Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਧਾਰਾ 370 ਉੱਤੇ ਖੜੇ ਪੈਰ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਦਾ ਇਨਕਾਰ

August 14, 2019 09:51 AM

ਨਵੀਂ ਦਿੱਲੀ, 13 ਅਗਸਤ, (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਵਾਲੀ ਧਾਰਾ 370 ਹਟਾਏ ਜਾਣ ਵਾਲੇ ਮੁੱਦੇ ਉੱਤੇ ਤੁਰੰਤ ਸੁਣਵਾਈ ਕਰਨ ਤੋਂਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਹਾਲਾਤ ਵਿੱਚ ਸੁਧਾਰ ਦੀ ਆਸ ਕਰਦੇ ਹੋਏ ਇਸ ਸੁਣਵਾਈ ਨੂੰ ਦੋ ਹਫ਼ਤੇ ਬਾਅਦ ਲਈ ਟਾਲ ਦਿੱਤਾ ਹੈ।
ਅੱਜ ਇਸ ਬਾਰੇ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸੰਵੇਦਨਸ਼ੀਲ ਮੁੱਦਾ ਹੈ, ਸਾਨੂੰ ਕੁਝ ਦਿਨ ਹੋਰ ਉਡੀਕ ਕਰਨੀ ਚਾਹੀਦੀ ਹੈ। ਇਸਦੇ ਨਾਲ ਕੋਰਟ ਨੇ ਇਹ ਵੀ ਕਿਹਾ ਕਿ ਸਰਕਾਰ ਉੱਤੇ ਭਰੋਸਾ ਕਰਨਾ ਹੋਵੇਗਾ, ਜੰਮੂ-ਕਸ਼ਮੀਰ ਵਿੱਚ ਮੌਜੂਦਾ ਹਾਲਾਤ ‘ਬਹੁਤ ਸੰਵੇਦਨਸ਼ੀਲ’ ਹਨਤੇ ਸਾਨੂੰ ਸੋਚਣਾ ਚਾਹੀਦਾ ਹੈ ਕਿ ਓਥੇ ਕਿਸੇ ਦੀ ਜਾਨ ਨਹੀਂ ਜਾਣੀ ਚਾਹੀਦੀ।
ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕੋਰਟ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਵਿਚਲੇ ਹਾਲਾਤ ਦੀ ਰੋਜ਼ਸਮਿਖਿਆ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਪੇਸ਼ ਹੋਏ ਅਟਾਰਨੀ ਜਨਰਲ ਵੇਣੁਗੋਪਾਲ ਨੇ ਕਿਹਾ ਕਿ ਸਾਨੂੰ ਇਹ ਸੋਚਣਾ ਚਾਹੀਦਾ ਹੈ ਕਿ ਜੰਮੂ-ਕਸ਼ਮੀਰ ਦੀ ਕਾਨੂੰਨ ਵਿਵਸਥਾ ਕਾਇਮ ਰਹੇ। ਜੰਮੂ-ਕਸ਼ਮੀਰ ਬਾਰੇ ਫੌਰੀ ਸੁਣਵਾਈ ਬਾਰੇ ਇਹ ਮੰਗ ਤਹਿਸੀਨ ਪੂਨਾਵਾਲਾ ਨੇ ਦਾਇਰ ਕੀਤੀ ਸੀ। ਵਰਨਣ ਯੋਗ ਹੈ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਮਗਰੋਂ ਓਥੇਸੁਰੱਖਿਆ ਨੂੰ ਵੇਖਦੇ ਹੋਏ ਭਾਰੀ ਗਿਣਤੀ ਵਿੱਚ ਫੋਰਸ ਲਾਈ ਗਈਤੇ ਕਈ ਦਿਨਾਂ ਲਈ ਇੰਟਰਨੈਟ ਠੱਪ ਕੀਤਾ ਗਿਆ ਹੈ। ਇਸ ਦੇ ਨਾਲ ਕੇਂਦਰ ਸਰਕਾਰ ਦੇ ਹੁਕਮ ਉੱਤੇ ਇਸ ਰਾਜਦੇ ਦੋਸਾਬਕਾ ਮੁੱਖ ਮੰਤਰੀਆਂ ਮਹਿਬੂਬਾ ਮੁਫ਼ਤੀ ਅਤੇ ਉਮਰ ਅਬਦੁੱਲਾ ਸਮੇਤ ਕਈ ਨੇਤਾਵਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ। ਉਂਝ ਜੰਮੂ ਖੇਤਰ ਤੋਂ ਇਸ ਦੌਰਾਨ ਧਾਰਾ 144 ਹਟਾ ਲਈ ਗਈ ਤੇ ਸਕੂਲ ਕਾਲਜ ਖੋਲ੍ਹ ਦਿੱਤੇ ਗਏ ਹਨ। ਸ੍ਰੀਨਗਰ ਵਿੱਚ ਈਦ ਮੌਕੇ ਉੱਤੇ ਸਖ਼ਤ ਸੁਰੱਖਿਆ ਦੌਰਾਨ ਨਮਾਜ ਅਦਾ ਕੀਤੀ ਗਈ ਸੀ, ਪਰ ਵੱਡੀਆਂ ਮਸਜਿਦਾਂ ਵਿੱਚ ਨਮਾਜ ਉੱਤੇ ਰੋਕ ਲੱਗੀ ਰਹੀ ਸੀ। ਇਸ ਦੌਰਾਨ ਕੌਮੀ ਸੁਰੱਖਿਆ ਸਲਾਹਾਕਰ ਅਜੀਤ ਡੋਭਾਲ ਕਸ਼ਮੀਰ ਘਾਟੀ ਦੇ ਕਈ ਇਲਾਕਿਆਂ ਦਾ ਦੌਰਾ ਕਰ ਕੇ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਨ ਅਤੇ ਹਾਲ-ਚਾਲ ਜਾਨਣਲਈ ਆਪਣੀ ਸਰਗਰਮੀ ਜਾਰੀ ਰੱਖ ਰਹੇ ਹਨ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ