Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਰਾਜਧਾਨੀ ਦਿੱਲੀ ਵਿੱਚ ਤੀਹਰੇ ਤਲਾਕ ਦੇ ਦੋਸ਼ੀ ਦੀ ਪਹਿਲੀ ਵਾਰ ਗ੍ਰਿਫਤਾਰੀ

August 12, 2019 09:14 AM

ਨਵੀਂ ਦਿੱਲੀ, 11 ਅਗਸਤ (ਪੋਸਟ ਬਿਊਰੋ)- ਭਾਰਤ ਦੇ ਮੁਸਲਿਮ ਸਮਾਜ ਵਿੱਚ ਤੀਹਰੇ ਤਲਾਕ ਦੀ ਬੁਰਾਈ ਨੂੁੰ ਕਾਨੂੰਨੀ ਆਧਾਰ ਉੱਤੇ ਨਾਜਾਇਜ਼ ਕਰਾਰ ਦੇਣ ਬਾਅਦ ਕੌਮੀ ਰਾਜਧਾਨੀ ਦਿੱਲੀ ਵਿੱਚ ਪਹਿਲਾ ਕੇਸ ਪਤਾ ਲੱਗਾ ਹੈ। ਪੁਲਸ ਨੇ ਇੱਕ ਅਜਿਹੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਨੇ ਆਪਣੀ ਪਤਨੀ ਨੂੰ ਤਿੰਨ ਵਾਰ ਤਲਾਕ ਤਲਾਕ ਤਲਾਕ ਬੋਲ ਕੇ ਖਹਿੜਾ ਛੁਡਾਉਣ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਘਰੋਂ ਕੱਢ ਦਿੱਤਾ ਸੀ।
ਪੀੜਤ ਔਰਤ ਨੇ ਦਿੱਲੀ ਦੇ ਵਾੜਾ ਹਿੰਦੂ ਰਾਓ ਪੁਲਸ ਸਟੇਸ਼ਨ ਵਿੱਚ ਸਿ਼ਕਾਇਤ ਦਰਜ ਕਰਵਾਈ ਤਾਂ ਸ਼ੁੱਕਰਵਾਰ ਪਤੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਅਤੇ ਫਿਰ ਅਦਾਲਤ ਨੇ ਜ਼ਮਾਨਤ 'ਤੇ ਛੱਡ ਦਿੱਤਾ ਹੈ। ਪੁਲਸ ਨੇ ਪਤੀ ਅਤੀਕ ਸ਼ਮੀਮ ਦੇ ਵਿਰੁੱਧ ਮੁਸਲਿਮ ਔਰਤਾਂ (ਵਿਆਹ ਅਧਿਕਾਰਾਂ ਦੀ ਰੱਖਿਆ) ਕਾਨੂੰਨ 2019 ਦਾ ਕੇਸ ਦਰਜ ਕੀਤਾ ਹੈ। ਇਸ ਬਾਰੇ ਉਤਰੀ ਦਿੱਲੀ ਦੇ ਡੀ ਸੀ ਪੀ ਨੂਪੁਰ ਪ੍ਰਸਾਦ ਨੇ ਦੱਸਿਆ ਕਿ ਦੋਸ਼ੀ ਅਤੀਕ ਸ਼ਮੀਮ ਨੇ ਪੀੜਤ ਔਰਤ ਨਾਲ 2011 ਵਿੱਚ ਵਿਆਹ ਕਰਵਾਇਆ ਸੀ ਤੇ 30 ਜੂਨ 2019 ਨੂੰ ਉਸ ਨੂੰ ਤੀਹਰਾ ਤਲਾਕ ਦੇ ਦਿੱਤਾ। ਉਹ ਆਜ਼ਾਦ ਮਾਰਕੀਟ ਵਿਖੇ ਰਹਿੰਦਾ ਹੈ ਤੇ ਉਸ ਦਾ ਇੱਕ ਛੇ ਸਾਲਾ ਪੁੱਤਰ ਹੈ। ਔਰਤ ਦੇ ਅਨੁਸਾਰ ਸਹੁਰਾ ਪਰਵਾਰ ਉਸ ਨੂੰ ਦਾਜ ਲਈ ਤੰਗ ਕਰਦਾ ਸੀ ਤੇ ਤੀਹ ਜੂਨ 2019 ਨੂੰ ਘਰੋਂ ਕੱਢਣ ਵੇਲੇ ਉਸ ਦੀ ਮੇਹਰ ਵੀ ਨਹੀਂ ਦਿੱਤੀ ਗਈ। ਦੋ ਦਿਨ ਬਾਅਦ ਵਟਸਐਪ ਉਪਰ ਪਤੀ ਨੇ ਫਤਵਾ ਵੀ ਭੇਜ ਦਿੱਤਾ। ਦੋਸ਼ੀ ਨੇ ਪਤਨੀ ਨੂੰ ਘਰੋਂ ਸਾਮਾਨ ਤੱਕ ਨਹੀਂ ਚੁੱਕਣ ਦਿੱਤਾ ਤੇ ਕੱਢ ਦਿੱਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ