Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਕਸ਼ਮੀਰੀ ਲੜਕੀਆਂ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਵੀ ਅੱਗੇ ਆਈ

August 13, 2019 10:04 AM

ਅੰਮ੍ਰਿਤਸਰ, 12 ਅਗਸਤ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਵਾਲੀ ਧਾਰਾ 370 ਹਟਾਏ ਜਾਣ ਪਿੱਛੋਂ ਵੱਖ-ਵੱਖ ਥਾਈਂ ਰਹਿ ਰਹੀਆਂ ਕਸ਼ਮੀਰੀ ਲੜਕੀਆਂ ਦੀ ਸੁਰੱਖਿਆ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਅੱਗੇ ਆਈ ਅਤੇ ਐਲਾਨ ਕੀਤਾ ਹੈ ਕਿ ਕਸ਼ਮੀਰ ਦੀਆਂ ਜਿਹੜੀਆਂ ਬੱਚੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਤੇ ਵਿਦਿਅਕ ਅਦਾਰਿਆਂ ਵਿਚ ਆਉਣਗੀਆਂ, ਉਨ੍ਹਾਂ ਦੀ ਸੁਰੱਖਿਆ ਦਾ ਪੱਕਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਬਿਨਾ ਇਨ੍ਹਾਂ ਲੜਕੀਆਂ ਨੂੰ ਆਪੋ-ਆਪਣੇ ਘਰੀਂ ਪਹੁੰਚਾਉਣ ਲਈ ਵੀ ਸ਼੍ਰੋਮਣੀ ਕਮੇਟੀ ਪ੍ਰਬੰਧ ਕਰੇਗੀ।
ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਏਥੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਕਹੇ ਅਨੁਸਾਰ ਕਸ਼ਮੀਰੀ ਲੜਕੀਆਂ ਲਈ ਸੁਰੱਖਿਆ ਲਈ ਸਭ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਥਾਈਂ ਰਹਿ ਰਹੀਆਂ ਕਸ਼ਮੀਰੀ ਲੜਕੀਆਂ ਵਿਚ ਸਹਿਮ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹੈ, ਇਸ ਲਈ ਓਥੋਂ ਦੀਆਂ ਲੜਕੀਆਂ ਸਾਰੇ ਦੇਸ਼ ਲਈ ਸਤਿਕਾਰ ਯੋਗ ਹਨ ਤੇ ਧੀਆਂ-ਭੈਣਾਂ ਸਭ ਦੀਆਂ ਸਾਂਝੀਆਂ ਹਨ ਤੇ ਖ਼ਾਸ ਕਰ ਇਸਤਰੀ ਦੀ ਕਦਰ ਸਿੱਖਾਂ ਦਾ ਪਰਮ ਕਰਤੱਵ ਹੈ। ਉਨ੍ਹਾਂ ਇਤਿਹਾਸ ਦੇ ਹਵਾਲੇ ਨਾਲ ਕਿਹਾ ਕਿ ਜਦੋਂ ਅਬਦਾਲੀ ਵੇਲੇ ਔਰਤਾਂ ਨੂੰ ਉਠਾਇਆ ਜਾ ਰਿਹਾ ਸੀ, ਸਿੱਖਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਉਨ੍ਹਾਂ ਨੂੰ ਛੁਡਵਾ ਕੇ ਘਰੋ-ਘਰੀਂ ਪੁਚਾਇਆ ਸੀ। ਡਾ: ਰੂਪ ਸਿੰਘ ਨੇ ਕਿਹਾ ਕਿ ਜੰਮੂ- ਕਸ਼ਮੀਰ ਦੀਆਂ ਧੀਆਂ ਪ੍ਰਤੀ ਮੰਦੀ ਭਾਸ਼ਾ ਬੋਲਣ ਵਾਲੇ ਲੋਕ ਮਨੁੱਖਤਾ ਦੇ ਨਾਂ ਉੱਤੇ ਕਲੰਕ ਹਨ ਤੇ ਏਦਾਂ ਕਰਕੇ ਉਹ ਆਪਣੀ ਬੌਣੀ ਮਾਨਸਿਕ ਪ੍ਰਗਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਪ੍ਰਧਾਨ ਲੌਂਗੋਵਾਲ ਨੇ ਆਦੇਸ਼ ਕੀਤਾ ਹੈ ਕਿ ਕਸ਼ਮੀਰੀ ਬੱਚੀਆਂ ਦੀ ਹਰ ਮਦਦ ਕੀਤੀ ਜਾਵੇ ਤੇ ਜੋ ਬੱਚੀਆਂ ਆਪੋ-ਆਪਣੇ ਘਰੀਂ ਜਾਣਾ ਚਾਹੁਣ, ਉਨ੍ਹਾਂ ਨੂੰ ਭੇਜਣ ਦੇ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅਤੇ ਵਿਦਿਅਕ ਅਦਾਰਿਆਂ ਨੂੰ ਸੂਚਿਤ ਕਰ ਦਿੱਤਾ ਹੈ ਤੇ ਇੱਥੇ ਜੋ ਬੱਚੀਆਂ ਆਉਣਗੀਆਂ, ਉਨ੍ਹਾਂ ਦੀ ਰਿਹਾਇਸ਼, ਲੰਗਰ ਅਤੇ ਉਨ੍ਹਾਂ ਨੂੰ ਸੁਰੱਖਿਅਤ ਪੁਚਾਉਣ ਦੀ ਜ਼ਿੰਮੇਵਾਰੀ ਨਿਭਾਈ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ