Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਇਮਰਾਨ ਨੇ ਕਸ਼ਮੀਰ ਵਿੱਚ ਆਬਾਦੀ ਦੇ ਅੰਕੜੇ ਵਿਗਾੜਨ ਦਾ ਦੋਸ਼ ਵੀ ਲਾ ਧਰਿਆ

August 12, 2019 09:49 AM

ਇਸਲਾਮਾਬਾਦ, 11 ਅਗਸਤ, (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੀ ਧਾਰਾ 370 ਖਤਮ ਕਰਨ ਬਾਰੇ ਭਾਰਤ ਸਰਕਾਰ ਦੇ ਕਦਮਤੋਂਦੁਖੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੋਸ਼ਲ ਮੀਡੀਏ ਵਿੱਚ ਫਿਰਗ਼ੁਬਾਰ ਕੱਢਿਆ ਅਤੇ ਕਿਹਾ ਹੈ ਕਿ ਕਸ਼ਮੀਰ ਵਿੱਚ ਇਕ ਵਿਸ਼ੇਸ਼ਧਰਮ ਦੇ ਲੋਕਾਂ ਨੂੰ ਸਮਾਪਤ ਕਰਕੇ ਓਥੇ ਆਬਾਦੀ ਅੰਕੜੇ ਵਿਗਾੜਨ ਦਾ ਯਤਨ ਕੀਤਾ ਜਾ ਰਿਹਾ ਹੈ। ਖਾਨ ਨੇ ਇੱਕ ਵਾਰ ਫਿਰ ਆਰ ਐੱਸ ਐੱਸ ਉੱਤੇ ਨਿਸ਼ਾਨਾ ਲਾਇਆ ਅਤੇ ਕਿਹਾ ਕਿ ਸੰਘ ਦੀ ਸੋਚਣੀ ਨਾਜ਼ੀ ਵਿਚਾਰਧਾਰਾ ਨਾਲ ਮਿਲਦੀ ਹੈ ਅਤੇ ਇਹ ਕਸ਼ਮੀਰ ਤਕ ਸੀਮਤ ਨਹੀਂ ਰਹੇਗੀ।
ਟਵਿਟਰ ਹੈਂਡਲਦੀ ਵਰਤੋਂ ਕਰਦੇ ਹੋਏ ਇਮਰਾਨ ਖ਼ਾਨ ਨੇ ਇਹ ਦੋਸ਼ ਲਾਇਆ ਹੈ ਕਿ ਕਸ਼ਮੀਰ ਵਿੱਚ ਇਕ ਧਰਮ ਵਿਸ਼ੇਸ਼ ਵਿੱਚ ਵਿਸ਼ਵਾਸ ਰੱਖਦੇ ਲੋਕਾਂ ਨੂੰ ਖਤਮ ਕਰਕੇ ਓਥੋਂ ਦੀ ਆਬਾਦੀ ਦੀ ਅੰਕੜਾ ਵਿਗਾੜਨ ਦਾ ਯਤਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਡਰ ਹੈ ਕਿ ਨਾਜ਼ੀਆਂ ਦੀ ਆਰੀਆ ਸ੍ਰੇਸ਼ਠਤਾ ਵਾਂਗ ਹਿੰਦੂ ਸ੍ਰੇਸ਼ਠਤਾ ਦੀ ਸੰਘ ਵਿਚਾਰਧਾਰਾ ਕਸ਼ਮੀਰ ਤਕ ਸੀਮਤ ਨਹੀਂ ਰਹੇਗੀ, ਪਹਿਲਾਂ ਭਾਰਤ ਵਿੱਚ ਮੁਸਲਮਾਨਾਂ ਦਾ ਦਮਨ ਕੀਤਾ ਜਾਵੇਗਾ ਤੇ ਫਿਰ ਪਾਕਿਸਤਾਨ ਨੂੰ ਨਿਸ਼ਾਨਾ ਬਣਾਇਆ ਜਾਵੇਗਾ।ਇਮਰਾਨ ਖਾਨ ਨੇ ਜੰਮੂ-ਕਸ਼ਮੀਰਬਾਰੇ ਭਾਰਤ ਸਰਕਾਰ ਦੇ ਫ਼ੈਸਲਿਆਂ ਨੂੰ ਹਿਟਲਰ ਦੇ ਫੈਸਲਿਆਂ ਦਾ ਹਿੰਦੂ ਐਡੀਸ਼ਨ ਦੱਸਿਆ ਹੈ, ਜਿਸ ਵਿਚ ਜਰਮਨਾਂ ਦੀ ਵਧ ਰਹੀ ਆਬਾਦੀ ਲਈ ਜ਼ਮੀਨ ਦੇ ਹਿੱਸੇ ਉੱਤੇ ਕਬਜ਼ਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿੱਚਜ਼ੁਲਮ ਤੇ ਕਤਲੇਆਮ ਹੋ ਰਿਹਾ ਹੈ ਤੇ ਇਹ ਸੰਘ ਦੀ ਨਾਜ਼ੀਵਾਦੀ ਸੋਚਣੀ ਦੇ ਅਨੁਸਾਰ ਕੀਤਾ ਜਾ ਰਿਹਾ ਹੈ। ਇਮਰਾਨ ਨੇ ਟਵੀਟ ਦੇ ਅੰਤ ਵਿਚ ਪੁੱਛਿਆ ਕਿ ਕੀ ਦੁਨੀਆ ਇਹ ਸਭ ਦੇਖਦੀ ਰਹੇਗੀ ਤੇ ਉਸੇ ਤਰ੍ਹਾਂ ਤੁਸ਼ਟੀਕਰਨ ਕਰਦੀ ਰਹੇਗੀ, ਜਿਸ ਤਰ੍ਹਾਂ ਹਿਟਲਰ ਦਾ ਮਿਊਨਖ ਵਿਚ ਕੀਤਾ ਗਿਆ ਸੀ?

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ