Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਨਸ਼ੀਲੇ ਪਦਾਰਥ ਵੇਚਣ ਦੇ ਦੋਸ਼ ਵਿੱਚ ਦੋ ਥਾਣੇਦਾਰ ਗ੍ਰਿਫਤਾਰ

August 14, 2019 09:58 AM

 

* ਇੱਕ ਥਾਣੇਦਾਰ ਨੇ ਖੁਦਕੁਸ਼ੀ ਕਰ ਲਈ

ਅਟਾਰੀ, 13 ਅਗਸਤ (ਪੋਸਟ ਬਿਊਰੋ)- ਸਪੈਸ਼ਲ ਟਾਸਕ ਫੋਰਸ (ਐਸ ਟੀ ਐਫ) ਬਾਰਡਰ ਰੇਂਜ ਅੰਮ੍ਰਿਤਸਰ ਨੂੰ ਓਦੋਂ ਵੱਡੀ ਸਫਲਤਾ ਮਿਲੀ ਜਦੋਂ ਵੱਡੇ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਅਤੇ ਵੱਡੇ ਪੱਧਰ 'ਤੇ ਹੈਰੋਇਨ ਵੇਚਣ ਦੇ ਦੋਸ਼ ਹੇਠ ਦੋ ਥਾਣੇਦਾਰਾਂ ਨੂੰ ਫੜ ਕੇ ਉਨ੍ਹਾਂ ਖਿਲਾਫ ਥਾਣਾ ਕੇਸ ਦਰਜ ਕਰਕੇ ਪੁੱਛਗਿੱਛ ਕੀਤੀ ਗਈ। ਐਸ ਐਸ ਪੀ ਅੰਮ੍ਰਿਤਸਰ ਦੇ ਦੱਸਣ ਅਨੁਸਾਰ ਦੋਸ਼ੀ ਥਾਣੇਦਾਰਾਂ ਦੇ ਖਿਲਾਫ ਸਖਤ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ।
ਮਿਲੀ ਜਾਣਕਾਰੀ ਅਨੁਸਾਰ ਏ ਆਈ ਜੀ, ਐਸ ਟੀ ਐਫ ਰਛਪਾਲ ਸਿੰਘ ਦੇ ਹੁਕਮਾਂ ਉਤੇ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਲਈ ਐਸ ਟੀ ਐਫ ਟੀਮ ਭਕਨਾ ਕਲਾਂ ਤੋਂ ਲਹੋਰੀਮੱਲ ਵੱਲ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਕਿਸੇ ਨੇ ਇਤਲਾਹ ਦਿੱਤੀ ਕਿ ਥਾਣਾ ਘਰਿੰਡਾ ਵਿਚਲੇ ਏ ਐਸ ਆਈ ਜੋਰਾਵਾਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਅਚਿੰਤਕੋਟ ਅਤੇ ਏ ਐਸ ਆਈ ਅਵਤਾਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਕਿਰਪਾ ਨਗਰ ਛੇਹਰਟਾ ਆਪ ਨਸ਼ਾ ਪੀਣ ਦੇ ਆਦੀ ਹਨ ਅਤੇ ਹੈਰੋਇਨ ਤੇ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦੇ ਹਨ ਅਤੇ ਇਨ੍ਹਾਂ ਦੇ ਸਰਹੱਦੀ ਇਲਾਕੇ ਦੇ ਵੱਡੇ ਤਸਕਰਾਂ ਨਾਲ ਸਬੰਧ ਹਨ, ਜਿਨ੍ਹਾਂ ਪਾਸੋਂ ਇਹ ਹੈਰੋਇਨ ਲਿਆ ਕੇ ਵਰਦੀ ਦੀ ਆੜ 'ਚ ਘਰਿੰਡਾ ਤੇ ਲਾਗੇ ਪਿੰਡਾਂ 'ਚ ਵੇਚਦੇ ਹਨ। ਪੁਲਸ ਨੇ ਇਨ੍ਹਾਂ ਦੋਵਾਂ ਉੱਤੇ ਥਾਣਾ ਘਰਿੰਡਾ ਵਿੱਚ ਕੇਸ ਦਰਜ ਕਰ ਲਿਆ ਹੈ। ਐਸ ਐਸ ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਅਨੁਸਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਨ੍ਹਾਂ ਖਿਲਾਫ ਵਿਭਾਗੀ ਕਾਰਵਾਈ ਜ਼ੇਰੇ ਅਮਲ ਲਿਆਂਦੀ ਜਾਵੇਗੀ।
ਇਸ ਦੌਰਾਨ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਥਾਣੇਦਾਰਾਂ ਵਿੱਚੋਂ ਇੱਕ ਅਵਤਾਰ ਸਿੰਘ ਨੇ ਹਿਰਾਸਤ ਵਿੱਚ ਹੁੰਦੇ ਹੋਏ ਆਤਮ ਹੱਤਿਆ ਕਰ ਲਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ