Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਸਾਊਦੀ ਅਰਬ ਦੇ ਗੱਠਜੋੜ ਨੇ ਅਦਨ ਵਿੱਚ ਹਵਾਈ ਹਮਲੇ ਕੀਤੇ

August 13, 2019 09:57 AM

ਅਦਨ, 12 ਅਗਸਤ (ਪੋਸਟ ਬਿਊਰੋ)- ਸਾਊਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਫੌਜ ਨੇ ਯਮਨ ਦੇ ਬੰਦਰਗਾਹ ਵਾਲੇ ਸ਼ਹਿਰ ਅਦਨ ਦੇ ਇਕ ਫੌਜੀ ਟਿਕਾਣੇ 'ਤੇ ਕੱਲ੍ਹ ਹਵਾਈ ਹਮਲੇ ਕੀਤੇ, ਜਿਨ੍ਹਾਂ ਦਾ ਮਕਸਦ ਯਮਨ ਦੀ ਸਰਕਾਰ ਦੇ ਖਿਲਾਫ ਤਖਤਾ ਪਲਟ ਦੀ ਕੋਸ਼ਿਸ਼ ਨੂੰ ਨਾਕਾਮ ਕਰਨਾ ਦੱਸਿਆ ਗਿਆ ਹੈ।
ਯਮਨ ਦੀ ਸਰਕਾਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਹਮਲੇ ਨਾਲ ਯੂ ਏ ਈ ਦੀ ਹਮਾਇਤ ਵਾਲੇ ਇੱਕ ਵੱਖਵਾਦੀ ਧੜੇ ਸਦਰਨ ਟਰਾਂਜੀਸ਼ਨਲ ਕੌਂਸਲ (ਐਸ ਟੀ ਸੀ) ਦੀ ਯਮਨ ਦੇ ਰਾਸ਼ਟਰਪਤੀ ਭਵਨ ਅਤੇ ਫੌਜੀ ਟਿਕਾਣੇ 'ਤੇ ਕਬਜ਼ੇ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਐਸ ਟੀ ਸੀ ਨੇ ਇਸ ਹਵਾਈ ਹਮਲੇ ਤੋਂ ਬਾਅਦ ਆਪਣੀ ਫੌਜ ਵਾਪਸ ਬੁਲਾਉਣ ਦੀ ਗੱਲ ਸਵੀਕਾਰ ਕੀਤੀ ਹੈ। ਯੂ ਐਨ ਦੇ ਮੁਤਾਬਕ ਯਮਨ ਵਿੱਚ ਬੀਤੇ ਵੀਰਵਾਰ ਤੋਂ ਸ਼ੁਰੂ ਹੋਈ ਤਾਜ਼ਾ ਜੰਗ 'ਚ 40 ਲੋਕ ਮਾਰੇ ਗਏ ਅਤੇ 260 ਜ਼ਖਮੀ ਹੋਏ ਹਨ। ਸਾਊਦੀ ਅਰਬ ਦੇ ਹਮਾਇਤੀ ਰਾਸ਼ਟਰਪਤੀ ਆਬਿਦਰੱਬੂ ਮੰਸੂਰ ਹਾਦੀ ਦੀ ਸਰਕਾਰ ਨੇ ਯੂ ਏ ਈ ਉੱਤੇ ਐਸ ਟੀ ਸੀ ਰਾਹੀਂ ਤਖਤਾ ਪਲਟਣ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਹੈ।
ਅਦਨ ਦੀ ਇਸ ਲੜਾਈ ਨਾਲ ਵੱਖਵਾਦੀਆਂ ਅਤੇ ਯਮਨ ਸਰਕਾਰ ਦੀ ਵਫਾਦਾਰ ਫੌਜ ਵਿਚਾਲੇ ਦੀ ਵਿਰੋਧ ਬਾਹਰ ਆ ਗਿਆ ਹੈ। ਦੋਵੇਂ ਇਸ ਤੋਂ ਪਹਿਲਾਂ ਰਾਜਧਾਨੀ ਸਨਾ ਉਤੇ ਕਬਜ਼ਾ ਜਮਾਈ ਬੈਠੇ ਈਰਾਨ ਹਮਾਇਤੀ ਹਾਉਦੀ ਬਾਗੀਆਂ ਦੇ ਖਿਲਾਫ ਮਿਲ ਕੇ ਲੜ ਚੁੱਕੇ ਹਨ। ਸਾਊਦੀ ਅਰਬ ਦੇ ਉਪ ਰੱਖਿਆ ਮੰਤਰੀ ਖਾਲਿਦ ਬਿਨ ਸਲਮਾਨ ਨੇ ਇਸ ਲੜਾਈ ਨੂੰ ਤੁਰੰਤ ਖਤਮ ਕਰਨ ਦੇ ਆਦੇਸ਼ ਦਿੱਤੇ ਹਨ। ਯੂ ਏ ਈ ਦੇ ਵਿਦੇਸ਼ ਮੰਤਰੀ ਅਬਦੁਲਾ ਬਿਨ ਜ਼ਾਇਦ ਅਲ-ਨਾਹਯਾਨ ਨੇ ਵੀ ਕਿਹਾ ਹੈ ਕਿ ਸੰਕਟ ਨੂੰ ਹੱਲ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ