Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਹਥਿਆਰ ਸਮੇਤ ਅਤੇ ਜੁੱਤੀ ਪਾ ਕੇ ਜਗਨਨਾਥ ਮੰਦਰ ਵਿੱਚ ਪੁਲਸ ਨਹੀਂ ਜਾ ਸਕੇਗੀ

October 12, 2018 07:59 AM

ਨਵੀਂ ਦਿੱਲੀ, 11 ਅਕਤੂਬਰ (ਪੋਸਟ ਬਿਊਰੋ)- ਪੁਰੀ ਦੇ ਜਗਨਨਾਥ ਮੰਦਰ ਵਿੱਚ ਤਿੰਨ ਅਕਤੂਬਰ ਨੂੰ ਹੋਈ ਹਿੰਸਾ ਦੀ ਘਟਨਾ ਅਦਾਲਤ ਦੇ ਨੋਟਿਸ ਵਿੱਚ ਲਿਆਏ ਜਾਣ ਮਗਰੋਂ ਸੁਪਰੀਮ ਕੋਰਟ ਨੇ ਕੱਲ੍ਹ ਕਿਹਾ ਕਿ ਹਥਿਆਰ ਲੈ ਕੇ ਅਤੇ ਜੁੱਤੀ ਪਹਿਨ ਕੇ ਪੁਲਸ ਜਗਨਨਾਥ ਮੰਦਰ ਵਿੱਚ ਦਾਖਲ ਨਹੀਂ ਹੋ ਸਕਦੀ।
ਜਸਟਿਸ ਮਦਨ ਬੀ ਲੋਕੁਰ ਅਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਨੇ ਮੰਦਰ ਵਿੱਚ ਸ਼ਰਧਾਲੂਆਂ ਦੇ ਦਾਖਲੇ ਲਈ ਕਤਾਰ ਲਾਉਣ ਦੀ ਵਿਵਸਥਾ ਲਾਗੂ ਕਰਨ ਦੇ ਖਿਲਾਫ ਹੋਏ ਵਿਰੋਧ ਦੇ ਦੌਰਾਨ ਹਿੰਸਾ ਦੀ ਘਟਨਾ ਦਾ ਨੋਟਿਸ ਲਿਆ। ਇਸ ਮਾਮਲੇ ਵਿੱਚ ਇਕ ਸੰਗਠਨ ਵੱਲੋਂ ਦਖਲ ਅੰਦਾਜ਼ੀ ਲਈ ਅਰਜ਼ੀ ਦਾਇਰ ਕਰਨ ਵਾਲੇ ਵਕੀਲ ਨੇ ਦੋਸ਼ ਲਾਇਆ ਕਿ ਹਿੰਸਾ ਦੇ ਦੌਰਾਨ ਹਥਿਆਰਾਂ ਨਾਲ ਅਤੇ ਜੁੱਤੀ ਪਹਿਨ ਕੇ ਪੁਲਸ ਵਾਲੇ ਮੰਦਰ ਵਿੱਚ ਚਲੇ ਗਏ ਸਨ। ਵਕੀਲ ਨੇ ਕਿਹਾ, ‘ਪਿਛਲੀ ਵਾਰ ਹਰਮੰਦਰ ਸਾਹਿਬ ਵਿੱਚ ਫੌਜ ਦਾਖਲ ਹੋਈ ਸੀ। ਅਸੀਂ ਇਹ ਜਾਣਦੇ ਹਾਂ।' ਇਸ ਉੱਤੇ ਬੈਂਚ ਨੇ ਕਿਹਾ, ‘ਹਰਮੰਦਰ ਸਾਹਿਬ ਨਾਲ ਇਸ ਮੰਦਰ ਦੀ ਤੁਲਨਾ ਨਾ ਕਰੋ।’ ਬੈਂਚ ਨੇ ਓਡਿਸ਼ਾ ਸਰਕਾਰ ਦੇ ਵਕੀਲ ਨੂੰ ਕਿਹਾ, ‘ਸਾਨੂੰ ਦੱਸੋ, ਕੀ ਇਹ ਸਹੀ ਹੈ ਕਿ ਹਥਿਆਰਾਂ ਨਾਲ ਜੁੱਤੀ ਪਹਿਨ ਕੇ ਪੁਲਸ ਉਥੇ ਗਈ ਸੀ?’ ਰਾਜ ਸਰਕਾਰ ਨੇ ਇਨ੍ਹਾਂ ਦੋਸ਼ਾਂ ਨੂੰ ਇਕਦਮ ਗਲਤ ਦੱਸਿਆ ਤੇ ਕਿਹਾ ਕਿ ਮੰਦਰ ਵਿੱਚ ਕੋਈ ਵੀ ਪੁਲਸ ਵਾਲਾ ਨਹੀਂ ਗਿਆ ਸੀ ਕਿਉਂਕਿ ਹਿੰਸਾ ਦੀ ਘਟਨਾ ਮੰਦਰ ਪ੍ਰਸ਼ਾਸਨ ਦੇ ਦਫਤਰ ਵਿੱਚ ਹੋਈ ਸੀ, ਜੋ ਮੁੱਖ ਮੰਦਰ ਤੋਂ ਕਰੀਬ 500 ਮੀਟਰ ਦੀ ਦੂਰੀ 'ਤੇ ਸਥਿਤ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ