Welcome to Canadian Punjabi Post
Follow us on

29

March 2024
 
ਪੰਜਾਬ

ਨਾਜਾਇਜ਼ ਮਾਈਨਿੰਗ ਦਾ ਮਾਮਲਾ: ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ

August 14, 2019 09:52 AM

ਜਲੰਧਰ, 13 ਅਗਸਤ (ਪੋਸਟ ਬਿਊਰੋ)- ਕਾਂਗਰਸ ਪਾਰਟੀ ਦੇ ਪਾਰਲੀਮੈਂਟ ਮੈਂਬਰ (ਰਾਜ ਸਭਾ) ਪ੍ਰਤਾਪ ਸਿੰਘ ਬਾਜਵਾ ਨੇ ਕੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਪੱਤਰ ਲਿਖ ਕੇ ਪਠਾਨਕੋਟ ਖੇਤਰ ਵਿੱਚ ਨਾਜਾਇਜ਼ ਮਾਈਨਿੰਗ ਦੇ ਧੜੱਲੇ ਨਾਲ ਚੱਲਦੇ ਧੰਦੇ ਨੂੰ ਚਲਾਉਣ ਵਾਲਿਆਂ ਉੱਤੇ ਸਖਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਲਿਖਿਆ ਹੈ ਕਿ ਪਠਾਨਕੋਟ ਵਿੱਚ ਵੱਡੇ ਪੱਧਰ ਉੱਤੇ ਨਾਜਾਇਜ਼ ਮਾਈਨਿੰਗ ਹੋਣ ਕਾਰਨ ਚੱਕੀ ਨਦੀ ਵਿੱਚ ਰੇਲਵੇ ਪੁਲ ਦੇ ਕੰਢੇ 100 ਫੁੱਟ ਡੂੰਘੇ ਟੋਏ ਬਣ ਗਏ ਹਨ, ਜੋ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਨੂੰ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਨਾਲ ਜੋੜਨ ਵਾਲੇ ਸੜਕੀ ਪੁਲ ਲਈ ਖਤਰਾ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਰਬੀਰ ਸਿੰਘ ਪਨੂੰ ਬਨਾਮ ਪੰਜਾਬ ਰਾਜ ਅਤੇ ਹੋਰਨਾਂ ਬਾਰੇ ਕੇਸ ਵਿੱਚ ਅਪ੍ਰੈਲ 2013 ਵਿੱਚ ਪੰਜਾਬ ਸਰਕਾਰ ਨੂੰ ਨਾਜਾਇਜ਼ ਮਾਈਨਿੰਗ ਰੋਕਣ ਅਤੇ ਮੁੱਖ ਦੋਸ਼ੀਆਂ ਨੂੰ ਫੜਨ ਦੇ ਹੁਕਮ ਦਿੱਤੇ ਸੀ, ਇਸ ਦੇ ਬਾਵਜੂਦ ਨਾ ਤਾਂ ਨਾਜਾਇਜ਼ ਮਾਈਨਿੰਗ ਬੰਦ ਹੋਈ ਅਤੇ ਨਾ ਮੁੱਖ ਸਾਜਿਸ਼ੀਏ ਫੜੇ ਗਏ ਹਨ। ਅਧਿਕਾਰੀਆ ਨੇ ਮਾਰਚ 2017 ਤੋਂ 2018 ਤੱਕ ਨਾਜਾਇਜ਼ ਮਾਈਨਿੰਗ ਉੱਤੇ ਕਰੀਬ 4284 ਕੇਸ ਦਰਜ ਕੀਤੇ ਹਨ, ਪਰ ਵੱਡੇ ਪੱਧਰ 'ਤੇ ਨਾਜਾਇਜ਼ ਮਾਈਨਿੰਗ ਨਾਲ ਸਰਕਾਰੀ ਮਾਲੀਏ ਨੂੰ ਭਾਰੀ ਨੁਕਸਾਨ ਅਜੇ ਤੱਕ ਹੋਈ ਜਾਂਦਾ ਹੈ। ਬਾਜਵਾ ਨੇ ਦੱਸਿਆ ਕਿ ਵਿਸ਼ੇਸ਼ ਤੌਰ 'ਤੇ ਜੁਲਾਈ 2019 ਤੱਕ ਮਾਈਨਿੰਗ ਲਈ ਪਠਾਨਕੋਟ ਵਿੱਚ 220 ਤੋਂ ਵੱਧ ਕ੍ਰੈਸ਼ਰ ਦਾ ਉਪਯੋਗ ਕੀਤਾ ਗਿਆ। ਇਸ ਨਾਜਾਇਜ਼ ਧੰਦੇ ਨੂੰ ਰੋਕਣ ਲਈ ਪੰਜਾਬ ਮਾਈਨਿੰਗ ਐਂਡ ਜਿਓਲਾਜੀ ਡਿਪਾਰਟਮੈਂਟ ਨੇ ਪਠਾਨਕੋਟ ਕਲਸਟਰ ਲਈ ਈ-ਨੀਲਾਮੀ ਕਰ ਕੇ 62.81 ਕਰੋੜ ਦਾ ਮਾਲੀਆ ਕਮਾਇਆ ਸੀ। ਉਨ੍ਹਾਂ ਨੇ ਇਕ ਅਖਬਾਰੀ ਰਿਪੋਰਟ ਦੇ ਹਵਾਲੇ ਨਾਲ ਕਿਹਾ ਕਿ ਦੋ ਅਗਸਤ 2019 ਵਿੱਚ ਨੀਲਾਮੀ ਦੇ ਬਾਵਜੂਦ ਕੁਝ ਲੋਕਾਂ ਨੂੰ ਨਾਜਾਇਜ਼ ਮਾਈਨਿੰਗ ਪਠਾਨਕੋਟ ਲੈ ਜਾਂਦੇ ਦੇਖਿਆ ਗਿਆ ਹੈ। ਐੱਸ ਆਈ ਲਖਵੀਰ ਸਿੰਘ ਨੇ ਵੀ ਜਾਂਚ ਤੋਂ ਬਾਅਦ ਪੁਸ਼ਟੀ ਕੀਤੀ ਹੈ ਕਿ ਉਸ ਥਾਂ ਉੱਤੇ ਸਟੋਨ ਕ੍ਰੈਸ਼ਰ ਦੀਆਂ ਸਰਗਰਮੀਆਂ ਨਾਜਾਇਜ਼ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਅੰਗਰੇਜ਼ੀ ਅਖਬਾਰ ਨੇ 8 ਮਈ 2019 ਨੂੰ ਦੱਸਿਆ ਕਿ ਰਾਵੀ ਨਦੀ ਦੇ ਕੰਢੇ ਉਤੇ ਉਦਯੋਗਾਂ ਲਈ ਕੱਚਾ ਮਾਲ ਕੱਢਣ ਲਈ ਟਰੱਕਾਂ ਨੂੰ ਚੱਲਦੇ ਦੇਖਿਆ ਗਿਆ ਸੀ। ਜ਼ਿਲ੍ਹੇ ਦੇ ਜੰਗਲੀ ਖੇਤਰ ਵਿੱਚ ਵੀ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ ਅਤੇ ਇਹ ਜੰਗਲਾਤ ਅਧਿਕਾਰੀਆਂ ਦੀ ਹਿੱਸੇਦਾਰੀ ਨੂੰ ਸਾਬਤ ਕਰਦਾ ਹੈ। ਉਨ੍ਹਾਂ ਕਿਹਾ ਕਿ 18 ਅਪ੍ਰੈਲ 2019 ਨੂੰ ਡਿਪਟੀ ਕਮਿਸ਼ਨਰ ਨੇ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਆਰ ਟੀ ਆਈ ਵਰਕਰਾਂ ਅਤੇ ਆਜ਼ਾਦ ਉਮੀਦਵਾਰ ਵੱਲੋਂ ਦਾਇਰ ਸ਼ਿਕਾਇਤ ਨੂੰ ਰੱਦ ਕਰ ਦਿੱਤਾ ਸੀ।
ਬਾਜਵਾ ਨੇ ਕਿਹਾ ਕਿ ਪੰਜਾਬ ਤੋਂ ਪਾਰਲੀਮੈਂਟ ਮੈਂਬਰ ਹੋਣ ਅਤੇ ਗੁਰਦਾਸਪੁਰ ਹਲਕੇ ਦੀ ਪ੍ਰਤੀਨਿਧਤਾ ਕਰਨ ਵਾਲੇ ਇਸ ਅਹੁਦੇ ਉਤੇ ਮੈਂ ਤੁਹਾਨੂੰ ਮੌਜੂਦਾ ਸਥਿਤੀ ਤੋਂ ਜਾਣੂ ਕਰਾਉਣ ਦੀ ਜ਼ਿੰਮੇਵਾਰੀ ਸਮਝ ਕੇ ਇਹ ਪੱਤਰ ਲਿਖਿਆ ਹੈ ਕਿ ਇਸ ਮਸਲੇ ਦੇ ਹੱਲ ਲਈ ਕਾਰਵਾਈ ਕੀਤੀ ਜਾਵੇ। ਨਾਜਾਇਜ਼ ਮਾਈਨਿੰਗ ਇੱਕ ਅਪਰਾਧ ਹੈ ਅਤੇ ਇਸ ਨੂੰ ਅਧਿਕਾਰੀਆਂ (ਪੁਲਸ ਅਤੇ ਪ੍ਰਸ਼ਾਸਨਿਕ) ਅਤੇ ਕੁਝ ਸਿਆਸੀ ਨੇਤਾਵਾਂ ਨਾਲ ਮਿਲ ਕੇ ਕੀਤਾ ਜਾ ਰਿਹਾ ਹੈ। ਮੈਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਬੇਨਤੀ ਕਰਦਾ ਹਾਂ।
ਵਰਨਣ ਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਛੇ ਮਾਰਚ 2018 ਨੂੰ ਕਰਤਾਰਪੁਰ ਦੀ ਜੰਗ-ਏ-ਆਜ਼ਾਦੀ ਯਾਦਗਾਰ ਦੇ ਦੂਸਰੇ ਪੜਾਅ ਦੇ ਉਦਘਾਟਨ ਕਰਨ ਜਾਣ ਵੇਲੇ ਹੈਲੀਕਾਪਟਰ ਰਾਹੀਂ ਸਤਲੁਜ ਕੰਢੇ ਨਾਜਾਇਜ਼ ਮਾਈਨਿੰਗ ਹੁੰਦੀ ਦੇਖੀ ਅਤੇ ਕਰਤਾਰਪੁਰ ਉਤਰਦੇ ਸਾਰ ਸਭ ਤੋਂ ਪਹਿਲਾਂ ਜਲੰਧਰ ਅਤੇ ਨਵਾਂ ਸ਼ਹਿਰ ਦੇ ਐਸ ਐਸ ਪੀ ਅਤੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਕੀਤੇ ਸਨ ਕਿ ਮਾਈਨਿੰਗ ਨੂੰ ਤੁਰੰਤ ਰੋਕ ਕੇ ਕੇਸ ਦਰਜ ਕੀਤਾ ਜਾਵੇ। ਓਦੋਂ ਕੈਪਟਨ ਨੇ ਕਿਹਾ ਸੀ ਕਿ ਨਾਜਾਇਜ਼ ਮਾਈਨਿੰਗ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ