Welcome to Canadian Punjabi Post
Follow us on

29

March 2024
 
ਪੰਜਾਬ

ਚਰਿੱਤਰ ਉੱਤੇ ਸ਼ੱਕ ਕਾਰਨ ਪਤਨੀ ਦਾ ਕਤਲ

October 12, 2018 07:54 AM

ਪਟਿਆਲਾ, 11 ਅਕਤੂਬਰ (ਪੋਸਟ ਬਿਊਰੋ)- ਭਾਦਸੋਂ ਰੋਡ 'ਤੇ ਪਿੰਡ ਲੰਗ ਵਿੱਚ ਪਤੀ ਨੇ ਪਤਨੀ ਨੂੰ ਚਰਿੱਤਰ 'ਤੇ ਸ਼ੱਕ ਦੇ ਕਾਰਨ ਕੱਲ੍ਹ ਤੜਕੇ ਕੁਹਾੜੀ ਨਾਲ ਸਿਰ 'ਤੇ ਵਾਰ ਕਰ ਕੇ ਮਾਰ ਦਿੱਤਾ। ਦੋਸ਼ੀ ਕਤਲ ਕਰਨ ਦੇ ਬਾਅਦ ਲਾਸ਼ ਦੇ ਨੇੜੇ ਹੀ ਬੈਠਾ ਰਿਹਾ। ਪੁਲਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਮ੍ਰਿਤਕਾ ਪੰਜ ਬੱਚਿਆਂ ਦੀ ਮਾਂ ਸੀ। ਉਸ ਦੀਆਂ ਚਾਰ ਬੇਟੀਆਂ ਤੇ ਇੱਕ ਬੇਟਾ ਹੈ। ਮਨਪ੍ਰੀਤ ਕੌਰ ਦੇ ਤਾਏ ਅਮਰ ਸਿੰਘ ਨੇ ਦੱਸਿਆ ਕਿ ਦੋਸ਼ੀ ਜਵਾਈ ਲਖਵਿੰਦਰ ਸਿੰਘ ਉਸ ਦੀ ਭਤੀਜੀ ਦੇ ਚਰਿੱਤਰ ਉਤੇ ਸ਼ੱਕ ਕਰਦਾ ਸੀ। ਉਹ ਉਸ ਦੀਆਂ ਚਾਰ ਧੀਆਂ ਨੂੰ ਆਪਣੀਆਂ ਨਹੀਂ ਮੰਨਦਾ ਸੀ। ਇਸ ਬਾਰੇ ਉਹ ਕਈ ਵਾਰ ਕੁੱਟਮਾਰ ਵੀ ਕਰ ਚੁੱਕਾ ਸੀ। 10 ਵਿੱਚ 10 ਵਾਰ ਪਰਵਾਰਕ ਤੌਰ 'ਤੇ ਝਗੜੇ ਨੂੰ ਹਲ ਕਰਵਾ ਕੇ ਬੇਟੀ ਨੂੰ ਪੇਕਿਉਂ ਸਹੁਰੇ ਭੇਜਿਆ, ਪਰ ਦੋਸ਼ੀ ਦੀਆਂ ਹਰਕਤਾਂ ਨਹੀਂ ਸੁਧਰੀਆਂ। ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਤੜਕੇ ਉਨ੍ਹਾਂ ਨੂੰ ਰੁੜਕੀ ਪਿੰਡ ਤੋਂ ਕਿਸੇ ਰਿਸ਼ਤੇਦਾਰ ਨੇ ਫੋਨ 'ਤੇ ਦੱਸਿਆ ਕਿ ਇਹ ਕਹਿਰ ਹੋ ਗਿਆ ਹੈ। ਇਸ ਦੇ ਬਾਅਦ ਉਹ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਭਤੀਜੀ ਦੀ ਲਾਸ਼ ਕਮਰੇ ਵਿੱਚ ਖੂਨ ਨਾਲ ਲਥਪਥ ਪਈ ਸੀ ਅਤੇ ਜਵਾਈ ਉਥੇ ਹੀ ਬੈਠਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ