Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਜੀਟੀਏ ਵਿੱਚ ਮੁਜਰਮਾਨਾ ਰਿੰਗ ਕੀਤਾ ਗਿਆ ਨਕਾਰਾ, 60 ਗ੍ਰਿਫਤਾਰ

August 09, 2019 06:34 PM

45 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਤੇ ਨਕਦੀ ਬਰਾਮਦ


ਟੋਰਾਂਟੋ, 9 ਅਗਸਤ (ਪੋਸਟ ਬਿਊਰੋ) : ਵੱਡੀ ਪੱਧਰ ਉੱਤੇ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਕੀਤੀਆਂ ਗਈਆਂ ਦੋ ਜਾਂਚਾਂ ਤੋਂ ਬਾਅਦ ਪੁਲਿਸ ਨੂੰ ਗੈਰਕਾਨੂੰਨੀ ਨਸਿ਼ਆਂ, ਹਥਿਆਰਾਂ, ਗੱਡੀਆਂ ਤੇ ਨਕਦੀ ਦਾ ਜ਼ਖ਼ੀਰਾ ਪ੍ਰਾਪਤ ਹੋਇਆ ਹੈ। ਇਸ ਦੌਰਾਨ ਪੁਲਿਸ 60 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਵੀ ਕਾਮਯਾਬ ਹੋਈ ਹੈ।
ਪ੍ਰੋਜੈਕਟ ਜ਼਼ੈੱਨ ਤੇ ਪ੍ਰੋਜੈਕਟ ਮੂਨ ਤਹਿਤ ਗੈਰਕਾਨੂੰਨੀ ਨਸਿ਼ਆਂ ਦੇ ਉਤਪਾਦਨ ਤੇ ਉਨ੍ਹਾਂ ਦੀ ਸਮਗਲਿੰਗ ਉੱਤੇ ਧਿਆਨ ਕੇਂਦਰਿਤ ਕਰਕੇ ਪੁਲਿਸ ਨੇ ਸੰਗਠਿਤ ਜੁਰਮ ਕਰਨ ਵਾਲੇ ਗਰੁੱਪਜ਼ ਨੂੰ ਯੌਰਕ ਰੀਜਨ ਤੇ ਜੀਟੀਏ ਦੇ ਹੋਰਨਾਂ ਹਿੱਸਿਆਂ ਤੋਂ ਗ੍ਰਿਫਤਾਰ ਕੀਤਾ। ਇੱਕ ਨਿਊਜ਼ ਕਾਨਫਰੰਸ ਵਿੱਚ ਗੱਲ ਕਰਦਿਆਂ ਅਰੋਰਾ ਵਿੱਚ ਯੌਰਕ ਰੀਜਨਲ ਪੁਲਿਸ ਦੇ ਹੈੱਡਕੁਆਰਟਰ ਵਿੱਚ ਸੁਪਰਡੈਂਟ ਮਾਈਕ ਸਲੈਕ ਨੇ ਆਖਿਆ ਕਿ ਸਥਾਨਕ ਅਧਿਕਾਰੀਆਂ ਨੇ ਟੋਰਾਂਟੋ ਪੁਲਿਸ ਸਰਵਿਸ, ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਤੇ ਕੈਨੇਡਾ ਬਾਰਡਰ ਸਰਵਿਸਿਜ਼ ਨਾਲ ਤਾਲਮੇਲ ਕਰਕੇ ਇਨ੍ਹਾਂ ਜਾਂਚਾਂ ਨੂੰ ਸਿਰੇ ਚੜ੍ਹਾਇਆ।
ਉਨ੍ਹਾਂ ਆਖਿਆ ਕਿ ਅਸੀਂ ਨੋਟ ਕੀਤਾ ਕਿ ਕ੍ਰਿਮੀਨਲ ਗਰੁੱਪ ਆਪਣੇ ਹੋਰਨਾਂ ਭਾਈਵਾਲਾਂ ਨਾਲ ਰਲ ਕੇ ਇਸ ਤਰ੍ਹਾਂ ਦੇ ਕਾਰੋਬਾਰਾਂ ਨੂੰ ਚਲਾ ਰਹੇ ਹਨ। ਅਸੀਂ ਵੀ ਉਨ੍ਹਾਂ ਦੀ ਤਰਜ਼ ਉੱਤੇ ਕਾਨੂੰਨ ਲਾਗੂ ਕਰਵਾਉਣ ਵਾਲੇ ਆਪਣੇ ਭਾਈਵਾਲਾਂ ਨਾਲ ਰਲ ਕੇ ਇਨ੍ਹਾਂ ਗਿਰੋਹਾਂ ਨੂੰ ਨਕਾਰਾ ਕਰਨ ਲਈ ਇਹ ਜਾਂਚ ਸ਼ੁਰੂ ਕੀਤੀਆਂ। ਦੋਵਾਂ ਜਾਂਚਾਂ ਤਹਿਤ ਗੈਰਕਾਨੂੰਨੀ ਹਥਿਆਰ ਤੇ ਨਸਿ਼ਆਂ ਦਾ ਉਤਪਾਦਨ ਕਰਨ ਵਾਲੀਆਂ ਮੁਜਰਮਾਨਾਂ ਸੰਸਥਾਵਾਂ ਉੱਤੇ ਇੱਕਠਿਆਂ ਕਾਰਵਾਈ ਕਰਦਿਆਂ ਹੋਇਆਂ ਇਨ੍ਹਾਂ ਸੰਸਥਾਵਾਂ ਨੂੰ ਨਕਾਰਾ ਕੀਤਾ ਗਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ