Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਬਰੈਂਪਟਨ ਦੇ ਇੱਕ ਘਰ ਵਿੱਚ ਹੋਇਆ ਧਮਾਕਾ, ਪੰਜ ਸਾਲਾ ਬੱਚਾ ਤੇ ਤਿੰਨ ਬਾਲਗ ਜ਼ਖ਼ਮੀ

August 14, 2019 09:46 AM

ਬਰੈਂਪਟਨ, 13 ਅਗਸਤ (ਪੋਸਟ ਬਿਊਰੋ) : ਮੰਗਲਵਾਰ ਦੁਪਹਿਰ ਨੂੰ ਬਰੈਂਪਟਨ ਦੇ ਰਿਹਾਇਸ਼ੀ ਇਲਾਕੇ ਵਿੱਚ ਧਮਾਕਾ ਹੋਣ ਤੋਂ ਬਾਅਦ ਪੰਜ ਸਾਲਾ ਬੱਚੇ ਸਮੇਤ ਤਿੰਨ ਬਾਲਗ ਵੀ ਜ਼ਖ਼ਮੀ ਹੋ ਗਏ।
ਇਹ ਘਟਨਾ ਹੰਬਰਵੈਸਟ ਪਾਰਕਵੇਅ ਤੇ ਕੌਟਰੇਲੇ ਬੋਲੀਵੀਆਰਡ ਨੇੜੇ 1:30 ਦੇ ਨੇੜੇ ਤੇੜੇ ਵਾਪਰੀ। ਏਰੀਅਲ ਫੁਟੇਜ ਤੋਂ ਸਾਹਮਣੇ ਆਇਆ ਹੈ ਕਿ ਘਰ ਦੇ ਪਿਛਲੇ ਹਿੱਸੇ ਨੂੰ ਕਾਫੀ ਨੁਕਸਾਨ ਪਹੁੰਚਿਆ। ਪੀਲ ਰੀਜਨਲ ਪੁਲਿਸ ਕਾਂਸਟੇਬਲ ਇਰਿਆਨਾ ਯੈਸ਼ਨਿਕ ਨੇ ਦੱਸਿਆ ਕਿ ਇੱਕ ਕੰਧ ਵੀ ਅੰਸ਼ਕ ਤੌਰ ਉੱਤੇ ਟੁੱਟ ਗਈ। ਜ਼ਖ਼ਮੀ ਬੱਚੇ ਨੂੰ ਇਲਾਜ ਲਈ ਇੱਕ ਲੋਕਲ ਹਸਪਤਾਲ ਲਿਜਾਇਆ ਗਿਆ। ਪੀਲ ਪੈਰਾਮੈਡਿਕਸ ਨੇ ਦੱਸਿਆ ਕਿ ਤਿੰਨ ਬਾਲਗ ਵੀ ਕੁੱਝ ਹੱਦ ਤੱਕ ਝੁਲਸੇ ਹਨ।
ਪੁਲਿਸ ਨੇ ਦੱਸਿਆ ਕਿ ਸਥਿਤੀ ਨਿਯੰਤਰਣ ਹੇਠ ਹੈ। ਯੈਸ਼ਨਿਕ ਨੇ ਦੱਸਿਆ ਕਿ ਇਸ ਘਰ ਦੇ ਨਾਲ ਲੱਗਦੇ ਘਰਾਂ ਨੂੰ ਅਹਿਤਿਆਤਨ ਖਾਲੀ ਕਰਵਾ ਲਿਆ ਗਿਆ ਹੈ। ਬਾਕੀ ਦਾ ਇਲਾਕਾ ਪ੍ਰਭਾਵਿਤ ਨਹੀਂ ਹੋਇਆ। ਇਸ ਘਰ ਦੇ ਗੁਆਂਢ ਵਿੱਚ ਰਹਿਣ ਵਾਲੇ ਮਾਈਕ ਪੈਪ ਨੇ ਆਖਿਆ ਕਿ ਉਸ ਨੇ ਇੱਕ ਬੱਚੀ ਨੂੰ ਰੋਂਦਿਆਂ ਸੁਣਿਆ ਸੀ। ਉਸ ਨੇ ਦੱਸਿਆ ਕਿ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਉਸ ਨੇ 911 ਉੱਤੇ ਕਾਲ ਕਰਕੇ ਮਦਦ ਬੁਲਾਈ ਸੀ।
ਦੂਜੇ ਗੁਆਂਢੀ ਕਾਹਲਿਦ ਸਿੱਤੋ ਨੇ ਦੱਸਿਆ ਕਿ ਸਾਰਾ ਪਰਿਵਾਰ ਹੀ ਥੋੜ੍ਹਾ ਬਹੁਤ ਝੁਲਸਿਆ ਹੋਇਆ ਸੀ। ਉਹ ਸਾਰੇ ਹੀ ਚੀਕ ਤੇ ਰੋ ਰਹੇ ਸੀ। ਘਰ ਨੂੰ ਹੋਏ ਢਾਂਚਾਗਤ ਨੁਕਸਾਨ ਦਾ ਪਤਾ ਲਾਉਣ ਲਈ ਫਾਇਰ ਇੰਸਪੈਕਟਰ ਵੀ ਮੌਕੇ ਉੱਤੇ ਪਹੁੰਚ ਚੁੱਕਿਆ ਸੀ। ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼