਨ’ਸਨਮਾਨ ਦਿੱਤਾ ਗਿਆ

August 09, 2019 11:27 AM

ਨਵੀਂ ਦਿੱਲੀ, 8 ਅਗਸਤ, (ਪੋਸਟ ਬਿਊਰੋ)- ਭਾਰਤ ਦੇ 13ਵੇਂ ਰਾਸ਼ਟਰਪਤੀ ਪ੍ਰਣਬ ਮੁਖ਼ਰਜੀ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜਵੀਰਵਾਰ ਨੂੰਭਾਰਤ ਦੇ ਸਰਬ ਉੱਚ ਨਾਗਰਿਕ ਸਨਮਾਨ‘ਭਾਰਤ ਰਤਨ’ ਦੇ ਨਾਲ ਸਨਮਾਨਤ ਕੀਤਾ ਹੈ। ਇਸ ਮੌਕੇ ਇਹੋ ਸਨਮਾਨਸੋਸ਼ਲ ਵਰਕਰ ਨਾਨਾਜੀ ਦੇਸ਼ਮੁਖ ਅਤੇ ਅਸਮ ਦੇ ਪ੍ਰਸਿੱਧ ਗਾਇਕ ਭੂਪੇਨ ਹਜਾਰਿਕਾ ਨੂੰ ਮਰਨ ਉਪਰੰਤ ਦਿੱਤਾ ਗਿਆ। ਤਿੰਨਾਂ ਨੂੰ ਜਨਵਰੀ 2019 ਵਿਚ ਇਹ ਵੱਡਾ ਸਨਮਾਨ ਦੇਣ ਦਾ ਐਲਾਨ ਹੋਇਆ ਸੀ।ਸਵਰਗੀ ਗਾਇਕ ਭੂਪੇਨ ਹਜਾਰਿਕਾ ਬਾਰੇ ਉਨ੍ਹਾਂ ਦੇ ਪੁੱਤਰ ਤੇਜ ਹਜਾਰਿਕਾ ਤੇ ਨਾਨਾਜੀ ਦੇਸ਼ਮੁਖ ਦੇ ਲਈ ਦੀਨ ਦਿਆਲ ਰਿਸਰਚ ਇੰਸਟੀਚਿਊਟ ਦੇ ਚੇਅਰਮੈਨ ਵੀਰੇਂਦਰਜੀਤ ਸਿੰਘ ਨੇ ਭਾਰਤ ਰਤਨ ਸਨਮਾਨ ਹਾਸਲ ਕੀਤਾ ਹੈ।
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖ਼ਰਜੀ ਦਾ ਰਾਜਸੀ ਜੀਵਨ ਲਗਪਗ ਪੰਜ ਦਹਾਕੇ ਰਿਹਾ ਅਤੇ ਉਹ ਕਾਂਗਰਸ ਨਾਲ ਜੁੜੇ ਰਹੇ। ਇਸ ਦੌਰਾਨ ਉਹ ਕਾਂਗਰਸ ਅਗਵਾਈ ਵਾਲੀਆਂ ਕਈ ਸਰਕਾਰਾਂ ਵਿਚ ਵੱਖ-ਵੱਖ ਅਹੁਦਿਆਂ ਉੱਤੇ ਰਹੇ ਅਤੇ ਫਿਰ 2012-17 ਤਕ ਉਹ ਰਾਸ਼ਟਰਪਤੀ ਰਹੇ। ਇਸ ਤੋਂ ਪਹਿਲਾਂ 2009 ਤੋਂ 2012 ਤਕ ਕੇਂਦਰੀ ਵਿੱਤ ਮੰਤਰੀ ਦੇ ਰੂਪ ਵਿਚ ਵੀ ਉਨ੍ਹਾਂ ਜਿ਼ਮੇਵਾਰੀ ਨਿਭਾਈ ਸੀ।ਪ੍ਰਣਬ ਮੁਖ਼ਰਜੀ ਦਾ ਜਨਮ ਪੱਛਮੀ ਬੰਗਾਲ ਦੇ ਵੀਰਭੂਮ ਜ਼ਿਲ੍ਹੇ ਦੇ ਮਿਰਾਤੀ ਪਿੰਡ ਵਿਚ 11 ਦਸੰਬਰ 1935 ਨੂੰ ਇਕ ਬ੍ਰਾਹਮਣ ਪਰਿਵਾਰ ਵਿਚ ਹੋਇਆ। ਉਨ੍ਹਾਂ ਨੇ ਕਲਕੱਤਾ ਯੂਨੀਵਰਸਿਟੀ ਤੋਂ ਇਤਿਹਾਸ ਤੇ ਪੋਲੀਟੀਕਲ ਸਾਇੰਸ ਦੀ ਐੱਮ ਏ ਦੇ ਨਾਲ ਕਾਨੂੰਨ ਡਿਗਰੀ ਵੀ ਲਈ ਸੀ।
ਨਾਨਾਜੀ ਦੇਸ਼ਮੁਖ ਭਾਰਤੀ ਜਨਸੰਘ ਨਾਲ ਜੁੜੇ ਰਹੇ ਸਨ ਤੇ 1977 ਵਿਚ ਜਦੋਂ ਜਨਤਾ ਪਾਰਟੀ ਸਰਕਾਰ ਬਣੀ ਤਾਂ ਉਨ੍ਹਾਂ ਨੇ ਮੰਤਰੀ ਬਣਨ ਤੋਂ ਨਾਂਹ ਕਰ ਦਿੱਤੀ ਸੀ। ਉਹ ਜੀਵਨ ਭਰ ਦੀਨਦਿਆਲ ਖੋਜ ਸੰਸਥਾਨ ਲਈ ਕੰਮ ਕਰਦੇ ਰਹੇ ਸਨ। ਅਟਲ ਬਿਹਾਰੀ ਵਾਜਪਾਈ ਸਰਕਾਰ ਨੇ ਉਨ੍ਹਾਂ ਨੂੰ ਰਾਜ ਸਭਾ ਦਾ ਮੈਂਬਰ ਨਿਯੁਕਤ ਕੀਤਾ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਤ ਕੀਤਾ ਸੀ।ਭੂਪੇਨ ਹਜਾਰਿਕਾ ਨੂੰ ਉੱਤਰ ਪੂਰਬੀ ਇਲਾਕੇ ਤੇ ਖ਼ਾਸ ਕਰ ਕੇ ਆਸਾਮ ਵਿੱਚ ਕਾਫੀ ਮਾਣ ਮਿਲਦਾ ਹੈ। ਲੋਕਾਂ ਦੇ ਦਿਲਾਂ ਵਿਚ ਉਨ੍ਹਾਂ ਦੇ ਲਈ ਏਨੀਸ਼ਰਧਾ ਹੈ ਕਿ ਆਸਾਮ ਦੀ ਰਾਜਧਾਨੀ ਗੁਹਾਟੀ ਵਿਚ ਉਨ੍ਹਾਂ ਦੀ ਯਾਦ ਵਿਚ ਮੰਦਰ ਵੀ ਹੈ। ਹਜਾਰਿਕਾ ਨੇ ਅਸਾਮੀਆ ਦੇ ਨਾਲ ਹਿੰਦੀ, ਬਾਂਗਲਾ ਸਮੇਤ ਕਈ ਭਾਸ਼ਾਵਾਂ ਵਿਚ ਗਾਣੇ ਗਾਏ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ