Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪਰਾਲੀ ਸਾੜਨੀ ਰੋਕਣ ਲਈ ਕਿਸਾਨਾਂ ਨੂੰ ਸਰਕਾਰ 28000 ਤੋਂ ਵੱਧ ਖੇਤੀ ਮਸ਼ੀਨਾਂ ਦੇਵੇਗੀ

August 13, 2019 10:06 AM

ਚੰਡੀਗੜ੍ਹ, 12 ਅਗਸਤ (ਪੋਸਟ ਬਿਊਰੋ)- ਪੰਜਾਬ ਨੂੰ ਪਰਾਲੀ ਸਾੜਨ ਤੋਂ ਬਚਾਉਣ ਲਈ ਪੰਜਾਬ ਖੇਤੀਬਾੜੀ ਵਿਭਾਗ ਨੇ ਮੌਜੂਦਾ ਸਾਲ ਦੇ ਪਹਿਲੇ ਪੜਾਅ ਵਿੱਚ ਕਿਸਾਨਾਂ ਨੂੰ 28000 ਤੋਂ ਵੱਧ ਖੇਤੀ ਮਸ਼ੀਨਾਂ/ ਸੰਦ ਪੁਚਾਉਣ ਲਈ ਵੱਡੇ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 278 ਕਰੋੜ ਰੁਪਏ ਦੀ ਸਬਸਿਡੀ ਨਾਲ ਦਿੱਤੇ ਜਾ ਰਹੇ ਇਹ ਖੇਤੀ ਸੰਦ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ 'ਚ ਹੀ ਖਪਾਉਣ ਲਈ ਸਹਾਈ ਹੋਣਗੇ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸੰਦਾਂ ਉਤੇ 50 ਫੀਸਦੀ ਤੋਂ ਲੈ ਕੇ ਅੱਸੀ ਫੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸ ਦੌਰਾਨ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ ਅੱਸੀ ਫੀਸਦੀ ਅਤੇ ਕਿਸਾਨਾਂ ਨੂੰ ਨਿੱਜੀ ਤੌਰ 'ਤੇ ਪੰਜਾਹ ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਨੇ ਕਿਸਾਨਾਂ ਨੂੰ ਵਧੀਆ ਦਰਜੇ ਦੀ ਖੇਤੀ ਮਸ਼ੀਨਰੀ ਦੇਣ ਬਾਰੇ ਸੋਚਿਆ ਹੈ, ਜਿਸ ਵਿੱਚ ਸੁਪਰ ਐਸ ਐਮ ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ ਸ਼ਰੈਡਰ/ ਮਲਚਰ ਹਾਈਡਰੋਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿਲ ਡਰਿੱਲ ਮਸ਼ੀਨਾਂ ਸ਼ਾਮਲ ਹਨ। ਖੇਤੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪਨੂੰ ਨੇ ਦੱਸਿਆ ਕਿ ਸਬਸਿਡੀ 'ਤੇ ਮਸ਼ੀਨਰੀ ਲਈ ਕਿਸਾਨਾਂ ਨੂੰ ਪੰਜਾਹ ਫੀਸਦੀ ਸਬਸਿਡੀ 'ਤੇ 15000 ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ ਤੇ 2200 ਕਿਸਾਨ ਗਰੁੱਪਾਂ/ ਸਹਿਕਾਰੀ ਸਭਾਵਾਂ ਨੂੰ ਫਾਰਮ ਮਸ਼ੀਨਰੀ ਬੈਂਕ ਬਣਾ ਕੇ ਕਸਟਮ ਹਾਇਰਿੰਗ ਸੈਂਟਰ ਵਜੋਂ ਵਰਤਣ ਲਈ ਅੱਸੀ ਫੀਸਦੀ ਸਬਸਿਡੀ 'ਤੇ 13000 ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ 15 ਸਤੰਬਰ 2019 ਤੋਂ ਪਹਿਲਾਂ ਕਿਸਾਨਾਂ ਤੱਕ ਮਸ਼ੀਨਰੀ ਪਹੁੰਚਾਉਣ ਦਾ ਟੀਚਾ ਹਾਸਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ