Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਜਮਹੂਰੀਅਤ ਪੱਖੀ ਮੁਜ਼ਾਹਰਿਆਂ ਕਾਰਨ ਹਾਂਗ ਕਾਂਗ ਦੇ ਏਅਰਪੋਰਟ ਨੂੰ ਕੀਤਾ ਗਿਆ ਬੰਦ

August 12, 2019 06:16 PM

ਸਾਰੀਆਂ ਉਡਾਨਾਂ ਕੀਤੀਆਂ ਗਈਆਂ ਰੱਦ

ਹਾਂਗ ਕਾਂਗ, 12 ਅਗਸਤ (ਪੋਸਟ ਬਿਊਰੋ) : ਸੋਮਵਾਰ ਦੁਪਹਿਰ ਨੂੰ ਹਾਂਗ ਕਾਂਗ ਦੇ ਜਮਹੂਰੀਅਤ ਪੱਖੀ ਹਜ਼ਾਰਾਂ ਮੁਜ਼ਾਹਰਾਕਾਰੀਆਂ ਵੱਲੋਂ ਦੁਨੀਆ ਦੇ ਸੱਭ ਤੋਂ ਮਸ਼ਰੂਫ ਰਹਿਣ ਵਾਲੇ ਏਅਰਪੋਰਟਸ ਵਿੱਚੋਂ ਇੱਕ ਅੰਦਰ ਦਾਖਲ ਹੋਣ ਤੋਂ ਬਾਅਦ ਸਾਰੀਆਂ ਉਡਾਨਾਂ ਰੱਦ ਕਰ ਦਿੱਤੀਆਂ ਗਈਆਂ।
ਹਾਂਗ ਕਾਂਗ ਦੇ ਇੰਟਰਨੈਸ਼ਨਲ ਏਅਰਪੋਰਟ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਆਖਿਆ ਗਿਆ ਕਿ ਇਸ ਤਰ੍ਹਾਂ ਦੇ ਮੁਜ਼ਾਹਰੇ ਕਾਰਨ ਸੱਚਮੁੱਚ ਏਅਰਪੋਰਟ ਦੀ ਕਾਰਵਾਈ ਵਿੱਚ ਵਿਘਨ ਪਿਆ ਹੈ। ਜਮਹੂਰੀਅਤ ਪੱਖੀ ਸੁਧਾਰਾਂ ਅਤੇ ਪੁਲਿਸ ਦੀ ਕਾਰਵਾਈ ਦੀ ਜਾਂਚ ਦੀ ਮੰਗ ਨੂੰ ਲੈ ਕੇ ਹਾਂਗ ਕਾਂਗ ਵਿੱਚ ਦੋ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਮੁਜ਼ਾਹਰੇ ਚੱਲ ਰਹੇ ਸਨ। ਮੁਜ਼ਾਹਰਾਕਾਰੀਆਂ ਤੇ ਪੁਲਿਸ ਵੱਲੋਂ ਵੱਖ ਵੱਖ ਹੱਥਕੰਢੇ ਅਪਣਾਏ ਜਾ ਰਹੇ ਸਨ।
ਬੀਜਿੰਗ ਵਿੱਚ ਕੈਬਨਿਟਸ ਹਾਂਗ ਕਾਂਗ ਤੇ ਮਕਾਓ ਅਫੇਅਰਜ਼ ਆਫਿਸ ਵੱਲੋਂ ਜਾਰੀ ਬਿਆਨ ਵਿੱਚ ਆਖਿਆ ਗਿਆ ਹੈ ਕਿ ਹਾਂਗ ਕਾਂਗ ਵਿਚਲੇ ਹਾਲਾਤ ਹੁਣ ਅੱਤਵਾਦ ਨਾਲ ਮੇਲ ਖਾਣ ਲੱਗੇ ਹਨ ਤੇ ਇਸ ਨਾਲ ਹਾਂਗ ਕਾਂਗ ਦੀ ਆਬਾਦੀ ਨੂੰ ਵੀ ਖਤਰਾ ਖੜ੍ਹਾ ਹੋ ਗਿਆ ਹੈ। ਬੁਲਾਰੇ ਯੈਂਗ ਗੁਆਂਗ ਨੇ ਆਖਿਆ ਕਿ ਕਿਸੇ ਨਾ ਕਿਸੇ ਨੂੰ ਤਾਂ ਇਸ ਤਰ੍ਹਾਂ ਦੀਆਂ ਹਿੰਸਕ ਗਤੀਵਿਧੀਆਂ ਦੇ ਸਬੰਧ ਵਿੱਚ ਸਖ਼ਤ ਕਾਰਵਾਈ ਕਰਨੀ ਹੀ ਹੋਵੇਗੀ। ਇਸ ਦੌਰਾਨ ਕਿਸੇ ਤਰ੍ਹਾਂ ਦਾ ਰਹਿਮ ਨਹੀਂ ਕਰਨਾ ਚਾਹੀਦਾ।
ਜਿਨ੍ਹਾਂ ਜਹਾਜ਼ਾਂ ਉੱਤੇ ਲੋਕ ਸਵਾਰ ਹੋਣੇ ਸ਼ੁਰੂ ਹੋ ਗਏ ਸਨ ਜਾਂ ਜਿਨ੍ਹਾਂ ਨੂੰ ਲੈਂਡਿੰਗ ਲਈ ਇਜਾਜ਼ਤ ਦੇ ਦਿੱਤੀ ਗਈ ਸੀ ਸਿਰਫ ਉਨ੍ਹਾਂ ਨੂੰ ਹੀ ਏਅਰਪੋਰਟ ਦੇ ਰਨਵੇਅਜ਼ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਗਈ। ਬਾਕੀ ਸਾਰੀਆਂ ਉਡਾਨਾਂ ਦਿਨ ਭਰ ਲਈ ਰੱਦ ਕਰ ਦਿੱਤੀਆਂ ਗਈਆਂ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ