Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਰੂਸ ਵਿੱਚ ਰਾਕੇਟ ਪ੍ਰੀਖਣ ਮੌਕੇ ਧਮਾਕਾ ਪੰਜ ਐਟਮੀ ਵਿਗਿਆਨੀਆਂ ਦੀ ਮੌਤ

August 12, 2019 09:22 AM

ਮਾਸਕੋ, 11 ਅਗਸਤ (ਪੋਸਟ ਬਿਊਰੋ)- ਰੂਸ ਦੇ ਨਿਊਨੋਸਕਾ ਵਿੱਚ ਇੱਕ ਰਾਕੇਟ ਦੀ ਪਰਖ ਦੌਰਾਨ ਹੋਏ ਧਮਾਕੇ ਵਿੱਚ ਪੰਜ ਐਟਮੀ ਵਿਗਿਆਨਕਾਂ ਦੀ ਮੌਤ ਹੋ ਗਈ। ਇਸ ਧਮਾਕੇ ਨਾਲ ਘੱਟ ਤੋਂ ਘੱਟ ਨੌਂ ਲੋਕ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਮੀਡੀਆ ਵਿੱਚ ਆਈਆਂ ਖਬਰਾਂ ਮੁਤਾਬਕ ਇਹ ਹਾਦਸਾ ਪਰਸੋਂ ਹੋਇਆ ਹੈ।
ਰੱਖਿਆ ਮੰਤਰਾਲੇ ਨੇ ਬਿਆਨ ਜਾਰੀ ਕਰ ਕੇ ਦੱਸਿਆ ਕਿ ਧਮਾਕੇ ਪਿੱਛੋਂ ਘਟਨਾ ਸਥਾਨ 'ਤੇ ਰੇਡੀਏਸ਼ਨ ਫੈਲਣ ਦੀ ਖਬਰ ਹੈ। ਇੱਕ ਰਿਪੋਰਟ ਮੁਤਾਬਕ ਮੈਡੀਕਲ ਟੀਮ ਨੇ ਕੈਮੀਕਲ ਅਤੇ ਨਿਊਕਲੀਅਰ ਵਿਰੋਧੀ ਸੂਟ ਪਹਿਨ ਕੇ ਜ਼ਖਮੀਆਂ ਨੂੰ ਪ੍ਰੀਖਣ ਸਥਾਨ ਤੋਂ ਬਾਹਰ ਕੱਢ ਲਿਆ ਹੈ। ਰੂਸ ਦੀ ਐਟਮੀ ਨਿਊਕਲੀਅਰ ਏਜੰਸੀ ਰੋਸਾਟਾਮ ਅਨੁਸਾਰ ਇਹ ਹਾਦਸਾ ਰਾਕੇਟ ਦੇ ਤਰਲ ਪ੍ਰੋਂਪਲੈਂਟ ਇੰਜਣ ਦੀ ਪਰਖ ਦੌਰਾਨ ਹੋਇਆ। ਵਿਗਿਆਨਕ ਆਈਸੋਟੋਪ ਨਾਲ ਸਿਸਟਮ ਨੂੰ ਚਲਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਦੱਸਿਆ ਗਿਆ ਹੈ ਕਿ ਹਾਦਸੇ ਨੂੰ ਵਾਪਰੇ ਦੋ ਦਿਨ ਹੋ ਚੁੱਕੇ ਹਨ, ਪਰ ਸਥਿਤੀ ਹਾਲੇ ਵੀ ਆਮ ਨਹੀਂ ਹੋਈ ਹੈ। ਪ੍ਰੀਖਣ ਸਥਾਨ ਦੇ ਕੋਲ ਵੱਸੇ ਹੋਏ ਆਰਖਨਗੇਲਸਕ ਤੇ ਸੇਵੇਰੋਦਵਿੰਸਕ ਸ਼ਹਿਰ ਦੇ ਲੋਕਾਂ ਵਿੱਚ ਰੇਡੀਏਸ਼ਨ ਦੇ ਕਾਰਨ ਡਰ ਦਾ ਮਾਹੌਲ ਹੈ। ਉਹ ਆਪਣੀ ਸੁਰੱਖਿਆ ਅਤੇ ਸਿਹਤ ਲਈ ਚਿੰਤਤ ਦੱਸੇ ਜਾ ਰਹੇ ਹਨ। ਵਰਨਣ ਯੋਗ ਹੈ ਕਿ ਇੱਕ ਹਫਤੇ ਵਿੱਚ ਇਹ ਦੂਸਰਾ ਹਾਦਸਾ ਹੈ। ਇਸ ਤੋਂ ਪਹਿਲਾਂ ਸਾਇਬੇਰੀਆ ਵਿੱਚ ਹਥਿਆਰਾਂ ਦੇ ਗੋਦਾਮ ਨੂੰ ਸੋਮਵਾਰ ਨੂੰ ਅੱਗ ਲੱਗ ਗਈ ਸੀ, ਜਿਸ ਦੇ ਬਾਅਦ ਹੋਏ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ