Welcome to Canadian Punjabi Post
Follow us on

28

March 2024
 
ਭਾਰਤ

ਹੜ੍ਹਾਂ ਨਾਲ ਭਾਰਤ ਦੇ ਕਈ ਰਾਜਾਂ ਵਿਚ ਤਰਥੱਲੀ, 100 ਤੋਂ ਵੱਧ ਮੌਤਾਂ

August 12, 2019 09:47 AM

ਨਵੀਂ ਦਿੱਲੀ, 11 ਅਗਸਤ, (ਪੋਸਟ ਬਿਊਰੋ)- ਇਸ ਵਕਤ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਅਤੇ ਹੜ੍ਹ ਆਉਣ ਨਾਲ ਤਰਥੱਲੀ ਮੱਚੀ ਪਈ ਹੈ। ਕਰਨਾਟਕ ਵਿਚ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ ਚਾਰ ਹੋਰ ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 31 ਹੋ ਗਈ ਹੈ ਤੇ ਰਾਜ ਵਿਚ ਹੜ੍ਹਾਂ ਦੇ ਕਾਰਨ ਹਾਲਤ ਗੰਭੀਰ ਬਣੀ ਹੋਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਾਲੇ ਓਥੇ ਹੀ ਹਨ ਤੇ ਉਹ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਦੇ ਨਾਲ ਰਹਿਣਗੇ।
ਇਸ ਸੰਬੰਧ ਵਿੱਚਦੱਸਿਆ ਗਿਆ ਹੈ ਕਿ 3.14 ਲੱਖ ਹੜ੍ਹ ਪ੍ਰਭਾਵਤ ਲੋਕਾਂ ਨੂੰ ਦੂਜੀਆਂ ਥਾਵਾਂ ਉੱਤੇ ਲਿਜਾਇਆ ਗਿਆ ਹੈ ਅਤੇ ਉਨ੍ਹਾਂ ਵਿਚੋਂ 2.18 ਲੋੱਖ ਲੋਕ 924 ਰਾਹਤ ਕੈਂਪਾਂ ਵਿਚ ਰੱਖੇ ਗਏ ਹਨ। ਇਸ ਰਾਜ ਦੀ ਸਰਕਾਰ ਨੇ ਬੀਤੇ ਸਨਿਚਰਵਾਰ ਨੂੰ 17 ਜ਼ਿਲ੍ਹਿਆਂ ਦੀਆਂ 80 ਤਹਿਸੀਲਾਂ ਨੂੰ ਹੜ੍ਹ ਪ੍ਰਭਾਵਤ ਐਲਾਨਿਆ ਤੇ ਕਿਹਾ ਸੀ ਕਿ ਇਨ੍ਹਾਂ ਥਾਵਾਂ ਉੱਤੇ ਰਾਹਤ ਅਤੇ ਬਚਾਅ ਮੁਹਿੰਮ ਵਲ ਵੱਧ ਧਿਆਨ ਦਿਤਾ ਜਾਵੇਗਾ।
ਕੇਰਲਾ ਵਿਚ ਵੀ ਮੀਂਹ ਦਾ ਕਹਿਰ ਜਾਰੀ ਹੈ ਤੇ ਮ੍ਰਿਤਕਾਂ ਦੀ ਗਿਣਤੀ 60 ਹੋ ਗਈ ਹੈ। ਅੱਜ ਐਤਵਾਰ ਕੋਝੀਕੋਡ ਅਤੇ ਅਲਪੁਝਾ ਜ਼ਿਲ੍ਹੇ ਤੋਂ ਇਕ ਇਕ ਲਾਸ਼ ਹੋਰ ਮਿਲੀ ਹੈ, ਜਿਥੇ ਪਿਛਲੇ ਹਫ਼ਤੇ ਤੋਂਜ਼ੋਰਦਾਰ ਮੀਂਹ ਪੈ ਰਿਹਾ ਹੈ। ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਐਤਵਾਰ ਸਵੇਰੇ ਸੀਨੀਅਰ ਅਫਸਰਾਂ ਨਾਲ ਬੈਠਕ ਕੀਤੀ ਅਤੇ ਹੜ੍ਹਾਂ ਵਾਲੇ ਹਾਲਾਤ ਦਾ ਜਾਇਜ਼ਾ ਲਿਆ ਹੈ।ਦਖਣੀ ਰਾਜ ਕੇਰਲਾ ਦੇ14 ਜ਼ਿਲ੍ਹਿਆਂ ਵਿਚ ਕਈ ਥਾਈਂ ਹੜ੍ਹ ਆ ਜਾਣ ਕਾਰਨ 1318 ਰਾਹਤ ਕੈਂਪਾਂ ਵਿਚ 1.65 ਤੋਂ ਵੱਧ ਲੋਕਾਂ ਨੇ ਦੂਸਰੇ ਥਾਂਈਂ ਪਨਾਹ ਲਈ ਹੈ।
ਭਾਰਤ ਦੇ ਕਈ ਹੋਰ ਰਾਜਾਂ ਵਿੱਚ ਵੀ ਹੜ੍ਹਾਂ ਦੇ ਕਾਰਨ ਸਥਿਤੀ ਗੰਭੀਰ ਹੋਈ ਪਈ ਹੈ ਤੇ ਰਾਜ ਅਤੇ ਕੇਂਦਰ ਦੀਆਂ ਸਰਕਾਰਾਂ ਆਮ ਲੋਕਾਂ ਦੀਆਂ ਮੁਸ਼ਕਲਾਂ ਘੱਟ ਕਰਨ ਦੇ ਯਤਨ ਕਰ ਰਹੀਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ