Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਪੰਜਾਬ ਸਰਕਾਰ ਨਸ਼ਿਆਂ ਨੂੰ ਵਡਿਆਉਂਦੇ ਗਾਇਕਾਂ, ਕਲਾਕਾਰਾਂ ਨੂੰ ਨੱਥ ਪਾਏਗੀ

August 14, 2019 09:53 AM

ਚੰਡੀਗੜ੍ਹ, 13 ਅਗਸਤ (ਪੋਸਟ ਬਿਊਰੋ)- ਪੰਜਾਬ ਦੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਫ਼ਿਲਮਾਂ ਅਤੇ ਗੀਤਾਂ ਰਾਹੀਂ ਪਾਬੰਦੀ ਸ਼ੁਦਾ ਨਸ਼ਿਆਂ ਨੂੰ ਉਤਸ਼ਾਹਤ ਨਾ ਕਰਨ। ਇਸ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਛੇਤੀ ਹੀ ਸਖ਼ਤ ਕਾਨੂੰਨ ਵੀ ਬਣਾਉਣ ਵਾਲੀ ਹੈ।
ਉੱਘੇ ਲੋਕ ਗਾਇਕ ਪਰਮਜੀਤ ਸਿੰਘ ਸਿੱਧੂ (ਪੰਮੀ ਬਾਈ) ਅੱਜ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਾਲ ਇਸ ਗੰਭੀਰ ਮੁੱਦੇ ਨੂੰ ਵਿਚਾਰਨ ਲਈ ਮਿਲਣ ਗਏ ਸਨ, ਉਨ੍ਹਾਂ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਇਸ ਮੌਕੇ ਮੰਤਰੀ ਚੰਨੀ ਨੇ ਨਸ਼ਿਆਂ ਦੀ ਦਲਦਲ ਵਿਚ ਧੱਸੀ ਪੰਜਾਬ ਦੀ ਜਵਾਨ ਪੀੜ੍ਹੀ ਦੀ ਚਿੰਤਾ ਕਰਦਿਆਂ ਕਿਹਾ ਕਿ ਪੰਜਾਬੀ ਕਲਾਕਾਰਾਂ ਨੇ ਫ਼ਿਲਮਾਂ ਤੇ ਗੀਤਾਂ ਰਾਹੀਂ ਨਸਿ਼ਆਂ ਨੂੰ ਬਹੁਤ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਵੱਡਾ ਕਾਰਨ ਹੈ ਕਿ ਇਨ੍ਹਾਂ ਕਲਾਕਾਰਾਂ ਨੂੰ ਆਪਣਾ ਰੋਲ ਮਾਡਲ ਮੰਨਦੀ ਨੌਜਵਾਨ ਪੀੜ੍ਹੀ ਇਨ੍ਹਾਂ ਦੇ ਗੀਤ ਤੇ ਫ਼ਿਲਮਾਂ ਦੇਖ ਕੇ ਇਸ ਪਾਸੇ ਵੱਲ ਖਿੱਚੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜਰੂਰੀ ਹੈ ਕਿ ਪੰਜਾਬੀ ਕਲਾਕਾਰ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਕੰਮਾਂ ਵੱਲ ਉਤਸ਼ਾਹਿਤ ਨਾ ਕਰਨ। ਚੰਨੀ ਨੇ ਕਿਹਾ ਕਿ ਕਲਾਕਾਰਾਂ ਦਾ ਫਰਜ਼ ਹੈ ਕਿ ਪੰਜਾਬੀ ਸਭਿਆਚਾਰ ਦੀ ਅਸਲ ਤਸਵੀਰ ਦੁਨੀਆਂ ਅੱਗੇ ਪੇਸ਼ ਕਰਨ, ਜਿਸ ਨਾਲ ਪੰਜਾਬ ਦਾ ਨਾਮ ਦੁਨੀਆਂ ਵਿਚ ਉਭਰੇ। ਉਨ੍ਹਾਂ ਕਿਹਾ ਕਿ ਜੇ ਕਲਾਕਾਰ ਫ਼ਿਲਮਾਂ ਤੇ ਗੀਤਾਂ ਰਾਹੀਂ ਪੰਜਾਬ ਦੀ ਚੰਗੀ ਤਸਵੀਰ ਪੇਸ਼ ਕਰਨ ਤਾਂ ਨਾਲ ਸੈਰ ਸਪਾਟਾ ਵੀ ਉਤਸ਼ਾਹਤ ਹੋਵੇਗਾ।
ਪ੍ਰਮੁੱਖ ਪੰਜਾਬੀ ਗਾਇਕ ਪੰਮੀ ਬਾਈ ਨੇ ਇਸ ਮੌਕੇ ਕਿਹਾ ਕਿ ਪੰਜਾਬੀ ਗਾਇਕੀ ਰਾਹੀਂ ਫ਼ੈਲਾਏ ਜਾਂਦੇ ਇਸ ਗੰਦ ਨੂੰ ਦੂਰ ਕਰਨ ਲਈ ਸਖਤ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਪੰਜਾਬੀ ਗੀਤਾਂ ਅਤੇ ਫਿਲਮਾਂ ਰਾਹੀਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਖਿਲਾਫ ਸਖਤ ਕਦਮ ਚੁੱਕਦੀ ਹੈ ਤਾਂ ਉਹ ਪੂਰੀ ਹਮਾਇਤ ਕਰਨਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ