Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਤਾਮਿਲ ਆਗੂ ਦਾ ਵਿਵਾਦਿਤ ਬਿਆਨ: ਸੌਵੇਂ ਸੁਤੰਤਰਤਾ ਦਿਵਸ ਉੱਤੇ ਕਸ਼ਮੀਰ ਭਾਰਤ ਵਿੱਚ ਨਹੀਂ ਹੋਵੇਗਾ

August 13, 2019 10:00 AM

ਚੇਨਈ, 12 ਅਗਸਤ (ਪੋਸਟ ਬਿਊਰੋ)- ਮਰੂਮਾਲਰਾਚੀ ਦ੍ਰਾਵਿੜ ਮੁਨੇਤਰ ਕਸ਼ਗਮ (ਐੱਮ ਡੀ ਐੱਮ ਕੇ) ਦੇ ਮੁਖੀ ਅਤੇ ਰਾਜ ਸਭਾ ਮੈਂਬਰ ਵਾਇਕੋ ਨੇ ਇਕ ਵਾਰ ਫਿਰ ਕਸ਼ਮੀਰ ਮੁੱਦੇ ਉੱਤੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਰਤ ਆਪਣਾ ਸੌਵਾਂ ਸੁਤੰਤਰਤਾ ਦਿਵਸ ਮਨਾਏਗਾ ਤਾਂ ਕਸ਼ਮੀਰ ਭਾਰਤ ਦੇ ਨਾਲ ਨਹੀਂ ਹੋਵੇਗਾ।
ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੇ ਕੇਂਦਰ ਸਰਕਾਰ ਵਾਲੇ ਕਦਮ ਦਾ ਪਾਰਲੀਮੈਂਟ ਮੈਂਬਰ ਵਾਇਕੋ ਨੇ ਵਿਰੋਧ ਕੀਤਾ ਅਤੇ ਇਸ ਨੂੰ ਲੋਕਤੰਤਰ ਦੇ ਖਿਲਾਫ ਦੱਸਿਆ ਸੀ। ਤਿਰੂਵਨਮਲਈ ਜ਼ਿਲੇ ਵਿੱਚ ਪਾਰਟੀ ਦੇ ਇਕ ਸਮਾਗਮ ਵਿੱਚ ਵਾਇਕੋ ਨੇ ਕਿਹਾ ਕਿ ਕਸ਼ਮੀਰ ਭਾਰਤ ਦਾ ਹਿੱਸਾ ਨਹੀਂ ਰਹੇਗਾ। ਇਕ ਮਹੀਨਾ ਪਹਿਲਾਂ ਚੇਨਈ ਦੀ ਇਕ ਅਦਲਾਤ ਨੇ ਸ਼੍ਰੀਲੰਕਾ ਦੇ ਅੱਤਵਾਦੀ ਸੰਗਠਨ ਲਿੱਟੇ ਦੇ ਸਮਰਥਨ ਵਿੱਚ ਬਿਆਨ ਦੇਣ ਉੱਤੇ ਵਾਇਕੋ ਨੂੰ ਦੇਸ਼ ਧ੍ਰੋਹ ਦੇ ਇਕ ਕੇਸ ਦਾ ਦੋਸ਼ੀ ਠਹਿਰਾਇਆ ਸੀ। ਅਦਾਲਤ ਨੇ ਬਾਅਦ ਵਿੱਚ ਸਜ਼ਾ ਉੱਤੇ ਰੋਕ ਲਾ ਦਿੱਤੀ ਸੀ।
5 ਅਗਸਤ ਨੂੰ ਜਦੋਂ ਧਾਰਾ 370 ਹਟਾਉਣ ਦਾ ਬਿੱਲ ਰਾਜ ਸਭਾ ਵਿੱਚ ਪੇਸ਼ ਕੀਤਾ ਗਿਆ ਤਾਂ ਵਾਇਕੋ ਨੇ ਇਸ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਅੱਜ ਦੁੱਖ ਦਾ ਦਿਨ ਹੈ ਕਿ ਅਸੀਂ ਆਪਣਾ ਵਾਅਦਾ ਤੋੜ ਦਿੱਤਾ ਹੈ। ਜਦੋਂ ਪਾਕਿਸਤਾਨੀ ਫੌਜ ਕਸ਼ਮੀਰ ਵਿੱਚ ਵੜੀ ਤਾਂ ਮਹਾਰਾਜਾ ਹਰੀ ਸਿੰਘ ਨੇ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਮਦਦ ਮੰਗੀ ਤੇ ਇੰਸਟਰੂਮੈਂਟ ਆਫ ਐਕਸੇਸ਼ਨ ਉੱਤੇ ਦਸਖਤ ਕੀਤੇ ਸਨ। ਵਾਇਕੋ ਨੇ ਕਿਹਾ ਕਿ ਕਸ਼ਮੀਰੀ ਨੇਤਾ ਸ਼ੇਖ ਅਬਦੁੱਲਾ ਨੇ ਭਾਰਤ ਨਾਲ ਜਾਣ ਦਾ ਫੈਸਲਾ ਕੀਤਾ ਤੇ ਸ਼ਰਤ ਰੱਖੀ ਸੀ ਕਿ ਕਸ਼ਮੀਰ ਵਿਚਲੀ ਨਿੱਜਤਾ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਕਾਂਗਰਸ ਬਾਰੇ ਵਾਇਕੋ ਨੇ ਕਿਹਾ ਕਿ ਉਨ੍ਹਾਂ ਨੇ ਧੋਖਾ ਦਿੱਤਾ ਹੈ। ਇੰਨੇ ਸਾਲਾਂ ਵਿੱਚ ਕਾਂਗਰਸ ਨੇ ਲੋਕਤੰਤਰ ਦੀ ਹੱਤਿਆ ਕੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼