Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਪਰਵਾਸੀਆਂ ਲਈ ਕਾਨੂੰਨੀ ਸਹਾਇਤਾ ਵਿੱਚ ਫੋਰਡ ਵੱਲੋਂ ਕੀਤੀ ਕਟੌਤੀ ਦੀ ਟਰੂਡੋ ਵੱਲੋਂ ਨਿਖੇਧੀ

August 13, 2019 07:18 AM

· ਟਰੂਡੋ ਵੱਲੋਂ ਰਫਿਊਜੀ ਤੇ ਇਮੀਗ੍ਰੇਸ਼ਨ ਮਾਮਲਿਆਂ ਲਈ ਕਾਨੂੰਨੀ ਮਦਦ ਵਾਸਤੇ 26.8 ਮਿਲੀਅਨ ਡਾਲਰ ਦਾ ਐਲਾਨ


ਓਨਟਾਰੀਓ, 12 ਅਗਸਤ (ਪੋਸਟ ਬਿਊਰੋ) : ਸੋਮਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਰਫਿਊਜੀ ਤੇ ਇਮੀਗ੍ਰੇਸ਼ਨ ਮਾਮਲਿਆਂ ਲਈ ਇੱਕਵਾਰਗੀ ਕਾਨੂੰਨੀ ਮਦਦ ਵਾਸਤੇ 26.8 ਮਿਲੀਅਨ ਡਾਲਰ ਦਾ ਐਲਾਨ ਕੀਤਾ ਗਿਆ।
ਉਨ੍ਹਾਂ ਆਖਿਆ ਕਿ ਅਸੀਂ ਇਸ ਸਾਲ 26.8 ਮਿਲੀਅਨ ਡਾਲਰ ਨਿਵੇਸ਼ ਕਰਕੇ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਓਨਟਾਰੀਓ ਵਿੱਚ ਇਮੀਗ੍ਰੈਂਟਸ ਤੇ ਰਫਿਊਜੀਜ਼ ਨੂੰ ਕਾਨੂੰਨੀ ਸਹਾਇਤਾ ਸਬੰਧੀ ਸੇਵਾਵਾਂ ਮਿਲਦੀਆਂ ਰਹਿਣ। ਟੋਰਾਂਟੋ ਵਿੱਚ ਪਾਰਕਡੇਲ ਇੰਟਰਕਲਚਰਲ ਐਸੋਸਿਏਸ਼ਨ ਦੇ ਟੂਰ ਦੌਰਾਨ ਟਰੂਡੋ ਨੇ ਇਹ ਐਲਾਨ ਕੀਤਾ। ਇੱਕ ਪ੍ਰੈੱਸ ਰਲੀਜ਼ ਅਨੁਸਾਰ ਇਸ ਫੰਡ ਨੂੰ ਵੰਡ ਕੇ ਮੁਹੱਈਆ ਕਰਵਾਇਆ ਜਾਵੇਗਾ। ਇਨ੍ਹਾਂ ਫੰਡਾਂ ਵਿੱਚੋਂ ਓਨਟਾਰੀਓ ਨੂੰ 25.7 ਮਿਲੀਅਨ, ਬ੍ਰਿਟਿਸ਼ ਕੋਲੰਬੀਆ ਨੂੰ 1.16 ਮਿਲੀਅਨ ਤੇ ਮੈਨੀਟੋਬਾ ਨੂੰ 0.02 ਮਿਲੀਅਨ ਫੰਡ ਮੁਹੱਈਆ ਕਰਵਾਏ ਜਾਣਗੇ।
ਇਨ੍ਹਾਂ ਫੰਡਾਂ ਦਾ ਐਲਾਨ ਉਸ ਸਮੇਂ ਕੀਤਾ ਗਿਆ ਜਦੋਂ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਸਾਲਾਨਾ ਬਜਟ ਵਿੱਚ ਇਨ੍ਹਾਂ ਸੇਵਾਵਾਂ ਵਿੱਚ ਕਟੌਤੀਆਂ ਦਾ ਐਲਾਨ ਕੀਤਾ ਸੀ। ਫੋਰਡ ਵੱਲੋਂ ਬਹਾਰ ਵਿੱਚ ਪੇਸ਼ ਬਜਟ ਵਿੱਚ ਓਨਟਾਰੀਓ ਦੀ ਲੀਗਲ ਏਡ ਦੇ ਬਜਟ ਨੂੰ 30 ਫੀ ਸਦੀ ਤੱਕ ਵਾਢਾ ਲਾਉਣ ਦੀ ਗੱਲ ਆਖੀ ਗਈ ਸੀ। ਇਨ੍ਹਾਂ ਵਿੱਚ ਰਫਿਊਜੀ ਤੇ ਇਮੀਗ੍ਰੇਸ਼ਨ ਲਾਅ ਸੇਵਾਵਾਂ ਲਈ ਫੰਡਿੰਗ ਖ਼ਤਮ ਕਰਨ ਦਾ ਫੈਸਲਾ ਵੀ ਸ਼ਾਮਲ ਸੀ। ਫੋਰਡ ਦੇ ਇਸ ਕਦਮ ਦਾ ਰਫਿਊਜੀ ਵਕੀਲਾਂ ਤੇ ਹਮਾਇਤੀਆਂ ਵੱਲੋਂ ਵਿਰੋਧ ਕੀਤਾ ਗਿਆ ਸੀ। ਇਹ ਵੀ ਆਖਿਆ ਗਿਆ ਸੀ ਕਿ ਇਸ ਨਾਲ ਪਰਵਾਸੀਆਂ ਦੇ ਹਿਤਾਂ ਦਾ ਨੁਕਸਾਨ ਹੋਵੇਗਾ। ਇਮੀਗ੍ਰੇਸ਼ਨ ਐਂਡ ਰਫਿਊਜੀ ਬੋਰਡ ਨੇ ਵੀ ਇਹ ਆਖਿਆ ਸੀ ਕਿ ਇਸ ਨਾਲ ਉਨ੍ਹਾਂ ਦੇ ਕੇਸ ਮੱਠੇ ਪੈ ਜਾਣਗੇ।
ਸੋਮਵਾਰ ਨੂੰ ਕੀਤੇ ਗਏ ਇਸ ਐਲਾਨ ਦੌਰਾਨ ਟਰੂਡੋ ਨੇ ਫੋਰਡ ਵੱਲੋਂ ਕੀਤੀਆਂ ਇਨ੍ਹਾਂ ਕਟੌਤੀਆਂ ਦੀ ਨੁਕਤਾਚੀਨੀ ਵੀ ਕੀਤੀ। ਉਨ੍ਹਾਂ ਆਖਿਆ ਕਿ ਅੱਜ ਅਸੀਂ ਇਸ ਲਈ ਇੱਥੇ ਇੱਕਠੇ ਹੋਏ ਹਾਂ ਕਿ ਇੱਕ ਹੋਰ ਕੰਜ਼ਰਵੇਟਿਵ ਸਰਕਾਰ, ਡੱਗ ਫੋਰਡ ਸਰਕਾਰ ਨੇ ਬਹੁਤ ਹੀ ਕਮਜ਼ੋਰ ਵਰਗ ਨੂੰ ਅਹਿਮ ਸੇਵਾਵਾਂ ਦੇਣ ਤੋਂ ਮੂੰਹ ਮੋੜ ਲਿਆ ਹੈ। ਟਰੂਡੋ ਨੇ ਆਖਿਆ ਕਿ ਉਹ ਡੱਗ ਫੋਰਡ ਵੱਲੋਂ ਇਸ ਤਰ੍ਹਾਂ ਆਪਣਾ ਪੱਲਾ ਝਾੜ ਲਏ ਜਾਣ ਤੋਂ ਬਹੁਤ ਪਰੇਸ਼ਾਨ ਹਨ। ਉਨ੍ਹਾਂ ਆਖਿਆ ਕਿ ਇਸ ਫੈਸਲੇ ਤੋਂ ਕੈਨੇਡੀਅਨ ਵੀ ਬਹੁਤੇ ਖੁਸ਼ ਨਹੀਂ ਹੋਣਗੇ। ਕੰਜ਼ਰਵੇਟਿਵ ਸਿਆਸਤਦਾਨ ਇਹ ਦਾਅਵਾ ਕਰਦੇ ਨਹੀਂ ਥੱਕਦੇ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਲਈ ਹੈ ਪਰ ਉਹ ਕਮਜ਼ੋਰ ਲੋਕਾਂ ਲਈ ਸੇਵਾਵਾਂ ਵਿੱਚ ਕਟੌਤੀਆਂ ਕਰਕੇ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਰਹੇ ਹਨ।
ਇਸ ਦੌਰਾਨ ਓਨਟਾਰੀਓ ਦੇ ਅਟਾਰਨੀ ਜਨਰਲ ਡੱਗ ਡਾਊਨੀ ਨੇ ਤਰਕ ਦਿੱਤਾ ਕਿ ਇਮੀਗ੍ਰੇਸ਼ਨ ਫੈਡਰਲ ਸਰਕਾਰ ਦੀ ਜਿ਼ੰਮੇਵਾਰੀ ਹੈ ਇਸ ਲਈ ਓਟਵਾ ਨੂੰ ਇਹ ਖਰਚਾ ਵੰਡਾਉਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਓਨਟਾਰੀਓ ਨੂੰ ਹੋਰਨਾਂ ਪ੍ਰੋਵਿੰਸਾਂ ਵਾਂਗ ਇਮੀਗ੍ਰੈਂਟਸ ਲਈ ਲੀਗਲ ਏਡ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਫੰਡ ਹਾਸਲ ਨਹੀਂ ਹੋ ਰਹੇ। ਹੋਰਨਾਂ ਪ੍ਰੋਵਿੰਸਾਂ ਨੂੰ ਇਸ ਮਕਸਦ ਲਈ 90 ਫੀ ਸਦੀ ਫੰਡ ਹਾਸਲ ਹੁੰਦਾ ਹੈ ਪਰ ਓਨਟਾਰੀਓ ਨੂੰ ਸਿਰਫ 35 ਫੀ ਸਦੀ ਫੰਡ ਨਾਲ ਹੀ ਗੁਜ਼ਾਰਾ ਕਰਨਾ ਪੈਂਦਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ