Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਕਰਾਚੀ ਵਿੱਚ ਮੀਕਾ ਸਿੰਘ ਦੇ ਪ੍ਰੋਗਰਾਮ ਨਾਲ ਵਿਵਾਦ ਛਿੜਿਆ

August 13, 2019 09:55 AM

ਕਰਾਚੀ, 12 ਅਗਸਤ (ਪੋਸਟ ਬਿਊਰੋ)- ਉਘੇ ਭਾਰਤੀ ਗਾਇਕ ਮੀਕਾ ਸਿੰਘ ਵੱਲੋਂ ਕਰਾਚੀ ਦੇ ਅਰਬਪਤੀ ਦੀ ਬੇਟੀ ਦੇ ਵਿਆਹ ਵਿੱਚ ਪ੍ਰੋਗਰਾਮ ਪੇਸ਼ ਕਰਨ ਤੋਂ ਵਿਵਾਦ ਪੈਦਾ ਹੋ ਗਿਆ ਹੈ।
ਦੱਸਿਆ ਜਾਂਦਾ ਹੈ ਕਿ ਇਹ ਅਰਬਪਤੀ ਪਾਕਿਸਤਾਨ ਦੇ ਸਾਬਕਾ ਫੌਜੀ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਦਾ ਨੇੜੂ ਹੈ। ਜੰਮੂ ਕਸ਼ਮੀਰ ਵਿੱਚ ਧਾਰਾ 370 ਖਤਮ ਕੀਤੇ ਜਾਣ ਤੋਂ ਨਾਰਾਜ਼ ਹੋਏ ਪਾਕਿਸਤਾਨ ਨੇ ਭਾਰਤ ਨਾਲ ਆਪਣੇ ਕੂਟਨੀਤਕ ਰਿਸ਼ਤੇ ਘਟਾ ਦਿੱਤੇ ਹਨ। ਇੱਕ ਅਖਬਾਰ ਦੀ ਖਬਰ ਮੁਤਾਬਕ 42 ਸਾਲਾ ਮੀਕਾ ਆਪਣੇ ਗਰੁੱਪ ਨਾਲ ਰਸੂਖ ਵਾਲੇ ਅਰਬਪਤੀ ਦੀ ਬੇਟੀ ਦੇ ਵਿਆਹ ਵਿੱਚ ਪ੍ਰੋਗਰਾਮ ਪੇਸ਼ ਕਰਨ ਆਇਆ ਸੀ। ਉਸ ਨੇ ਅੱਠ ਅਗਸਤ ਨੂੰ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿੱਚ ਸ਼ਾਮਲ ਹੋਏ ਲੋਕਾਂ ਵੱਲੋਂ ਸੋਸ਼ਲ ਮੀਡੀਆ 'ਤੇ ਵੀਡੀਓ ਅਪਲੋਡ ਕਰਨ ਨਾਲ ਪਾਕਿਸਤਾਨ ਵਿੱਚ ਉਸ ਦੀ ਮੌਜੂਦਗੀ ਦਾ ਪਤਾ ਲੱਗਾ। ਵਿਰੋਧੀ ਧਿਰ ਪਾਕਿਸਤਾਨ ਪੀਪਲਜ਼ ਪਾਰਟੀ ਦੇ ਆਗੂ ਸਈਦ ਖੁਰਸ਼ੀਦ ਨੇ ਕਿਹਾ ਕਿ ਸਰਕਾਰ ਨੂੰ ਇਹ ਪਤਾ ਲਾਉਣਾ ਚਾਹੀਦਾ ਹੈ ਕਿ ਭਾਰਤੀ ਗਾਇਕ ਅਤੇ ਉਸ ਦੇ 14 ਮੈਂਬਰੀ ਗਰੁੱਪ ਨੂੰ ਸੁਰੱਖਿਆ ਬਾਰੇ ਕਿਸ ਨੇ ਪ੍ਰਵਾਨਗੀ ਦਿੱਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਭਾਰਤੀ ਫਿਲਮਾਂ, ਨਾਟਕਾਂ ਅਤੇ ਪ੍ਰੋਗਰਾਮ 'ਤੇ ਰੋਕ ਲੱਗੀ ਹੋਈ ਹੈ ਅਤੇ ਜੇ ਰੋਕ ਤੋਂ ਪਹਿਲਾਂ ਉਸ ਨੂੰ ਵੀਜ਼ਾ ਮਿਲਿਆ ਸੀ ਤਾਂ ਉਹ ਰੱਦ ਹੋਣਾ ਚਾਹੀਦਾ ਸੀ। ਕਿਹਾ ਜਾ ਰਿਹਾ ਹੈ ਕਿ ਲਾੜਾ ਮੀਕੇ ਦਾ ਵੱਡਾ ਪ੍ਰਸ਼ੰਸਕ ਹੈ ਅਤੇ ਉਹ ਉਸ ਦਾ ਲਾਈਵ ਪ੍ਰੋਗਰਾਮ ਵੇਖਣਾ ਚਾਹੁੰਦਾ ਸੀ। ਉਸ ਦੀ ਇੱਛਾ ਕਾਰਨ ਹੀ ਕੁੜੀ ਵਾਲਿਆਂ ਨੇ ਉਸ ਨੂੰ ਵੀਜ਼ਾ ਦਿਵਾਇਆ ਅਤੇ ਸੁਰੱਖਿਆ ਦਾ ਪ੍ਰਬੰਧ ਕੀਤਾ ਸੀ। ਮੀਕਾ ਨੂੰ ਲਗਭਗ 150,000 ਅਮਰੀਕੀ ਡਾਲਰਾਂ ਦਾ ਭੁਗਤਾਨ ਕੀਤਾ ਗਿਆ। ਉਸ ਦੇ ਪ੍ਰੋਗਰਾਮ ਕਾਰਨ ਉਸ ਦੇ ਭਾਰਤੀ ਪ੍ਰਸ਼ੰਸਕ ਵੀ ਖਫ਼ਾ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ