Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਨਾਗਾਸਾਕੀ ਨੇ ਐਟਮੀ ਹਥਿਆਰਾਂ ਉੱਤੇ ਪਾਬੰਦੀ ਦੀ ਮੰਗ ਕੀਤੀ

August 11, 2019 02:41 AM

ਨਾਗਾਸਾਕੀ, 10 ਅਗਸਤ (ਪੋਸਟ ਬਿਊਰੋ)- ਜਾਪਾਨ ਦੇ ਸ਼ਹਿਰ ਨਾਗਾਸਾਕੀ ਨੇ ਕੱਲ੍ਹ ਐਟਮੀ ਹਮਲੇ ਦੀ 74ਵੀਂ ਬਰਸੀ ਮਨਾਈ ਅਤੇ ਇਸ ਮੌਕੇ ਕਰਵਾਏ ਗਏ ਇੱਕ ਪ੍ਰੋਗਰਾਮ ਵਿੱਚ ਇਸ ਸ਼ਹਿਰ ਦੇ ਮੇਅਰ ਨੇ ਦੁਨੀਆ ਭਰ ਦੇ ਦੇਸ਼ਾਂ ਵਿੱਚ ਐਟਮੀ ਹਥਿਆਰਾਂ ਉੱਤੇ ਪਾਬੰਦੀ ਦੀ ਮੰਗ ਕੀਤੀ ਹੈ।
ਵਰਨਣ ਯੋਗ ਹੈ ਕਿ ਦੂਸਰੀ ਵਿਸ਼ਵ ਜੰਗ ਦੌਰਾਨ ਨੌਂ ਅਗਸਤ 1945 ਨੂੰ ਅਮਰੀਕਾ ਨੇ ਇਸ ਸ਼ਹਿਰ ਉਤੇ ‘ਫੈਟ ਮੈਨ' ਐਟਮ ਬੰਬ ਸੁੱਟਿਆ ਸੀ, ਜਿਸ ਨਾਲ ਕਰੀਬ 74 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਤਿੰਨ ਦਿਨ ਪਹਿਲਾਂ ਅਮਰੀਕਾ ਨੇ ਇਕ ਹੋਰ ਜਾਪਾਨੀ ਸ਼ਹਿਰ ਹੀਰੋਸ਼ੀਮਾ ਉਤੇ ਐਟਮ ਬੰਬ ਸੁੱਟਿਆ ਸੀ। ਸਥਾਨਕ ਪੀਸ ਪਾਰਕ 'ਚ ਵਿਸ਼ਾਲ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਮੇਅਰ ਤੋਮਿਹੀਸਾ ਟਾਉ ਨੇ ਕਿਹਾ, ਐਟਮੀ ਹਥਿਆਰਾਂ ਉਤੇ ਪਾਬੰਦੀ ਦਾ ਕੰਮ ਛੇਤੀ ਤੋਂ ਛੇਤੀ ਪੂਰਾ ਹੋਣਾ ਚਾਹੀਦਾ ਹੈ। ਇਸ ਦੇ ਲਈ ਯੂ ਐਨ ਵੱਲੋਂ ਲਿਆਂਦੀ ਐਟਮੀ ਪਾਬੰਦੀ ਸੰਧੀ 'ਤੇ ਹਾਲੇ ਤੱਕ 50 ਦੇਸ਼ਾਂ ਨੇ ਹਸਤਾਖਰ ਨਹੀਂ ਕੀਤੇ, ਜਿਸ ਨਾਲ ਇਹ ਟੀਚਾ ਅਧੂਰਾ ਹੈ। ਜਾਪਾਨ ਵੀ ਇਨ੍ਹਾਂ 50 ਦੇਸ਼ਾਂ 'ਚ ਸ਼ਾਮਲ ਹੈ। ਇਸ ਪ੍ਰੋਗਰਾਮ ਵਿੱਚ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਤੋਂ ਇਲਾਵਾ ਯੂ ਐਨ, ਯੂਰਪੀ ਯੂਨੀਅਨ ਅਤੇ ਐਟਮੀ ਹਥਿਆਰਾਂ ਵਾਲੇ ਦੇਸ਼ਾਂ ਅਮਰੀਕਾ, ਰੂਸ, ਬ੍ਰਿਟੇਨ, ਫਰਾਂਸ ਤੇ ਚੀਨ ਦੇ ਪ੍ਰਤੀਨਿਧ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਸਿ਼ੰਜੋ ਅਬੇ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਐਟਮੀ ਸ਼ਕਤੀ ਸੰਪੰਨ ਦੇਸ਼ ਤੇ ਹੋਰਨਾਂ ਦੇਸ਼ਾਂ ਵਿਚਕਾਰ ਵਿਚੋਲਗੀ ਦਾ ਕੰਮ ਕਰੇਗੀ ਤਾਂ ਕਿ ਐਟਮੀ ਹਥਿਆਰਾਂ ਦਾ ਪ੍ਰਸਾਰ ਰੋਕਿਆ ਜਾ ਸਕੇ। ਅਬੇ ਨੇ ਹਾਲਾਂਕਿ ਐਟਮੀ ਸੰਧੀ ਨੂੰ ਲੈ ਕੇ ਕੁਝ ਨਹੀਂ ਕਿਹਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ