Welcome to Canadian Punjabi Post
Follow us on

29

March 2024
 
ਪੰਜਾਬ

ਪਾਕਿ ਚੱਲੇ ਨਗਰ ਕੀਰਤਨ ਵਿੱਚ ਸਕੂਲ ਸਟਾਫ ਜ਼ਬਰਦਸਤੀ ਲੈ ਕੇ ਜਾਣਾ ਗਲਤ : ਜੀ ਕੇ

August 12, 2019 09:11 AM

ਜਲੰਧਰ, 11 ਅਗਸਤ (ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਤੋਂ ਨਨਕਾਣਾ ਸਾਹਿਬ, ਪਾਕਿਸਤਾਨ ਤੱਕ ਮਿਥਿਆ ਹੋਇਆ ਨਗਰ ਕੀਰਤਨ ਲਿਜਾਣ ਲਈ ਸਕੂਲ ਸਟਾਫ ਨੂੰ ਲਾਜ਼ਮੀ ਨਾਲ ਚੱਲਣ ਦਾ ਹੁਕਮ ਸਭ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਭੇਜਿਆ ਗਿਆ ਹੈ। ਇਸ ਉਤੇ ਸਵਾਲ ਚੁੱਕਦੇ ਹੋਏ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਇਸ ਨੂੰ ਦਿੱਲੀ ਵਿੱਚ ਅਕਾਲੀ ਦਲ ਦੇ ਆਧਾਰ ਦੇ ਖਾਤਮੇ ਦੇ ਵੱਲ ਵਧਣਾ ਕਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਧਾਰਮਿਕ ਯਾਤਰਾ ਵਿੱਚ ਕਿਸੇ ਨੂੰ ਜ਼ਬਰਦਸਤੀ ਸ਼ਾਮਲ ਕਰਵਾਉਣਾ ਗਲਤ ਹੈ।
ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਇਸ ਆਦੇਸ਼ ਨੇ ਇਹ ਪੁਸ਼ਟੀ ਕਰ ਦਿੱਤੀ ਹੈ ਕਿ ਮੌਜੂਦਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਟੀਮ ਕਮੇਟੀ ਮੈਂਬਰਾਂ, ਪਾਰਟੀ ਵਰਕਰਾਂ ਤੇ ਸੰਗਤਾਂ ਨੂੰ ਆਪਣੇ ਨਾਲ ਜੋੜਨ ਤੋਂ ਨਾਕਾਮ ਰਹੀ ਅਤੇ ਸੰਗਤ ਦੇ ਭਰੋਸੇ 'ਤੇ ਖਰੇ ਨਾ ਉਤਰਨ ਕਾਰਨ ਕਮੇਟੀ ਨੂੰ ਆਪਣੇ ਪ੍ਰੋਗਰਾਮਾਂ ਵਿੱਚ ਜੋ ਸੰਗਤਾਂ ਦੀ ਗੈਰ ਹਾਜ਼ਰੀ ਦਾ ਸਾਹਮਣਾ ਕਰਨਾ ਪਿਆ ਸੀ, ਉਸ ਦੇ ਬਦਲ ਵਜੋਂ ਸਕੂਲ ਸਟਾਫ ਨੂੰ ਵਰਤਣ ਦੀ ਤਿਆਰੀ ਹੈ। ਏਸੇ ਲਈ ਸੰਗਤ ਦੀ ਇਕੱਤਰਤਾ ਵਿਖਾਉਣ ਲਈ ਹਰ ਸਕੂਲ ਦੇ ਪ੍ਰਿੰਸੀਪਲ ਨੂੰ ਆਪਣੇ ਨਾਲ 10 ਟੀਚਰਾਂ ਨੂੰ ਦਿੱਲੀ ਤੋਂ ਅੰਮ੍ਰਿਤਸਰ ਤੱਕ ਤਿੰਨ ਦਿਨਾਂ ਲਈ ਲੈ ਕੇ ਜਾਣ ਦਾ ਲਿਖਤੀ ਆਦੇਸ਼ ਕਮੇਟੀ ਨੇ ਭੇਜਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਮੇਟੀ ਨੇ ਪਿਛਲੇ ਦਿਨੀਂ ਇੰਡੀਆ ਗੇਟ ਲਾਅਨ ਅਤੇ ਐੱਨ ਡੀ ਐੱਮ ਸੀ ਆਡੀਟੋਰੀਅਮ ਵਿੱਚ ਜੋ ਪ੍ਰੋਗਰਾਮ ਆਯੋਜਤ ਕੀਤੇ ਸਨ, ਉਸ ਵਿੱਚ ਸਟਾਫ ਨੂੰ ਬਿਠਾ ਕੇ ਕੋਰਮ ਪੂਰਾ ਕੀਤਾ ਸੀ ਤੇ ਉਨ੍ਹਾਂ ਵਿੱਚੋਂ ਇੱਕ ਪ੍ਰੋਗਰਾਮ ਮਾਸਟਰ ਤਾਰਾ ਸਿੰਘ ਨੂੰ ਸਮਰਪਿਤ ਸੀ। ਦਿੱਲੀ ਸ਼ਹਿਰ ਵਿੱਚ ਜਿੱਥੇ ਮਾਸਟਰ ਜੀ ਦੀ ਵਿਚਾਰਧਾਰਾ ਦੇ ਸਮਰਥਕ ਲੋਕਾਂ ਵਿੱਚ ਰਹਿੰਦੇ ਹੋਣ, ਉਥੇ ਕਮੇਟੀ ਨੂੰ 250 ਸੀਟਾਂ ਵਾਲੇ ਆਡੀਟੋਰੀਅਮ ਨੂੰ ਭਰਨ ਵਿੱਚ ਪਸੀਨੇ ਆ ਗਏ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ