Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਅਮਰੀਕੀ ‘ਡੇਅ ਕੇਅਰ ਸੈਂਟਰ’ ਵਿੱਚ ਅੱਗ ਨਾਲ ਪੰਜ ਬੱਚਿਆਂ ਦੀ ਮੌਤ

August 14, 2019 09:51 AM

ਵਾਸ਼ਿੰਗਟਨ, 13 ਅਗਸਤ (ਪੋਸਟ ਬਿਊਰੋ)- ਪੈਂਸਿਲਵੇਨੀਆ ਦੇ ਏਰੀ ਸ਼ਹਿਰ ਵਿੱਚ ਇਕ ਡੇਅ ਕੇਅਰ ਸੈਂਟਰ 'ਚ ਅੱਗ ਲੱਗਣ ਨਾਲ ਪੰਜ ਬੱਚਿਆਂ ਦੀ ਮੌਤ ਹੋ ਗਈ ਅਤੇ ਇਸ ਦਾ ਮਾਲਕ ਗੰਭੀਰ ਜ਼ਖਮੀ ਹੋ ਗਿਆ।
ਏਰੀ ਫਾਇਰ ਬ੍ਰਿਗੇਡ ਵਿਭਾਗ ਦੇ ਮੁਖੀ ਗਾਏ ਸੈਂਟੋਨ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਉਮਰ ਅੱਠ ਮਹੀਨੇ ਤੋਂ ਲੈ ਕੇ ਸੱਤ ਸਾਲ ਦੇ ਵਿਚਕਾਰ ਸੀ। ਮ੍ਰਿਤਕ ਪੰਜ ਬੱਚਿਆਂ ਵਿੱਚ ਚਾਰ ਭਰਾ-ਭੈਣ ਸਨ। ਏਰੀ ਦੇ ਮੁੱਖ ਅਧਿਕਾਰੀ ਜਾਨ ਵਿਡੋਮਸਕੀ ਨੇ ਵੀ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਘੱਟੋ ਘੱਟ ਚਾਰ ਬੱਚੇ ਰਾਤ ਨੂੰ ਡੇਅ ਕੇਅਰ ਸੈਂਟਰ (ਅਜਿਹਾ ਸਥਾਨ ਜਿਥੇ ਕੰਮਕਾਜੀ ਮਾਤਾ ਪਿਤਾ ਆਪਣੇ ਬੱਚਿਆਂ ਨੂੰ ਛੱਡ ਜਾਂਦੇ ਹਨ) ਵਿੱਚ ਸਨ। ਇਹ ਇਕ ਰਿਹਾਇਸ਼ੀ ਮਕਾਨ ਸੀ, ਜਿਸ ਨੂੰ ਡੇਅ ਕੇਅਰ ਸੈਂਟਰ 'ਚ ਤਬਦੀਲ ਕੀਤਾ ਗਿਆ ਸੀ। ਵਿਡੋਮਸਕੀ ਨੇ ਦੱਸਿਆ ਕਿ ਦੇਰ ਰਾਤ 1.15 ਵਜੇ ਅੱਗ ਲੱਗਣ ਦੀ ਜਾਣਕਾਰੀ ਮਿਲੀ ਤਾਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਜਦੋਂ ਉਥੇ ਪਹੁੰਚੀਆਂ ਤਾਂ ਅੱਗ ਦੀਆਂ ਲਪਟਾਂ ਖਿੜਕੀ 'ਚੋਂ ਬਾਹਰ ਨਿਕਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। ਇਸ ਘਟਨਾ 'ਚ ਦੋ ਵੱਡੇ ਬੱਚੇ ਜ਼ਖਮੀ ਵੀ ਹੋ ਗਏ ਹਨ। ਇਕ ਰਿਪੋਰਟ ਅਨੁਸਾਰ ਅੱਗ ਦੀਆਂ ਲਪਟਾਂ ਦੇਖ ਕੇ ਬਚਣ ਲਈ ਦੋ ਬੱਚਿਆਂ ਨੇ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਦੇ ਬਾਅਦ ਉਹ ਜ਼ਖਮੀ ਹੋ ਗਏ। ਘਟਨਾ ਦੇ ਬਾਅਦ ਪਹੁੰਚੇ ਅੱਗ ਬੁਝਾਓ ਅਮਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਇਮਾਰਤ 'ਚ ਜੇ ਅੱਗ ਬੁਝਾਓ ਯੰਤਰ ਹੁੰਦੇ ਤਾਂ ਕਾਫੀ ਬੱਚਿਆਂ ਨੂੰ ਬਚਾਇਆ ਜਾ ਸਕਦਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ