Welcome to Canadian Punjabi Post
Follow us on

29

March 2024
 
ਪੰਜਾਬ

ਦਿੱਲੀ ਵਿੱਚ ਗੁਰੂ ਰਵਿਦਾਸ ਮੰਦਰ ਢਾਹੁਣ ਵਿਰੁੱਧ ‘ਪੰਜਾਬ ਬੰਦ'

August 14, 2019 09:50 AM

* ਬੰਦ ਦੌਰਾਨ ਪੰਜਾਬ ਭਰ ਵਿੱਚ ਆਮ ਕਰ ਕੇ ਸ਼ਾਂਤੀ ਰਹੀ
* ਕੇਂਦਰੀ ਮੰਤਰੀ ਹਰਦੀਪ ਪੁਰੀ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਮਿਲੇ


ਜਲੰਧਰ, 13 ਅਗਸਤ, (ਪੋਸਟ ਬਿਊਰੋ)- ਦਿੱਲੀ ਦੇ ਤੁਗਲਕਾਬਾਦ ਵਿੱਚਗੁਰੂ ਰਵਿਦਾਸ ਮੰਦਰ ਨੂੰ ਢਾਹੇ ਜਾਣ ਵਿਰੁੱਧਰੋਸ ਵਜੋਂ ਅੱਜ ਮੰਗਲਵਾਰ 13 ਅਗਸਤ ਨੂੰ ‘ਪੰਜਾਬ ਬੰਦ` ਦਾ ਸੱਦਾ ਦਿੱਤਾ ਗਿਆ ਸੀ, ਜਿਹੜਾ ਆਮ ਤੌਰ ਉੱਤੇ ਸ਼ਾਂਤੀ ਨਾਲ ਗੁਜ਼ਰ ਗਿਆ ਤੇ ਸਰਕਾਰ ਵੱਲੋਂ ਵੀ ਹਮਾਇਤ ਕੀਤੇ ਜਾਣ ਨਾਲ ਕੋਈ ਮਾੜੀ ਘਟਨਾ ਨਹੀਂ ਵਾਪਰੀ।
ਵਰਨਣ ਯੋਗ ਹੈ ਕਿ ਇਸ ‘ਪੰਜਾਬ ਬੰਦ’ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਰੱਖਿਆ ਦੇ ਪੱਕੇ ਪ੍ਰਬੰਧਵੀ ਕੀਤੇ ਸਨ ਤੇ ਸਾਰੇ ਜ਼ਿਲਿਆਂ ਵਿੱਚ ਹਾਈ ਅਲਰਟ ਵੀ ਜਾਰੀ ਕੀਤਾ ਗਿਆ ਸੀ। ਦੋਆਬੇ ਦੇ ਜਿ਼ਲਿਆਂ ਵਿੱਚ ਖਾਸ ਤੌਰ ਉੱਤੇ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਤੋਂ ਇਲਾਵਾ ਮਾਝਾ ਅਤੇ ਮਾਲਵਾ ਵਿੱਚ ਵੀ ਫੋਰਸ ਵਧਾਈ ਗਈ ਹੈ। ਇਸ ‘ਬੰਦ’ ਤੋਂ ਇੱਕ ਦਿਨ ਪਹਿਲਾਂ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਦੇ ਇਲਾਵਾ ਡੀ ਜੀ ਪੀ ਇੰਟੈਲੀਜੈਂਸ ਅਤੇ ਡੀ ਜੀ ਪੀ ਲਾਅ ਐਂਡ ਆਰਡਰ ਨਾਲ ਸੁਰੱਖਿਆ ਬਾਰੇ ਜਾਇਜ਼ਾ ਵੀ ਲਿਆ ਸੀ। ਬਹੁਤੇ ਪ੍ਰਭਾਵ ਵਾਲੇ ਜਲੰਧਰ, ਹੁਸ਼ਿਆਰਪੁਰ ਤੇ ਕਪੂਰਥਲਾ ਜਿ਼ਲਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਸੀ, ਪਰ ਸਰਕਾਰੀ ਸੰਸਥਾਵਾਂ, ਬੱਸਾਂ ਤੇ ਰੇਲ ਗੱਡੀਆਂ ਮਿਥੇ ਸਮੇਂ ਉੱਤੇਚਲਾਉਣ ਲਈ ਕਿਹਾ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਵੇਦਨਸ਼ੀਲ ਮਾਮਲੇਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ ਉੱਤੇ ਦਖਲ ਦੇਣ ਦੀ ਅਪੀਲ ਕਰਨ ਦੇ ਨਾਲ ਕੇਂਦਰ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਗੱਲ ਕਰਕੇ ਮਸਲਾ ਹੱਲ ਕਰਨ ਨੂੰ ਕਿਹਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਦੇ ਨਾਲ ਦਲਿਤ ਭਾਈਚਾਰੇ ਨੂੰ ਵਿੱਤੀ ਅਤੇ ਕਾਨੂੰਨੀ ਮਦਦ ਦਾ ਭਰੋਸਾ ਵੀ ਦਿੱਤਾ ਸੀ,ਤਾਂ ਕਿ ਇਸ ਮਾਮਲੇ ਨੂੰ ਅੱਗੇ ਲਿਜਾਣ ਵਿੱਚ ਕੋਈ ਪਰੇਸ਼ਾਨੀ ਨਾ ਹੋਵੇ ਅਤੇ ਉਸੇ ਥਾਂਦੁਬਾਰਾ ਮੰਦਰ ਬਣਾਇਆ ਜਾ ਸਕੇ।
ਅੱਜਮੰਗਲਵਾਰ ਦੇ ਇਸ ‘ਪੰਜਾਬ ਬੰਦ’ ਦੌਰਾਨ ਰਵਿਦਾਸ ਸਮਾਜ ਦੇ ਲੋਕ ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਕਪੂਰਥਲਾਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨ ਕਰ ਰਹੇ ਸਨ। ਪੰਜਾਬ ਭਰ ਵਿੱਚ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰੱਖੇ ਗਏ ਸਨ।ਇਸ ਦੌਰਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿੱਚ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਨਾਲ ਉਚੇਚੀ ਮੁਲਾਕਾਤ ਪਿੱਛੋਂ ਆਮ ਲੋਕਾਂ ਨੂੰ ਸ਼ਾਂਤੀ ਰੱਖਣ ਦੀ ਅਪੀਲ ਕੀਤੀ ਤੇ ਕਿਹਾ ਕਿ ਉਹ ਮੰਦਰ ਲਈ ਦੁਬਾਰਾ ਜ਼ਮੀਨ ਅਲਾਰਟ ਕਰਾਉਣ ਦੇ ਯਤਨ ਕਰਨਗੇ। ਕਾਂਗਰਸ ਦੇ ਸੂਬਾ ਪ੍ਰਧਾਨ ਵਜੋਂ ਅਸਤੀਫ਼ਾ ਦੇ ਚੁੱਕੇ ਸਾਬਕਾ ਪਾਰਲੀਮੈਂਟ ਮੈਂਬਰ ਸੁਨੀਲ ਜਾਖੜ ਨੇ ਪ੍ਰਦਰਸ਼ਨ ਮੌਕੇ ਆਮ ਲੋਕਾਂ ਨੂੰ ਪਰੇਸ਼ਾਨੀ ਨਾ ਹੋਣਾ ਯਕੀਨੀ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਰਵਿਦਾਸ ਸਮਾਜ ਦੇ ਨਾਲ ਹੈ ਅਤੇ ਦਿੱਲੀ ਵਿੱਚ ਢਾਹੇ ਗਏ ਮੰਦਰ ਨੂੰ ਦੁਬਾਰਾ ਬਣਾਉਣ ਲਈ ਹਰ ਸੰਭਵ ਮਦਦ ਕਰੇਗੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਇਸ ਮੁੱਦੇ ਉੱਤੇ ਕੇਂਦਰ ਸਰਕਾਰ ਨਾਲ ਗੱਲ ਕਰਨਗੇ।
ਓਧਰ ਦਿੱਲੀ ਵਿੱਚ ਅੱਜ ਕੇਂਦਰ ਸਰਕਾਰ ਦੇ ਰਿਹਾਇਸ਼ਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਲੈਫਟੀਨੈਂਟ ਗਵਰਨਰ ਅਨਿਲ ਬੈਜਲ ਨਾਲ ਮੁਲਾਕਾਤ ਕਰ ਕੇ ਗੁਰੂ ਰਵਿਦਾਸ ਮੰਦਰ ਦੀ ਥਾਂ ਖਾਲੀ ਕਰਵਾਏ ਜਾਣ ਦੇ ਸੁਪਰੀਮ ਕੋਰਟ ਦੇ ਹੁਕਮਾਂਅਤੇ ਹੋਰ ਵੱਖ-ਵੱਖ ਮੁੱਦਿਆਂ ਉੱਤੇ ਚਰਚਾ ਕੀਤੀ। ਇਸ ਦੇ ਬਾਅਦ ਹਰਦੀਪ ਸਿੰਘ ਪੁਰੀ ਨੇ ਟਵੀਟ ਕੀਤਾ, ‘ਅਸੀਂ ਦਿੱਲੀ ਵਿਕਾਸ ਅਥਾਰਟੀ (ਡੀ ਡੀ ਏ) ਦੇ ਉੱਪ ਪ੍ਰਧਾਨ ਨਾਲ ਕੋਈ ਹੱਲ ਲੱਭਣ ਤੇ ਇਕ ਅਜਿਹੇ ਸਥਾਨ ਦੀ ਪਛਾਣ ਕਰਨ ਲਈ ਵਚਨਬੱਧ ਹਾਂ, ਜਿੱਥੇ ਮੰਦਰ ਮੁੜ ਬਣਾਇਆ ਜਾ ਸਕੇ।` ਉਨ੍ਹਾਂ ਕਿਹਾ ਅਸੀਂ ਪ੍ਰਭਾਵਤ ਪੱਖਾਂ ਨੂੰ ਇਸ ਬਾਰੇ ਜ਼ਰੂਰੀ ਨਿਰਦੇਸ਼ ਦੇਣ ਲਈ ਅਦਾਲਤ ਵਿੱਚ ਅਪੀਲ ਕਰਨ ਦਾ ਵੀ ਸੁਝਾਅ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ