Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਪਾਕਿ ਦੇ ਮੰਤਰੀ ਨੇ ਭਾਰਤ ਦੇ ਪੰਜਾਬੀ ਫੌਜੀਆਂ ਨੂੰ ਭਾਰਤ ਦੇ ਵਿਰੋਧ ਲਈ ਉਕਸਾਇਆ

August 14, 2019 09:47 AM

ਇਸਲਾਮਾਬਾਦ, 13 ਅਗਸਤ (ਪੋਸਟ ਬਿਊਰੋ)- ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਕਈ ਵਾਰ ਆਪਣੇ ਬਿਆਨ ਕਾਰਨ ਮਖੌਲ ਦੇ ਪਾਤਰ ਬਣੇ ਹਨ ਅਤੇ ਉਨ੍ਹਾਂ ਨੂੰ ਕਈ ਵਾਰ ਸੋਸ਼ਲ ਮੀਡੀਆ ਉੱਤੇ ਟ੍ਰੋਲ ਕੀਤਾ ਗਿਆ ਹੈ, ਪਰ ਉਹ ਸੁਧਰਦੇ ਨਹੀਂ ਤੇ ਏਸੇ ਲਈ ਇੱਕ ਵਾਰ ਫਿਰ ਉਹ ਮਜ਼ਾਕ ਦਾ ਪਾਤਰ ਬਣ ਗਏ ਹਨ।
ਭਾਰਤ ਸਰਕਾਰ ਵਲੋਂ ਜੰਮੂ-ਕਸ਼ਮੀਰ ਦੀ ਧਾਰਾ 370 ਬਾਰੇ ਫੈਸਲੇ ਪਿੱਛੋਂ ਪਾਕਿਸਤਾਨ ਅੱਜ ਕੱਲ੍ਹ ਭਾਰਤ ਦੇ ਖਿਲਾਫ ਜ਼ਹਿਰ ਉਗਲ ਰਿਹਾ ਹੈ। ਇਸ ਦੌਰਾਨ ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਦੇ ਵਿਗਿਆਨ ਅਤੇ ਤਕਨੀਕ ਮੰਤਰੀ ਫਵਾਦ ਚੌਧਰੀ ਨੇ ਭਾਰਤੀ ਫੌਜ ਦੇ ਪੰਜਾਬੀ ਜਵਾਨਾਂ ਨੂੰ ਉਕਸਾਉਣ ਦਾ ਬਿਆਨ ਦਿੱਤਾ ਤੇ ਟਵਿੱਟਰ ਉੱਤੇ ਲਿਖਿਆ ਹੈ ਕਿ ਮੈਂ ਭਾਰਤੀ ਫੌਜ ਦੇ ਸਾਰੇ ਪੰਜਾਬੀ ਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਕਸ਼ਮੀਰੀ ਲੋਕਾਂ ਉੱਤੇ ਭਾਰਤ ਸਰਕਾਰ ਦੇ ਜ਼ੁਲਮ ਦੇ ਖਿਲਾਫ ਆਪਣੀ ਫੌਜ ਦੀ ਡਿਊਟੀ ਕਰਨ ਤੋਂ ਇਨਕਾਰ ਕਰ ਦੇਣ। ਫਵਾਦ ਚੌਧਰੀ ਦੇ ਇਸ ਬਿਆਨ ਪਿੱਛੋਂ ਸੋਸ਼ਲ ਮੀਡੀਆ ਉੱਤੇ ਉਸ ਦਾ ਖੂਬ ਮਜ਼ਾਕ ਉਡਾਇਆ ਗਿਆ ਹੈ।
ਇਸ ਤੋਂ ਪਹਿਲਾਂ ਪਾਕਿ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਆਪਣੇ ਦੇਸ਼ ਦੀ ਵਿਰੋਧੀ ਧਿਰ ਨੂੰ ਕਸ਼ਮੀਰ ਬਾਰੇ ਇਕੱਠੇ ਹੋਣ ਦਾ ਸੱਦਾ ਦਿੱਤਾ ਤੇ ਕਿਹਾ ਸੀ ਕਿ ਉਨ੍ਹਾਂ ਨੇ ਕਸ਼ਮੀਰ ਮੁੱਦਾ ਯੂ ਐੱਨ ਸੁਰੱਖਿਆ ਕੌਂਸਲ ਵਿਚ ਲਿਜਾਣ ਦਾ ਫੈਸਲਾ ਕੀਤਾ ਹੈ ਤੇ ਚੀਨ ਨੇ ਇਸ ਦੇ ਲਈ ਪੂਰੀ ਮਦਦ ਦਾ ਭਰੋਸਾ ਦਿੱਤਾ ਹੈ। ਪਾਕਿਸਤਾਨ ਪੀਪਲਜ਼ ਪਾਰਟੀ (ਪੀ ਪੀ ਪੀ) ਦੇ ਪ੍ਰਧਾਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਵੀ ਕਸ਼ਮੀਰੀ ਲੋਕਾਂ ਨਾਲ ਇਕਜੁੱਟਤਾ ਦਿਖਾਉਣ ਲਈ ਈਦ ਉਲ ਅਜ਼ਹਾ ਮੁਜ਼ੱਫਰਾਬਾਦ ਵਿਚ ਮਨਾਈ ਸੀ। ਕੁਰੈਸ਼ੀ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ਦੇ ਮੁਜ਼ੱਫਰਾਵਾਦ ਵਿਚ ਮੀਡੀਆ ਨੂੰ ਸੰਬੋਧਤ ਕਰ ਰਹੇ ਸਨ, ਜਿਥੇ ਉਨ੍ਹਾਂ ਨੇ ਈਦ ਉਲ ਅਜ਼ਹਾ ਮਨਾਈ ਤੇ ਇਕ ਸ਼ਰਨਾਰਥੀ ਕੈਂਪ ਵਿੱਚ ਵੀ ਗਏ। ਉਨ੍ਹਾਂ ਨੇ ਕਿਹਾ ਕਿ ਪੂਰਾ ਪਾਕਿਸਤਾਨ ਦੇਸ਼ ਤੇ ਰਾਜਨੀਤਕ ਲੀਡਰਸਿ਼ਪ ਕਸ਼ਮੀਰ ਮੁੱਦੇ ਉੱਤੇ ਇਕ ਹੈ ਤੇ ਕਸ਼ਮੀਰੀਆਂ ਦੇ ਪੱਖ ਵਿਚ 14 ਅਗਸਤ ਨੂੰ ਆਵਾਜ਼ ਉਠੇਗੀ ਤੇ 14 ਅਗਸਤ ਨੂੰ ਕਸ਼ਮੀਰ ਇਕਜੁੱਟਤਾ ਦਿਵਸ ਤੇ 15 ਅਗਸਤ ਨੂੰ ਕਾਲਾ ਦਿਨ ਮਨਾਇਆ ਜਾਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ