Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸੀਤਾ ਰਾਮ ਯੇਚੁਰੀ ਅਤੇ ਡੀ ਰਾਜਾ ਨੂੰ ਕਸ਼ਮੀਰ ਵੱਲੋਂ ਹਵਾਈ ਅੱਡੇ ਤੋਂ ਮੋੜ ਦਿੱਤਾ ਗਿਆ

August 11, 2019 02:39 AM

ਨਵੀਂ ਦਿੱਲੀ, 10 ਅਗਸਤ (ਪੋਸਟ ਬਿਊਰੋ)- ਸੀ ਪੀ ਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਅਤੇ ਸੀ ਪੀ ਆਈ ਦੇ ਜਨਰਲ ਸਕੱਤਰ ਡੀ ਰਾਜਾ ਨੂੰ ਕੱਲ੍ਹ ਕਸ਼ਮੀਰ 'ਚ ਦਾਖਲ ਨਹੀਂ ਹੋਣ ਦਿੱਤਾ ਗਿਆ ਅਤੇ ਥੋੜ੍ਹੇ ਸਮੇਂ ਲਈ ਹਿਰਾਸਤ 'ਚ ਲਏ ਜਾਣ ਮਗਰੋਂ ਉਨ੍ਹਾਂ ਨੂੰ ਸ੍ਰੀਨਗਰ ਦੇ ਹਵਾਈ ਅੱਡੇ ਤੋਂ ਦਿੱਲੀ ਮੋੜ ਦਿੱਤਾ ਗਿਆ। ਇਸ ਤੋਂ ਇੱਕ ਦਿਨ ਪਹਿਲਾਂ ਕਾਂਗਰਸ ਆਗੂ ਗੁਲਾਮ ਨਬੀ ਆਜ਼ਾਦ ਨੂੰ ਹਿਰਾਸਤ ਵਿੱਚ ਲੈ ਕੇ ਸ੍ਰੀਨਗਰ ਹਵਾਈ ਅੱਡੇ ਤੋਂ ਦਿੱਲੀ ਮੋੜ ਦਿੱਤਾ ਗਿਆ ਸੀ। ਖੱਬੇ ਪੱਖੀ ਆਗੂ ਸੀਤਾ ਰਾਮ ਯੇਚੁਰੀ ਅਤੇ ਡੀ ਰਾਜਾ ਕੱਲ੍ਹ ਸੀ ਪੀ ਐਮ ਨੇਤਾ ਮੁਹੰਮਦ ਤਰੀਗਾਮੀ ਅਤੇ ਹੋਰ ਸਾਥੀਆਂ ਨੂੰ ਮਿਲਣ ਲਈ ਕਸ਼ਮੀਰ ਗਏ ਸਨ।
ਇੱਕ ਖਬਰ ਏਜੰਸੀ ਨੂੰ ਸੀਤਾ ਰਾਮ ਯੇਚੁਰੀ ਨੇ ਫੋਨ ਉੱਤੇ ਦੱਸਿਆ, ‘ਉਨ੍ਹਾਂ ਸਾਨੂੰ ਕਾਨੂੰਨੀ ਹੁਕਮ ਦਿਖਾਏ, ਜੋ ਸ੍ਰੀਨਗਰ ਵਿੱਚ ਕਿਸੇ ਨੂੰ ਵੀ ਦਾਖਲੇ ਦੀ ਇਜਾਜ਼ਤ ਨਹੀਂ ਦਿੰਦੇ। ਇਨ੍ਹਾਂ 'ਚ ਕਿਹਾ ਗਿਆ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਸ਼ਹਿਰ ਵਿੱਚ ਜਾਣ ਦੀ ਇਜਾਜ਼ਤ ਨਹੀਂ ਹੈ। ਅਸੀਂ ਉਨ੍ਹਾਂ ਨਾਲ ਗੱਲਬਾਤ ਦੀ ਕੋਸ਼ਿਸ਼ ਕਰ ਰਹੇ ਹਾਂ।' ਬਾਅਦ ਵਿੱਚ ਪਾਰਟੀ ਆਗੂਆਂ ਨੇ ਦੱਸਿਆ ਕਿ ਦੋਵੇਂ ਆਗੂਆਂ ਨੂੰ ਦਿੱਲੀ ਮੋੜ ਦਿੱਤਾ ਗਿਆ। ਵਰਨਣ ਯੋਗ ਹੈ ਕਿ ਸੀਤਾ ਰਾਮ ਯੇਚੁਰੀ ਤੇ ਰਾਜਾ ਨੇ ਗਵਰਨਰ ਸੱਤਿਆਪਾਲ ਮਲਿਕ ਨੂੰ ਪਿਛਲੇ ਦਿਨੀਂ ਪੱਤਰ ਲਿਖ ਕੇ ਦੱਸਿਆ ਸੀ ਕਿ ਉਹ ਕਸ਼ਮੀਰ ਦੇ ਦੌਰੇ ਉਤੇ ਆ ਰਹੇ ਹਨ ਅਤੇ ਉਨ੍ਹਾਂ ਸ਼ਹਿਰ 'ਚ ਦਾਖਲਾ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਸੀ। ਯੇਚੁਰੀ ਨੇ ਕਿਹਾ ਕਿ ਗਵਰਨਰ ਨੂੰ ਬੇਨਤੀ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਸੀ ਪੀ ਐਮ ਪੋਲਿਟ ਬਿਊਰੋ ਨੇ ਬਿਆਨ ਜਾਰੀ ਕਰਕੇ ਪਾਰਟੀ ਆਗੂਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਸਰਕਾਰ ਦੀ ਇਸ ਕਾਰਵਾਈ ਨੂੰ ‘ਜਮਹੂਰੀਅਤ ਵਿਰੋਧੀ' ਕਰਾਰ ਦਿੱਤਾ ਤੇ ਕਿਹਾ ਕਿ ਇਸ ਨਾਲ ਹੁਕਮਰਾਨ ਭਾਜਪਾ ਦਾ ‘ਤਾਨਾਸ਼ਾਹੀ ਚਿਹਰਾ' ਨੰਗਾ ਹੋ ਗਿਆ ਹੈ। ਪੋਲਿਟ ਬਿਊਰੋ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਜਪਾ ਸਰਕਾਰ ਦੀ ਜਮਹੂਰੀਅਤ ਵਿਰੋਧੀ ਕਾਰਵਾਈ ਦਾ ਵਿਰੋਧ ਕਰਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼