Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਮੰਤਰੀਆਂ ਵੱਲੋਂ ਫੂਲਕਾ ਨੂੰ ਮੋੜਵਾਂ ਜਵਾਬ: ਭਾਜਪਾ ਸਰਕਾਰ ਦਾ ਦਿੱਤਾ ‘ਪਦਮਸ੍ਰੀ’ ਵੀ ਵਾਪਸ ਕਰ ਕੇ ਵਿਖਾਓ

August 12, 2019 09:43 AM

ਚੰਡੀਗੜ੍ਹ, 11 ਅਗਸਤ, (ਪੋਸਟ ਬਿਊਰੋ)- ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਹਰਵਿੰਦਰ ਸਿੰਘ ਫੂਲਕਾ ਦਾਪੰਜਾਬ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾਬੀਤੇ ਦਿਨੀਂ ਪ੍ਰਵਾਨ ਹੋ ਜਾਣ ਮਗਰੋਂ ਉਨ੍ਹਾ ਨੇ ਕੁਝ ਵਿਧਾਇਕਾਂ ਦੇ ਨਾਂਅ ਲੈ ਕੇ ਵੰਗਾਰਿਆ ਸੀ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ਦੇ ਮੁੱਦੇ ਉੱਤੇ ਉਹ ਲੋਕ ਵੀ ਅਸਤੀਫਿਆਂ ਦੀ ਲੜੀ ਬੰਨ੍ਹ ਦੇਣ। ਫੂਲਕਾ ਦੀ ਵੰਗਾਰ ਦਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਕੁਝ ਮੰਤਰੀਆਂ ਨੇ ਸਾਂਝੇ ਬਿਆਨ ਰਾਹੀਂ ਜਵਾਬ ਦਿਤਾ ਤੇ ਕਿਹਾ ਹੈ ਕਿ ਇਨ੍ਹਾਂ ਗੱਲਾਂ ਦਾਏਨਾ ਖਿਆਲ ਹੈ ਤਾਂ ਐੱਚ ਐੱਸ ਫੂਲਕਾ ਪਹਿਲਾਂ ਭਾਜਪਾ ਸਰਕਾਰ ਵਲੋਂ ਮਿਲਿਆ ਹੋਇਆ ਪਦਮਸ੍ਰੀ ਦਾ ਖਿਤਾਬ ਵੀ ਵਾਪਸ ਕਰ ਦੇਣ।
ਪੰਜਾਬ ਦੇ ਕੈਬਨਿਟ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ ਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਐੱਚ ਐੱਸ ਫੂਲਕਾ ਨੂੰ ਭਾਜਪਾ ਸਰਕਾਰ ਦਾ ਦਿਤਾ ‘ਪਦਮਸ੍ਰੀ ਸਨਮਾਨ’ ਵੀ ਵਾਪਸ ਕਰਨ ਦੀ ਨਸੀਹਤ ਦੇ ਦਿਤੀ ਹੈ। ਉਨ੍ਹਾਂ ਨੇ ਫੂਲਕਾ ਵਲੋਂ ਬਰਗਾੜੀ ਮੁੱਦੇ ਤੋਂ ਦਿੱਤੇ ਅਸਤੀਫ਼ੇ ਨੂੰ ਨਿਰਾ ‘ਸਿਆਸੀ ਸਟੰਟ` ਕਰਾਰ ਦੇਂਦੇ ਹੋਏ ਕਿਹਾ ਕਿ ਪੰਜਾਬ ਵਿਚ ਫੂਲਕਾ ਦਾ ਸਿਆਸੀ ਮਹੱਤਵਨਹੀਂ ਰਿਹਾ, ਇਸ ਲਈ ਉਹ ਸੁਰਖ਼ੀਆਂ ਵਿੱਚ ਚਰਚਿਤ ਰਹਿਣ ਲਈ ਏਦਾਂ ਦੀ ਡਰਾਮੇਬਾਜ਼ੀ ਕਰ ਰਹੇ ਹਨ।
ਵਰਨਣ ਯੋਗ ਹੈ ਕਿ ਐੱਚ ਐੱਸ ਫੂਲਕਾ ਨੇ ਵਿਧਾਨ ਸਭਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਵਾਲਾ ਮੁੱਦਾ ਚੁੱਕਣ ਵਾਲੇ ਸਾਰੇ ਵਿਧਾਇਕਾਂ ਨੂੰ ਬੀਤੇ ਸਨਿਚਰਵਾਰ ਅਸਤੀਫ਼ੇ ਦੇਣ ਨੂੰ ਕਿਹਾ ਸੀ। ਅੱਜ ਐਤਵਾਰ ਇੱਕ ਸਾਂਝੇ ਬਿਆਨ ਰਾਹੀਂ ਪੰਜਾਬ ਦੇ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ ਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਵਿਧਾਇਕਾਂ ਦੇ ਅਸਤੀਫ਼ੇ ਮੰਗਣ ਦੀ ਨਾਸਮਝ ਅਤੇ ਭੜਕਾਊ ਮੰਗ ਦੇ ਲਈ ਫੂਲਕਾ ਉੱਤੇਮੋੜਵਾਂ ਨਿਸ਼ਾਨਾ ਸਾਧਿਆ ਹੈ। ਇਨ੍ਹਾਂ ਮੰਤਰੀਆਂ ਨੇ ਕਿਹਾ ਕਿ ਜੇ ਫੂਲਕਾ ਸੱਚਮੁੱਚ ਇਸ ਮੁੱਦੇ ਤੇ ਇਸ ਦੇ ਪ੍ਰਭਾਵ ਤੋਂਦੁਖੀ ਸਨ ਤਾਂ ਉਨ੍ਹਾਂ ਨੂੰ ਕੇਂਦਰ ਦੀ ਐੱਨ ਡੀ ਏ ਸਰਕਾਰ ਦਾ ਦਿਤਾ ਪਦਮਸ੍ਰੀ ਖਿਤਾਬ ਵੀ ਮੋੜਨਾ ਚਾਹੀਦਾ ਸੀ ਜਿਸ ਨੇ ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਉੱਤੇ ਬਰਗਾੜੀ ਦੇ ਬੇਅਦਬੀ ਕੇਸ ਦੀ ਕਲੋਜ਼ਰ ਰਿਪੋਰਟ ਪੇਸ਼ ਕਰਨ ਦਾ ਦਬਾਅ ਪਾਇਆ ਸੀ, ਜਦ ਕਿ ਹਰ ਸਿੱਖ ਦੋਸ਼ੀਆਂ ਨੂੰ ਸਖਤ ਤੋਂ ਸਖ਼ਤ ਸਜ਼ਾ ਮਿਲਦੀ ਦੇਖਣਾ ਚਾਹੁੰਦਾ ਹੈ।
ਇਨ੍ਹਾਂ ਮੰਤਰੀਆਂ ਨੇ ਕਿਹਾ ਕਿ ਫੂਲਕਾ ਦਾ ਸਦਨ ਤੋਂ ਅਸਤੀਫ਼ਾ ਤੇ ਦੂਜੇ ਵਿਧਾਇਕਾਂ ਨੂੰ ਵੀ ਅਜਿਹਾ ਕਰਨ ਲਈ ਕਹਿਣਾਇਸ ਰਾਜ ਦੀ ਕਾਂਗਰਸ ਸਰਕਾਰ ਵਲੋਂ ਬਰਗਾੜੀ ਤੇ ਇਸ ਨਾਲ ਜੁੜੇ ਕੇਸਾਂ ਨੂੰ ਤਰਕਪੂਰਨ ਸਿੱਟਿਆਂ ਲਿਜਾਣ ਤੋਂ ਲੋਕਾਂ ਦਾ ਧਿਆਨ ਹਟਾਉਣ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਬਾਰੇ ਕਾਂਗਰਸੀ ਵਿਧਾਇਕਾਂ ਨੇ ਖੁਲ੍ਹ ਕੇ ਅਪਣੀ ਚਿੰਤਾ ਜ਼ਾਹਰ ਕੀਤੀ ਤੇ ਅਪਣੀ ਸਰਕਾਰ ਤੋਂ ਸਵਾਲ ਪੁੱਛੇ ਸਨ ਅਤੇ ਪਾਰਟੀ ਵੱਲੋਂ ਅਪਣੇ ਵਿਧਾਇਕਾਂ ਨੂੰ ਦਿਤੀ ਅੰਦਰੂਨੀ ਆਜ਼ਾਦੀ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਦਿਤਾ ਸਤਿਕਾਰ ਹੀ ਸੀ ਕਿ ਉਨ੍ਹਾਂ ਨੇ ਇਸ ਤਰ੍ਹਾਂ ਦੇ ਸਵਾਲ ਵੀ ਪੁੱਛੇ ਤੇ ਮੁੱਖ ਮੰਤਰੀ ਨੇ ਜਵਾਬ ਵੀ ਦਿੱਤੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ