Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸ਼ਰਾਬ ਵਪਾਰੀ ਡੋਡਾ ਅਤੇ ਪਰਿਵਾਰ ਦੇ ਪਾਸਪੋਰਟ ਜ਼ਬਤ ਕਰਨ ਦੇ ਹੁਕਮ

August 12, 2019 09:11 AM

ਅਬੋਹਰ, 11 ਅਗਸਤ (ਪੋਸਟ ਬਿਊਰੋ)- ਦਲਿਤ ਨੌਜਵਾਨ ਭੀਮ ਟਾਂਕ ਦੀ ਕਤਲ ਕੇਸ 'ਚ ਉਮਰ ਕੈਦ ਕੱਟ ਰਹੇ ਸ਼ਰਾਬ ਵਪਾਰੀ ਅਤੇ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਸ਼ਿਵ ਲਾਲ ਡੋਡਾ ਤੇ ਉਸ ਦੇ ਪਰਵਾਰਕ ਜੀਆਂ ਦੇ ਵਿਦੇਸ਼ ਜਾਣ ਉਤੇ ਰੋਕ ਲਾਉਣ ਲਈ ਡੈਬਟਸ ਰਿਕਵਰੀ ਟਿ੍ਰਬਿਊਨਲ ਚੰਡੀਗੜ੍ਹ ਨੇ ਚੰਡੀਗੜ੍ਹ, ਦਿੱਲੀ ਅਤੇ ਜਲੰਧਰ ਵਿਚਲੇ ਪਾਸਪੋਰਟ ਅਧਿਕਾਰੀਆਂ ਨੂੰ ਇਨ੍ਹਾਂ ਦੇ ਪਾਸਪੋਰਟ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਵਰਨਣ ਯੋਗ ਹੈ ਕਿ ਪੰਜਾਬ ਨੈਸ਼ਨਲ ਬੈਂਕ ਨੇ ਟਿ੍ਰਬਿਊਨਲ ਕੋਲ ਦਾਇਰ ਕੀਤੀ ਗਈ ਅਪੀਲ 'ਚ ਕਿਹਾ ਸੀ ਕਿ ਇਨ੍ਹਾਂ ਲੋਕਾਂ ਵਿਰੁੱਧ 17 ਕਰੋੜ 58 ਲੱਖ ਰੁਪਏ ਦਾ ਕਰਜ਼ਾ ਵਸੂਲੀ ਬਕਾਇਆ ਹੈ ਤੇ ਇਨ੍ਹਾਂ ਦੀ ਜਾਇਦਾਦ ਇੰਨੀ ਰਾਸ਼ੀ ਵਸੂਲ ਕਰਨ ਲਈ ਕਾਫੀ ਨਹੀਂ। ਸ਼ੱਕ ਹੈ ਕਿ ਵਸੂਲੀ ਨੂੰ ਪ੍ਰਭਾਵਤ ਕਰਨ ਲਈ ਸਾਰੇ ਵਿਦੇਸ਼ ਨਾ ਚਲੇ ਜਾਣ। ਅਪੀਲ 'ਚ ਜਿਨ੍ਹਾਂ ਲੋਕਾਂ ਨੂੰ ਵਸੂਲੀ ਲਈ ਕਿਹਾ ਗਿਆ, ਉਨ੍ਹਾਂ 'ਚ ਗਗਨ ਵਾਈਨ ਟਰੇਡਰਜ਼ ਨਵੀਂ ਦਿੱਲੀ, ਸ਼ਿਵ ਲਾਲ ਡੋਡਾ, ਉਸ ਦੇ ਭਰਾ ਜੋਗਿੰਦਰ ਪਾਲ ਡੋਡਾ ਅਤੇ ਅਵਿਨਾਸ਼ ਡੋਡਾ, ਜੋਗਿੰਦਰ ਦਾ ਬੇਟਾ ਸਨਲ ਡੋਡਾ, ਸ਼ਿਵ ਲਾਲ ਡੋਡਾ ਦੀ ਪਤਨੀ ਸੁਨੀਤਾ ਡੋਡਾ, ਪੁੱਤਰ ਗਗਨ ਡੋਡਾ, ਨੂੰਹ ਸੁਹਾਨੀ ਡੋਡਾ, ਗਾਰੰਟਰ ਰਾਜਿੰਦਰ ਅਰੋੜਾ ਵਾਸੀ ਨਿਊ ਸੂਰਜ ਨਗਰੀ, ਉਸ ਦੀ ਪਤਨੀ ਵੀਨਾ ਤੇ ਡੋਡਾ ਪਰਵਾਰ ਦੀ ਫਾਜ਼ਿਲਕਾ ਰੋਡ ਦੀ ਫਰਮ ਗਗਨ ਵਾਸੂ ਸਿਨੇ ਲਿੰਕਸ ਪ੍ਰਾਈਵੇਟ ਲਿਮਟਿਡ ਸ਼ਾਮਲ ਹਨ।
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਦੀ ਗਊਸ਼ਾਲਾ ਰੋਡ ਅਬੋਹਰ ਬ੍ਰਾਂਚ ਦੀ ਅਪੀਲ ਉਤੇ ਕੁੱਲ 55 ਕਰੋੜ ਰੁਪਏ ਵਸੂਲੀ 'ਚ ਡੋਡਾ ਪਰਵਾਰ ਅਤੇ ਉਸ ਦੀ ਗਾਰੰਟੀ ਦੇਣ ਲਈ ਕੁਝ ਅਬੋਹਰ ਵਾਸੀਆਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ ਸਨ। ਟਿ੍ਰਬਿਊਨਲ ਨੇ ਬੈਂਕ ਅਧਿਕਾਰੀਆਂ ਨੂੰ ਕਿਹਾ ਹੈ ਕਿ ਤੀਹ ਦਿਨਾਂ ਦੇ ਅੰਦਰ ਸਾਰੇ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਭੇਜਣ ਅਤੇ ਲੋਕਲ ਕਮਿਸ਼ਨਰ ਵਜੋਂ ਰੋਹਿਤ ਕੌਸ਼ਿਕ ਐਡਵੋਕੇਟ ਦੀ ਨਿਯੁਕਤੀ ਕਰ ਕੇ ਸਾਰੀਆਂ ਜਾਇਦਾਦਾਂ ਦਾ ਮੌਕੇ 'ਤੇ ਨਿਰੀਖਣ ਕੀਤਾ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ