Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਨੂੰਹ ਤੋਂ ਪ੍ਰੇਸ਼ਾਨ ਹੋਏ ਸਹੁਰੇ ਵੱਲੋਂ ਖੁਦਕੁਸ਼ੀ, ਸੁਸਾਈਡ ਨੋਟ ਮਿਲ ਗਿਆ

August 12, 2019 09:12 AM

ਲੁਧਿਆਣਾ, 11 ਅਗਸਤ (ਪੋਸਟ ਬਿਊਰੋ)- ਆਪਣੀ ਨੂੰਹ ਅਤੇ ਉਸ ਦੇ ਪੇਕਿਆਂ ਤੋਂ ਤੰਗ ਆ ਕੇ ਟੂਸੇ ਪਿੰਡ ਦੇ ਬਜ਼ੁਰਗ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਉਸ ਕੋਲੋਂ ਮਿਲੇ ਸੁਸਾਈਡ ਨੋਟ ਵਿੱਚ ਨੂੰਹ ਦਲਬੀਰ ਕੌਰ, ਉਸ ਦਾ ਪਿਤਾ ਕਮਿਕਰ ਸਿੰਘ, ਮਾਂ ਕੁਲਵਿੰਦਰ ਕੌਰ, ਭੈਣ ਰਾਜਵੀਰ ਕੌਰ ਅਤੇ ਭਰਾ ਪਵਨਾ ਸਿੰਘ ਦੇ ਨਾਂਅ ਲਿਖ ਕੇ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ ਗਿਆ ਹੈ। ਪੁਲਸ ਨੇ ਮ੍ਰਿਤਕ ਦੇ ਬੇਟੇ ਸੰਦੀਪ ਸਿੰਘ ਦੇ ਬਿਆਨਾਂ ਉੱਤੇ ਥਾਣਾ ਸਦਰ ਜਗਰਾਓਂ ਦੀ ਚੌਕੀਮਾਨ ਵਿੱਚ ਪੰਜਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।
ਸੰਦੀਪ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਪਿੰਡ ਕੈਂਡ ਦੇ ਕਮਿਕਰ ਸਿੰਘ ਦੀ ਬੇਟੀ ਦਲਬੀਰ ਕੌਰ ਨਾਲ ਉਸ ਦੇ ਰਿਸ਼ਤੇ ਦੀ ਗੱਲ ਚੱਲ ਰਹੀ ਸੀ। ਇਸੇ ਦੌਰਾਨ ਦਲਬੀਰ ਕੌਰ ਦੇ ਪਰਵਾਰ ਨੇ ਕਿਹਾ ਕਿ ਦਲਬੀਰ ਕੌਰ ਦਾ ਨਿਊਜ਼ੀਲੈਂਡ ਦਾ ਵੀਜ਼ਾ ਲੱਗਾ ਹੋਇਆ ਹੈ, ਜਿਸ ਨੂੰ ਜਾਣ ਲਈ ਪਹਿਲਾਂ 14 ਲੱਖ 50 ਹਜ਼ਾਰ ਰੁਪਏ ਦਾ ਖਰਚ ਆਏਗਾ ਤੇ ਤੁਹਾਨੂੰ ਹੀ ਕਰਨਾ ਪਵੇਗਾ। ਇਸ ਦੇ ਬਾਅਦ ਉਨ੍ਹਾਂ ਨੇ ਰੁਪਏ ਉਨ੍ਹਾਂ ਨੂੰ ਦੇ ਦਿੱਤੇ। ਫਿਰ ਦਲਬੀਰ ਕੌਰ ਦਾ ਪਰਵਾਰ ਕਹਿਣ ਲੱਗਾ ਕਿ ਵਿਆਹ ਉੱਤੇ ਹੋਣ ਵਾਲਾ ਖਰਚ ਵੀ ਤੁਹਾਡਾ ਹੋਵੇਗਾ, ਜਿਸ ਦੇ ਬਾਅਦ ਸੰਦੀਪ ਸਿੰਘ ਦਾ ਵਿਆਹ ਦਲਬੀਰ ਦੇ ਨਾਲ 12 ਜੂਨ 2015 ਨੂੰ ਹੋ ਗਿਆ। ਕੁਝ ਦਿਨ ਬਾਅਦ ਦਲਬੀਰ ਕੌਰ ਨੇ ਕਿਹਾ ਕਿ ਉਸ ਦੀ ਫਾਈਲ ਰਿਜੈਕਟ ਹੋ ਗਈ ਹੈ। ਉਸ ਦੇ ਬਾਅਦ ਦਲਬੀਰ ਕੌਰ ਨੇ ਸਿੰਗਾਪੁਰ ਜਾਣ ਦੀ ਮੰਗ ਕੀਤੀ, ਜਿਸ 'ਤੇ ਸੱਤ ਲੱਖ ਰੁਪਏ ਖਰਚ ਹੋਏ। ਪਰਵਾਰ 10 ਲੱਖ ਰੁਪਏ ਦੀ ਮੰਗ ਕਰਨ ਲੱਗਾ ਅਤੇ ਰੁਪਏ ਦੇਣ ਦੀ ਥਾਂ ਲਖਬੀਰ ਸਿੰਘ ਉੱਤੇ ਦਾਜ ਦਾ ਕੇਸ ਦਰਜ ਕਰਵਾ ਕੇ ਤੰਗ ਕਰਨ ਲੱਗ ਪਏ, ਜਿਸ ਦੇ ਬਾਅਦ ਉਨ੍ਹਾਂ ਨੇ ਜਗਰਾਓਂ ਦੇ ਥਾਣਾ ਵੂਮੈਨ ਸੈੱਲ ਵਿੱਚ ਦਲਬੀਰ ਕੌਰ ਨੂੰ ਦਾਜ ਲਈ ਤੰਗ ਕਰਨ ਤੇ 10 ਲੱਖ ਰੁਪਏ ਦੀ ਮੰਗ ਕਰਨ ਦੀ ਸ਼ਿਕਾਇਤ ਦਿੱਤੀ। ਇਸ ਤੋਂ ਉਸ ਦੇ ਪਿਤਾ ਲਖਬੀਰ ਸਿੰਘ ਪਰੇਸ਼ਾਨ ਰਹਿਣ ਲੱਗਾ ਤੇ ਸ਼ੁੱਕਰਵਾਰ ਸ਼ਾਮ ਘਰ ਵਿੱਚ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਉਨ੍ਹਾਂ ਨੂੰ ਨੇੜਲੇ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਸੀ ਐੱਮ ਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ, ਓਥੇ ਉਨ੍ਹਾਂ ਦੀ ਮੌਤ ਹੋ ਗਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ