Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਪਾਕਿ ਨੇ ਗਿਲਗਿਤ-ਬਾਲਟਿਸਤਾਨ ਤੇ ਫਾਟਾ ਵਿੱਚ ਕੀਤੀ ਸੀ ਧਾਰਾ 370 ਤੋੜਨ ਵਰਗੀ ਕਾਰਵਾਈ

August 12, 2019 09:08 AM

* ਭਾਰਤ ਵੱਲੋਂ ਇਤਰਾਜ਼ ਕਰਨ 'ਤੇ ਅੰਦਰੂਨੀ ਮਾਮਲਾ ਕਿਹਾ ਸੀ


ਅੰਮ੍ਰਿਤਸਰ, 11 ਅਗਸਤ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਭਾਰਤ ਵੱਲੋਂ ਖਤਮ ਕਰਨ ਉੱਤੇ ਪਾਕਿਸਤਾਨ ਨੇ ਇਸ ਮੁੱਦੇ ਬਾਰੇ ਕੌਮਾਂਤਰੀ ਮੰਚਾਂ ਉਤੇ ਦੁਹਾਈ ਪਾਈ ਹੈ, ਪਰ ਕਰੀਬ ਸਵਾ ਸਾਲ ਪਹਿਲਾਂ ਉਸੇ ਪਾਕਿਸਤਾਨ ਨੇ ਆਪਣੇ ਨਾਜਾਇਜ਼ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ ਤੇ ਫਾਟਾ (ਫੈਡਰਲ ਐਡਮਨਿਸਟਰੇਟਿਵ ਟਰਾਈਲ ਏਰੀਆ) ਵਿੱਚ ਇਸੇ ਤਰ੍ਹਾਂ ਦੀ ਕਾਰਵਾਈ ਕੀਤੀ ਸੀ।
ਮਿਲੇ ਵੇਰਵਿਆਂ ਅਨੁਸਾਰ 21 ਮਈ 2018 ਨੂੰ ਪਾਕਿਸਤਾਨ ਸਰਕਾਰ ਨੇ ਗਿਲਗਿਤ-ਬਾਲਟਿਸਤਾਨ ਸ਼ਕਤੀਕਰਨ ਅਤੇ ਸਾਲ 2009 ਵਿੱਚ ਸਵੈ-ਸ਼ਾਸਨ ਦੇ ਹੁਕਮ ਨੂੰ ਖਤਮ ਕਰ ਕੇ ਗਿਲਗਿਤ-ਬਾਲਟਿਸਤਾਨ ਆਰਡਰ 2018 ਲਾਗੂ ਕੀਤਾ ਸੀ ਅਤੇ ਉਸ ਕਸ਼ਮੀਰੀ ਖੇਤਰ ਦੇ ਲੋਕਾਂ ਦੇ ਸਾਰੇ ਅਧਿਕਾਰ ਖਤਮ ਕਰ ਦਿੱਤੇ ਸਨ। ਇਸ ਦੇ ਤਿੰਨ ਦਿਨ ਬਾਅਦ 24 ਮਈ 2018 ਨੂੰ ਕਬਾਇਲੀ ਭਾਈਚਾਰਿਆਂ ਦੇ ਖੁਦਮੁਖਤਿਆਰੀ ਵਾਲੇ ਖੇਤਰ ‘ਫਾਟਾ; ਨੂੰ ਵੀ ਪਾਕਿਸਤਾਨ ਸਰਕਾਰ ਨੇ ਆਪਣੇ ਸਿੱਧੇ ਅਧਿਕਾਰ ਹੇਠ ਕਰ ਲਿਆ ਸੀ। ਇਹ ਇਲਾਕਾ ਵੀ ਦੇਸ਼ ਦੀ ਵੰਡ ਦੇ ਬਾਅਦ ਪਾਕਿ ਵੱਲੋਂ ਕਸ਼ਮੀਰ ਜੰਮੂ-ਕਸ਼ਮੀਰ ਦਾ ਇੱਕ ਅਟੁੱਟ ਹਿੱਸਾ ਮੰਨਿਆ ਜਾਂਦਾ ਰਿਹਾ ਸੀ।
ਵਰਨਣ ਯੋਗ ਹੈ ਕਿ ਗਿਲਗਿਤ-ਬਾਲਟਿਸਤਾਨ ਅਤੇ ਫਾਟਾ ਬਾਰੇ ਜਾਰੀ ਕੀਤੇ ਨਵੇਂ ਹੁਕਮਾਂ ਹੇਠ ਪਾਕਿ ਸਰਕਾਰ ਨੇ ਉਨ੍ਹਾਂ ਖੇਤਰਾਂ ਦੀਆਂ ਲੋਕਲ ਬਾਡੀਜ਼ ਦੀਆਂ ਸਭ ਤਾਕਤਾਂ ਖਤਮ ਕਰ ਕੇ ਪਾਕਿ ਪ੍ਰਧਾਨ ਮੰਤਰੀ ਦੇ ਅਧੀਨ ਕਰ ਦਿੱਤੀਆਂ ਸਨ। ਉਸੇ ਦੌਰਾਨ ਪਾਕਿ ਨੇ ਇੱਕ ਕਾਨੂੰਨ ਲਾਗੂ ਕੀਤਾ ਸੀ, ਜਿਸ ਦੇ ਨਾਲ ਸਰਕਾਰ ਦੇ ਉਕਤ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦੇਣ ਦਾ ਅਧਿਕਾਰ ਵੀ ਖਤਮ ਕਰ ਦਿੱਤਾ ਸੀ। ਦੱਸਿਆ ਜਾਂਦਾ ਹੈ ਕਿ ਪਾਕਿ ਨੇ ਵੀ ਗਿਲਗਿਤ-ਬਾਲਟਿਸਤਾਨ ਆਰਡਰ 2018 ਲਾਗੂ ਕਰਨ ਤੋਂ ਪਹਿਲਾਂ ਨਾ ਇਸ ਬਾਰੇ ਵਿੱਚ ਸਥਾਨਕ ਲੋਕਾਂ ਨਾਲ ਸਲਾਹ ਕੀਤੀ ਸੀ ਅਤੇ ਨਾ ਭਾਰਤ ਜਾਂ ਕੌਮਾਂਤਰੀ ਭਾਈਚਾਰੇ ਨਾਲ ਗੱਲਬਾਤ ਕੀਤੀ ਸੀ। ਉਕਤ ਖੇਤਰਾਂ ਦੇ ਲੋਕਾਂ ਨੇ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਦੇ ਖਿਲਾਫ ਭਾਰੀ ਵਿਰੋਧ ਜਤਾਇਆ ਸੀ ਤੇ ਓਦੋਂ ਪਾਕਿਸਤਾਨ ਨੇ ਪ੍ਰਭਾਵਤ ਖੇਤਰ ਵਿੱਚ ਮੀਡੀਆ ਕਵਰੇਜ਼ ਸੀਮਿਤ ਕਰ ਕੇ ਉਥੋਂ ਦੀਆਂ ਅਸਲ ਘਟਨਾਵਾਂ ਨੂੰ ਨਿਰਪੱਖਤਾ ਨਾਲ ਪੇਸ਼ ਕਰਨ ਦੇ ਅਧਿਕਾਰ ਖੋਹ ਲਏ ਸਨ ਅਤੇ ਲੰਬੇ ਸਮੇਂ ਤੱਕ ਉਸ ਖੇਤਰ ਵਿੱਚ ਬਾਹਰੀ ਲੋਕਾਂ ਦੀ ਆਵਾਜਾਈ 'ਤੇ ਪਾਬੰਦੀ ਲਾਈ ਰੱਖੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ