Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਸੁਪਰੀਮ ਕੋਰਟ ਨੇ ਅਮਰਪਾਲੀ ਦੀਆਂ ਨੌਂ ਜਾਇਦਾਦਾਂ ਸੀਲ ਕਰਨ ਦਾ ਹੁਕਮ ਚਾੜ੍ਹਿਆ

October 12, 2018 07:56 AM

ਨਵੀਂ ਦਿੱਲੀ, 11 ਅਕਤੂਬਰ (ਪੋਸਟ ਬਿਊਰੋ)- ਅਮਰਪਾਲੀ ਗਰੁੱਪ ਦੀਆਂ ਨੌਂ ਜਾਇਦਾਦਾਂ ਨੂੰ ਸੁਪਰੀਮ ਕੋਰਟ ਨੇ ਸੀਲ ਕਰਨ ਦਾ ਆਦੇਸ਼ ਜਾਰੀ ਕਰ ਦਿੱਤਾ ਹੈ, ਜਿਥੇ ਗਰੁੱਪ ਦੀਆਂ 46 ਕੰਪਨੀਆਂ ਦੇ ਦਸਤਾਵੇਜ਼ ਰੱਖੇ ਹੋ ਸਕਦੇ ਹਨ। ਕੋਰਟ ਨੇ ਜਾਇਦਾਦਾਂ ਸੀਲ ਕਰਕੇ ਚਾਬੀ ਸੁਪਰੀਮ ਕੋਰਟ ਦੇ ਰਜਿਸਟਰਾਰ ਨੂੰ ਦੇਣ ਦਾ ਆਦੇਸ਼ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਜਿਹੜੀਆਂ ਜਾਇਦਾਦਾਂ ਸੀਲ ਕੀਤੀਆਂ ਜਾਣਗੀਆਂ ਉਨ੍ਹਾਂ 'ਚ ਸੱਤ ਜਾਇਦਾਦਾਂ ਨੋਇਡਾ ਅਤੇ ਗ੍ਰੇਟਰ ਨੋਇਡਾ ਵਿੱਚ ਹਨ, ਜਦ ਕਿ ਦੋ ਜਾਇਦਾਦਾਂ ਬਿਹਾਰ ਵਿੱਚ ਹਨ। ਵਰਨਣ ਯੋਗ ਹੈ ਕਿ ਇੱਕ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਫੋਰੈਂਸਿਕ ਆਡਿਟ ਲਈ ਗਰੁੱਪ ਦੀਆਂ 46 ਕੰਪਨੀਆਂ ਦੇ ਸਾਰੇ ਦਸਤਾਵੇਜ਼ ਪੇਸ਼ ਨਾ ਕਰਨ ਉਤੇ ਇਸ ਕੰਪਨੀ ਦੇ ਤਿੰਨ ਡਾਇਰੈਕਟਰਾਂ ਅਨਿਲ ਕੁਮਾਰ ਸ਼ਰਮਾ, ਸ਼ਿਵ ਪ੍ਰਿਆ ਅਤੇ ਅਜੈ ਕੁਮਾਰ ਨੂੰ ਹਿਰਾਸਤ 'ਚ ਭੇਜ ਦਿੱਤਾ ਸੀ। ਕੋਰਟ ਨੇ ਕਿਹਾ ਸੀ ਕਿ ਜਦੋਂ ਤੱਕ ਇਹ ਤਿੰਨ ਡਾਇਰੈਕਟਰ ਕੰਪਨੀ ਤੋਂ ਸਾਰੇ ਦਸਤਾਵੇਜ਼ ਪੇਸ਼ ਨਹੀਂ ਕਰਦੇ, ਉਦੋਂ ਤੱਕ ਪੁਲਸ ਹਿਰਾਸਤ 'ਚ ਰਹਿਣਗੇ। ਕੱਲ੍ਹ ਤਿੰਨਾਂ ਡਾਇਰੈਕਟਰਾਂ ਨੇ ਅਰਜ਼ੀ ਦਾਖਲ ਕਰਕੇ ਕੋਰਟ ਤੋਂ ਹੁਕਮ ਸਪੱਸ਼ਟ ਕਰਨ ਦੀ ਮੰਗ ਕੀਤੀ ਅਤੇ ਨਾਲ ਕਿਹਾ ਸੀ ਕਿ ਕੋਰਟ ਨੇ ਉਨ੍ਹਾਂ ਨੂੰ ਪੁਲਸ ਹਿਰਾਸਤ 'ਚ ਰੱਖਣ ਲਈ ਕਿਹਾ ਹੈ, ਪਰ ਪੁਲਸ ਨੇ ਉਨ੍ਹਾਂ ਨੂੰ ਥਾਣੇ ਦੇ ਲਾਕਅਪ ਵਿੱਚ ਬੰਦ ਕਰ ਰੱਖਿਆ ਹੈ। ਪੁਲਸ ਨੂੰ ਆਦੇਸ਼ ਦਿੱਤਾ ਜਾਵੇ ਕਿ ਉਹ ਉਨ੍ਹਾਂ ਨੂੰ ਲਾਕਅਪ ਦੀ ਬਜਾਏ ਥਾਣੇ ਵਿੱਚ ਰੱਖੇ। ਇਸ ਤੋਂ ਇਲਾਵਾ ਤਿੰਨਾਂ ਡਾਇਰੈਕਟਰਾਂ ਨੇ ਸਾਰੇ ਦਸਤਾਵੇਜ਼ ਸੌਂਪਣ ਦੀ ਗੱਲ ਕਹਿ ਕੇ ਨੌਂ ਜਾਇਦਾਦਾਂ ਦੀ ਸੂਚੀ ਕੋਰਟ ਨੂੰ ਸੌਂਪੀ ਤੇ ਕਿਹਾ ਸੀ ਕਿ ਇਨ੍ਹਾਂ ਥਾਵਾਂ 'ਤੇ ਕੰਪਨੀ ਦੇ ਸਾਰੇ ਦਸਤਾਵੇਜ਼ ਰੱਖੇ ਹਨ। ਇਨ੍ਹਾਂ ਜਾਇਦਾਦਾਂ ਤੋਂ ਦਸਤਾਵੇਜ਼ ਲੈ ਕੇ ਇਨ੍ਹਾਂ ਨੂੰ ਸੀਲ ਕੀਤਾ ਜਾਵੇ ਕਿਉਂਕਿ ਪੁਲਸ ਨੂੰ ਨਹੀਂ ਪਤਾ ਕਿਹੜੇ ਦਸਤਾਵੇਜ਼ ਚਾਹੀਦੇ ਹਨ। ਇਸ ਲਈ ਦਸਤਾਵੇਜ਼ ਪੁਲਸ ਨੂੰ ਸੌਂਪਣ ਦੇ ਆਦੇਸ਼ 'ਤੇ ਅਮਲ ਕਰਨ ਨਾਲ ਉਹ ਅਣਮਿੱਥੇ ਕਾਲ ਤੱਕ ਹਿਰਾਸਤ 'ਚ ਰਹਿਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼