Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਯੂ ਐੱਨ ਵਿੱਚ ਪਾਕਿਸਤਾਨੀ ਰਾਜਦੂਤ ਮਲੀਹਾ ਲੋਧੀ ਵਿਰੁੱਧ ਪਾਕਿ ਨਾਗਰਿਕ ਭੜਕਿਆ

August 14, 2019 09:49 AM

* ਪਾਕਿ ਨੌਜਵਾਨ ਨੇ ਕਿਹਾ: ‘ਤੁਸੀਂ ਚੋਰ ਹੋ`

ਵਾਸ਼ਿੰਗਟਨ, 13 ਅਗਸਤ (ਪੋਸਟ ਬਿਊਰੋ)- ਭਾਰਤ ਸਰਕਾਰ ਵੱਲੋਂ ਧਾਰਾ 370 ਹਟਾਉਣ ਦੇ ਬਾਅਦ ਪਾਕਿਸਤਾਨ ਦੁਨੀਆ ਭਰ ਦੇ ਨੇਤਾਵਾਂ ਦਾ ਸਾਥ ਲੈਣ ਦੀ ਕੋਸ਼ਿਸ ਕਰ ਰਿਹਾ ਹੈ। ਇਸ ਕੋਸ਼ਿਸ਼ ਵਿਚ ਪਾਕਿਸਤਾਨ ਨੇ ਹਰ ਪਾਸਿਉਂ ਮੂੰਹ ਦੀ ਖਾਧੀ ਹੈ। ਤਾਜ਼ਾ ਕੇਸ ਨਿਊਯਾਰਕ ਵਿਚ ਯੂ ਐੱਨ ਦੇ ਇਕ ਪ੍ਰੋਗਰਾਮ ਦਾ ਹੈ, ਜਿੱਥੇ ਇਕ ਪਾਕਿਸਤਾਨੀ ਸ਼ਖਸ ਨੇ ਪਾਕਿਸਤਾਨ ਦੀ ਪੱਕੀ ਦੂਤ ਮਲੀਹਾ ਲੋਧੀ ਦੀ ਬੇਇੱਜ਼ਤੀ ਕਰ ਦਿੱਤੀ ਹੈ।
ਮਲੀਹਾ ਲੋਧੀ ਨੂੰ ਓਦੋਂ ਇਕ ਪ੍ਰੋਗਰਾਮ ਤੋਂ ਬਾਹਰ ਜਾਣਾ ਪਿਆ, ਜਦੋਂ ਉਨ੍ਹਾਂ ਉੱਤੇ ਇਕ ਸ਼ਖਸ ਨੇ ਭ੍ਰਿਸ਼ਟਾਚਾਰ ਦਾ ਦੋਸ਼ ਲਾਇਆ ਅਤੇ ਕਿਹਾ, ਤੁਸੀਂ ਖੁਦ ਚੋਰ ਹੋ। ਤੁਹਾਨੂੰ ਪਾਕਿਸਤਾਨ ਦੀ ਨੁਮਾਇੰਦਗੀ ਦਾ ਹੱਕ ਨਹੀਂ। ਵੀਡੀਓ ਵਿਚ ਮਲੀਹਾ ਲੋਧੀ ਪਾਕਿਸਤਾਨੀ ਨਾਗਰਿਕ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਬਚਦੀ ਨਜ਼ਰ ਆ ਰਹੀ ਹੈ। ਉਹ ਜਿੱਥੇ ਮੀਡੀਆ ਨੂੰ ਸੰਬੋਧਤ ਕਰਦੀ ਹੈ, ਓਥੇ ਇਕ ਸ਼ਖਸ ਗੁੱਸੇ ਵਿਚ ਖੜ੍ਹਾ ਉਨ੍ਹਾਂ ਨੂੰ ਕਹਿੰਦਾ ਹੈ, ਕੀ ਉਨ੍ਹਾਂ ਕੋਲ ਉਸ ਦੇ ਸਵਾਲਾਂ ਦਾ ਜਵਾਬ ਦੇਣ ਲਈ ਇੱਕ ਮਿੰਟ ਦਾ ਵੀ ਸਮਾਂ ਨਹੀਂ। ਇਸ ਦੇ ਬਾਅਦ ਉਹ ਬਿਨਾਂ ਉਸ ਦੇ ਜਵਾਬ ਦਾ ਉਡੀਕ ਕੀਤੇ ਇਹ ਕਹਿੰਦਾ ਹੈ, ਤੁਸੀਂ ਪਿਛਲੇ 15-20 ਮਿੰਟ ਤੋਂ ਕੀ ਕਰ ਰਹੀ ਹੋ। ਤੁਸੀਂ ਸਾਡੀ ਨੁਮਾਇੰਦਗੀ ਨਹੀਂ ਕਰ ਰਹੇ।
ਡਿਪਲੋਮੈਟ ਮਲੀਹਾ ਲੋਧੀ ਨੇ ਕਿਹਾ ਕਿ ਉਹ ਉਸ ਦੇ ਸਵਾਲਾਂ ਦੇ ਜਵਾਬ ਨਹੀਂ ਦੇਵੇਗੀ। ਜਦੋਂ ਮਲੀਹਾ ਓਥੋਂ ਜਾਣ ਲੱਗੀ ਤਾਂ ਉਸ ਆਦਮੀ ਨੇ ਦੂਜਾ ਸਵਾਲ ਕੀਤਾ ਕਿ ਤੁਸੀਂ ਸਾਡਾ ਪੈਸਾ ਚੋਰੀ ਕਰਦੇ ਹੋ। ਤੁਸੀਂ ਚੋਰ ਹੋ। ਤੁਸੀਂ ਸਾਡੀ ਨੁਮਾਇੰਦਗੀ ਦੇ ਹੱਕਦਾਰ ਨਹੀਂ। ਇਸ ਪਿੱਛੋਂ ਉਸ ਨੇ ਬਾਹਰ ਜਾਂਦੀ ਮਲੀਹਾ ਲੋਧੀ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ। ਪ੍ਰੋਗਰਾਮ ਵਿਚ ਮੌਜੂਦ ਲੋਕਾਂ ਨੇ ਉਸ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਮਲੀਹਾ ਲੋਧੀ ਪ੍ਰੋਗਰਾਮ ਤੋਂ ਬਾਹਰ ਨਿਕਲੀ ਤਾਂ ਉਸ ਆਦਮੀ ਨੇ ਕਿਹਾ, ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ। ਇੰਨੇ ਸਾਲਾਂ ਵਿਚ ਤੁਸੀਂ ਸਾਡਾ ਪੈਸਾ ਖਾ ਰਹੇ ਹੋ। ਟਵਿੱਟਰ ਉੱਤੇ ਲੋਕਾਂ ਨੇ ਮਲੀਹਾ ਲੋਧੀ ਨੂੰ ਸਵਾਲ ਕਿਹਾ ਕਿ ਉਹ ਅਮਰੀਕਾ ਵਿਚ ਚੋਖਾ ਰਹਿ ਚੁੱਕੀ ਹੈ। ਉਨ੍ਹਾਂ ਨੂੰ ਵਾਪਸ ਪਾਕਿਸਤਾਨ ਭੇਜ ਦੇਣਾ ਚਾਹੀਦਾ ਹੈ।
ਵਰਨਣ ਯੋਗ ਹੈ ਕਿ ਮਲੀਹਾ ਲੋਧੀ ਅਮਰੀਕਾ ਵਿਚ ਪਾਕਿਸਤਾਨ ਦੀ ਰਾਜਦੂਤ ਰਹਿ ਚੁੱਕੀ ਹੈ। ਕੁਝ ਲੋਕਾਂ ਨੇ ਉਨ੍ਹਾਂ ਨੂੰ ਟੈਕਸ ਦੇਣ ਵਾਲਿਆਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਾਲੀ ਕਿਹਾ। ਟਵਿੱਟਰ ਉੱਤੇ ਕਿਸੇ ਨੇ ਸਵਾਲ ਪੁੱਛਣ ਵਾਲੇ ਨੂੰ ਸਲਾਮ ਕਰ ਕੇ ਕਿਹਾ, ‘ਸਲਾਮ ਹੈ ਭਰਾ, ਜਿਸ ਨੇ ਸਵਾਲ ਕੀਤਾ।` ਇਕ ਹੋਰ ਯੂਜ਼ਰ ਨੇ ਲਿਖਿਆ, ‘ਉਹ ਬੰਦਾ ਬਿਲਕੁਲ ਸਹੀ ਹੈ। ਮਲੀਹਾ ਨੇ ਪਿਛਲੇ 15 ਸਾਲਾਂ ਤੋਂ ਯੂ ਐੱਨ ਵਿਚ ਸਾਡੇ ਲਈ ਕੁਝ ਨਹੀਂ ਕੀਤਾ ਹੈ।’

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ