Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਫੂਲਕਾ ਨੇ ਵਿਧਾਇਕਾਂ ਨੂੰ ਅਸਤੀਫਿਆਂ ਦੀ ਝੜੀ ਲਾਉਣ ਦਾ ਹੋਕਾ ਦੇ ਮਾਰਿਆ

August 12, 2019 09:10 AM

ਚੰਡੀਗੜ੍ਹ, 11 ਅਗਸਤ (ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਆਪਣਾ ਅਸਤੀਫਾ ਮਨਜ਼ੂਰ ਹੋ ਜਾਣ ਮਗਰੋਂ ਸੀਨੀਅਰ ਵਕੀਲ ਐੱਚ ਐੱਸ ਫੂਲਕਾ ਨੇ ਪੰਜਾਬ ਦੇ ਵਿਧਾਇਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੋ ਕੇ ਅਸਤੀਫਿਆਂ ਦੀ ਝੜੀ ਲਾਉਣ ਦਾ ਹੋਕਾ ਦੇ ਦਿੱਤਾ ਹੈ। ਉਨ੍ਹਾਂ ਵਿਸ਼ੇਸ਼ ਕਰ ਕੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਕਾਂਗਰਸੀ ਵਿਧਾਇਕਾਂ ਰਮਨਜੀਤ ਸਿੰਘ ਸਿੱਕੀ ਤੇ ਹਰਮਿੰਦਰ ਸਿੰਘ ਗਿੱਲ, ਲੁਧਿਆਣੇ ਵਾਲੇ ਦੋਵਾਂ ਬੈਂਸ ਭਰਾਵਾਂ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਬੇਅਦਬੀ ਕਾਂਡ ਉਤੇ ਪਰਦਾ ਪਾਉਣ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਿਤਾ-ਪੁੱਤਰ ਵੱਲੋਂ ਦੋਸਤਾਨਾ ਖੇਡ ਖੇਡਣ ਦੇ ਵਿਰੁੱਧ ਆਪਣੀਆਂ ਜ਼ਮੀਰਾਂ ਦੀ ਆਵਾਜ਼ ਉੱਤੇ ਅਸਤੀਫੇ ਦੇਣ ਦੀ ਅਪੀਲ ਕੀਤੀ ਹੈ।
ਕੱਲ੍ਹ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਐਚ ਐਸ ਫੂਲਕਾ ਨੇ ਕਿਹਾ ਕਿ ਜੇ ਵਿਧਾਨ ਸਭਾ ਦੇ ਮੈਂਬਰ ਆਪਣੇ ਗੁਰੂ ਦੀ ਚਾਰ ਸਾਲ ਪਹਿਲਾਂ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਸਮਰੱਥ ਨਾ ਹੋਏ ਤਾਂ ਉਨ੍ਹਾਂ ਨੂੰ ਰੋਸ ਵਜੋਂ ਅਸਤੀਫੇ ਦੇ ਕੇ ਗੁਰੂ ਦਾ ਕਰਜ਼ਾ ਲਾਹੁਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਬੇਅਦਬੀ ਅਤੇ ਬਰਗਾੜੀ ਕਾਂਡਾਂ ਵਿੱਚ ਬਾਦਲ ਪਿਤਾ-ਪੁੱਤਰ ਤੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਦੇ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ, ਪਰ ਅੱਜ ਵੀ ਨਵਜੋਤ ਸਿੰਘ ਸਿੱਧੂ ਦੀ ਝੋਲੀ ਖਾਲੀ ਹੈ, ਜਿਸ ਕਾਰਨ ਇਖਲਾਕੀ ਤੌਰ ਉੱਤੇ ਉਨ੍ਹਾਂ ਨੂੰ ਵਿਧਾਇਕ ਦੀ ਕੁਰਸੀ 'ਤੇ ਬੈਠਣਾ ਸ਼ੋਭਾ ਨਹੀਂ ਦਿੰਦਾ, ਉਨ੍ਹਾਂ ਨੂੰ ਵਿਧਾਇਕੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਫੂਲਕਾ ਨੇ ਕਿਹਾ ਕਿ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਸਾਲ 2015 ਵਿੱਚ ਅਸਤੀਫਾ ਦੇ ਕੇ ਗੁਰੂ ਨੂੰ ਸਮਰਪਿਤ ਹੋਏ ਸਨ, ਉਨ੍ਹਾਂ ਨੂੰ ਅਤੇ ਹਰਮਿੰਦਰ ਸਿੰਘ ਗਿੱਲ ਨੂੰ ਵੀ ਰੋਸ ਵਜੋਂ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੇ ਨਾਲ ਸੁਖਪਾਲ ਸਿੰਘ ਖਹਿਰਾ ਨੂੰ ਵੀ ਅਸਤੀਫਾ ਦੇ ਕੇ ਇਸ ਰਾਹ ਪੈਣ ਦੀ ਅਪੀਲ ਕੀਤੀ ਹੈ।
ਇੱਕ ਪੱਤਰਕਾਰ ਨੇ ਫੂਲਕਾ ਨੂੰ ਪੁੱਛਿਆ ਕਿ ਉਹ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਅਸਤੀਫੇ ਦੇਣ ਲਈ ਕਿਉਂ ਨਹੀਂ ਕਹਿ ਰਹੇ ਤਾਂ ਉਨ੍ਹਾਂ ਕਿਹਾ ਕਿ ਉਹ ਕੇਵਲ ਜਜ਼ਬਾਤੀ ਕਿਸਮ ਦੇ ਵਿਧਾਇਕਾਂ ਨੂੰ ਵੰਗਾਰ ਰਹੇ ਹਨ। ਫੂਲਕਾ ਨੇ ਦੱਸਿਆ ਕਿ ਉਹ ਪਹਿਲਾਂ ਵਿਧਾਇਕ ਦੇ ਅਹੁਦੇ ਦੀ ਸਾਰੀ ਤਨਖਾਹ ਹਲਕਾ ਦਾਖਾ ਵਿੱਚ ਚਲਾਈ ਮੋਬਾਈਲ ਡਿਸਪੈਂਸਰੀ 'ਤੇ ਖਰਚਦੇ ਸਨ ਅਤੇ ਅੱਗੋਂ ਇਸ ਅਹੁਦੇ ਦੀ ਪੈਨਸ਼ਨ ਵੀ ਇਸੇ ਕੰਮ ਲਾਉਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ